ਪੰਜਾਬ ਪੁਲਿਸ ਨੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਵਿਰੁੱਧ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ, ਤਸੀਹੇ ਦੇਣ ਅਤੇ ਉਸ ਨੂੰ ਜਾਨੋ ਖਤਮ ਕਰਨ ਦੇ 29 ਸਾਲ ਪੁਰਾਣੇ ਮਾਮਲੇ ਵਿਚ ਪਰਚਾ ਦਰਜ ਕੀਤਾ ਹੈ।
ਸਿੱਖ ਯੂਥ ਫੈੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬਾਦਲਾਂ ਦੇ ਚਹੇਤੇ ਅਤੇ ਸਿੱਖਾਂ ਦਾ ਕਾਤਲ ਸੁਮੇਧ ਸੈਣੀ ਜੋ ਸ਼ਹੀਦ ਭਾਈ ਬਲਵੰਤ ਸਿੰਘ ਮੁਲਤਾਨੀ ਦੇ ਅਗਵਾਹ ਕਰਕੇ ਖਤਮ ਕਰਨ ਦੇ ਕੇਸ ’ਚ ਕਾਨੂੰਨੀ ਸ਼ਿਕੰਜੇ ’ਚ ਫਸ ਚੁੱਕਾ ਹੈ ਤੇ ਬਾਦਲ ਦਲੀਏ ਇਸ ਨੂੰ ਬਚਾਉਣ ਲਈ ਹਰ ਹਰਬਾ ਵਰਤ ਰਹੇ ਨੇ ਜੋ ਬੇਹੱਦ ਸ਼ਰਮਨਾਕ ਕਾਰਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰਲੇ ਵਿਵਾਦਾਂ ਦਾ ਨਿਪਟਾਰਾ ਕਰਨ ਲਈ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਬਣਾਇਆ ਗਿਆ ਹੈ, ਜਿਸ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ ਨੂੰ ਦੋ ਤਿਹਾਈ ਤਨਖਾਹ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਕ ਤਿਹਾਈ ਸਰਕਾਰ ਅਦਾ ਕਰਦੀ ਹੈ।
ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸੰਬੰਧਿਤ ਅਹੁਦੇਦਾਰ ਵਕੀਲਾਂ ਵੱਲੋਂ ਸਿੱਖ ਨੌਜਵਾਨਾਂ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ
ਸ਼੍ਰੋਮਣੀ ਕਮੇਟੀ ਨਾਲ ਸਬੰਧਿਤ ਗੁਰਦੁਆਰਿਆਂ ਅਤੇ ਹੋਰ ਪ੍ਰਬੰਧਕੀ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਬਣੇ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਨਵੇਂ ਮੈਂਬਰਾਂ ਅਤੇ ਇਸ ਦੇ ਚੇਅਰਮੈਨ ਦੀ ਨਿਯੁਕਤੀ ਤੋਂ ਬਾਅਦ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।