"ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ" ਵਿਸ਼ੇ 'ਤੇ ਚੰਡੀਗੜ੍ਹ ਦੇ ਕਿਸਾਨ ਭਵਨ 'ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ। ਇਹ ਵਿਚਾਰ-ਚਰਚਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।
10 ਦਸੰਬਰ ਦੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਤ ਇਕ ਵਿਚਾਰ-ਚਰਚਾ ਅੱਜ (9 ਦਸੰਬਰ) ਚੰਡੀਗੜ੍ਹ ਦੇ ਕਿਸਾਨ ਭਵਨ 'ਚ ਕਰਵਾਈ ਗਈ ਜਿਸ ਵਿਚ ਮਨੁੱਖੀ ਅਧਿਕਾਰਾਂ ਲਈ ਸਰਗਰਮ ਕਾਰਕੁੰਨਾਂ ਅਤੇ ਵਕੀਲਾਂ ਨੇ ਹਿੱਸਾ ਲਿਆ। ਸਰਕਾਰਾਂ ਵਲੋਂ ਸਮੇਂ-ਸਮੇਂ ਆਪਣੇ ਸਿਆਸੀ ਵਿਰੋਧੀਆਂ ਦੀ ਅਵਾਜ਼ ਨੂੰ ਦਬਾਉਣ ਲਈ ਟਾਡਾ, ਪੋਟਾ ਅਤੇ ਇਸਦੇ ਨਵੇਂ ਅਵਤਾਰ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ 1967 ਵਰਗੇ ਕਾਲੇ ਕਾਨੂੰਨਾਂ ਦੀ ਦੁਰਵਰਤੋਂ 'ਤੇ ਵਿਚਾਰਾਂ ਕੀਤੀਆਂ ਗਈਆਂ।
ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਇਕ ਵਿਚਾਰ ਚਰਚਾ ਅੱਜ (9 ਦਸੰਬਰ) ਚੰਡੀਗੜ੍ਹ ਦੇ ਕਿਸਾਨ ਭਵਨ 'ਚ ਕਰਵਾਈ ਗਈ।
ਨਵੰਬਰ 1984 'ਚ ਹਰਿਆਣਾ ਵਿਚਲੇ ਪਿੰਡ ਹੋਂਦ ਚਿੱਲੜ ਵਿੱਚ ਨਿਰਦੋਸ਼ ਕਤਲ ਕੀਤੇ ਗਏ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ, ਭਾਈ ਦਰਸ਼ਨ ਸਿੰਘ ਘੋਲੀਆਂ ਵੱਲੋਂ ਆਪਣੇ ਵਕੀਲ ਪੂਰਨ ਸਿੰਘ ਹੂੰਦਲ ਵੱਲੋਂ ਇਸ ਕੇਸ ’ਚ ਨਾਮਜ਼ਦ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਨਾ ਕਰਨ 'ਤੇ ਇੱਕ ਸ਼ਿਕਾਇਤ ਸਬੰਧਤ ਥਾਣਾ ਮੁਖੀ ਨੂੰ ਦਿੱਤੀ ਹੈ ਅਤੇ ਇਸ ਸ਼ਿਕਾਇਤ ਦੀ ਇੱਕ ਕਾਪੀ ਮੁਖ ਮੰਤਰੀ ਹਰਿਆਣਾ, ਡੀਜੀਪੀ ਹਰਿਆਣਾ ਅਤੇ ਜ਼ਿਲ੍ਹਾ ਨਰਨੋਲ ਦੇ ਪੁਲਿਸ ਮੁਖੀ ਨੂੰ ਵੀ ਭੇਜੀ ਹੈ।