ਮੁਹੰਮਦ ਅਫਜ਼ਲ ਗੁਰੂ ਦੀ 5ਵੀਂ ਬਰਸੀ ਮੌਕੇ ਅਜ਼ਾਦੀ ਪਸੰਦ ਕਸ਼ਮੀਰੀਆਂ ਵੱਲੋਂ ਭਾਰਤ ਸਰਕਾਰ ਤੋਂ ਉਸ ਦੀਆਂ ਅਸਥੀਆਂ ਲੈਣ ਲਈ ਦਿੱਤੇ ਹੜਤਾਲ ਦੇ ਸੱਦੇ ਨੂੰ ਕਸ਼ਮੀਰ ਵਿੱਚ ਭਰਵਾ ਹੁੰਗਾਰਾ ਮਿਿਲਆ। ਇਸ ਹੜਤਾਲ ਦਾ ਸੱਦਾ ਜੁਆਇੰਟ ਰਿਿਜ਼ਸਟੈਂਸ ਲੀਡਰਸ਼ਿਪ (ਜੇਐਲਆਰ) ਵੱਲੋਂ ਦਿੱਤਾ ਗਿਆ ਸੀ। ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵਪਾਰਕ ਅਦਾਰੇ ਅਤੇ ਦੁਕਾਨਾਂ ਬੰਦ ਰਹੀਆਂ।
ਭਾਰਤੀ ਸੰਸਦ ਦੇ ਹਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ ਵਿੱਚ ਫਾਂਸੀ ਦਿੱਤੇ ਗਏ ਕਸ਼ਮੀਰੀ ਅਜ਼ਾਦੀ ਦੇ ਸਮਰਥਕ ਅਫਜ਼ਲ ਗੁਰੂ ਨੂੰ ਦਿੱਤੀ ਸਜ਼ਾ ਹਮੇਸ਼ਾਂ ਚਰਚਾ ਵਿੱਚ ਰਹੀ ਹੈ। ਅਫਜ਼ਲ ਗੁਰੂ ਨੂੰ ਦਿੱਤੀ ਫਾਂਸੀ ਦੇ ਵਿਰੋਧ ਵਿੱਚ ਭਾਰਤ ਦੀਆਂ ਕਈ ਨਾਮਵਰ ਹਸਤੀਆਂ ਨੇ ਆਵਜ਼ ਉਠਾਈ ਅਤੇ ਭਾਰਤ ਸਰਾਕਰ ਦੇ ਇਸ ਕਾਰੇ ਦੀ ਆਲੋਚਨਾ ਕੀਤੀ।
ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਦੀ ਰਿਹਾਈ ਦੀ ਮੰਗ ਕਰ ਰਹੇ ਵਿਦਿਆਰਥੀਆਂ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਵਿਰੋਧੀ ਪਾਰਟੀਆਂ ਦੇ ਨਾਲ-ਨਾਲ 40 ਸੈਂਟਰਲ ਯੂਨੀਵਰਸਿਟੀਆਂ ਦੀਆਂ ਅਧਿਆਪਕ ਐਸੋਸੀਏਸ਼ਨਾਂ ਨੇ ਜੇਐਨਯੂ ’ਚ ਹੋ ਰਹੇ ਵਿਰੋਧ ਨੂੰ ਹਮਾਇਤ ਦੇ ਦਿੱਤੀ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਭਾਰਤ ਵਿਰੋਧੀ ਨਾਅਰੇ ਲਾਉਣ ਦੇ ਮਾਮਲੇ ਵਿੱਚ ਭਾਰਤੀ ਘਰੇਲੂ ਮੰਤਰੀ ਰਾਜ ਨਾਥ ਨੇ ਇੱਕ ਵੱਡਾ ਬਿਆਨ ਦਿੰਦਿਆਂ ਆਖਿਆ ਕਿ ਅਫ਼ਜ਼ਲ ਗੁਰੂ ਦੀ ਹਮਾਇਤ ’ਚ ਹੋ ਰਹੇ ਪ੍ਰਦਰਸ਼ਨਾਂ ਨੂੰ ਲਸ਼ਕਰ-ਏ-ਤੋਇਬਾ ਦੇ ਬਾਨੀ ਹਾਫ਼ਿਜ਼ ਸਈਦ ਦੀ ਹਮਾਇਤ ਹਾਸਲ ਸੀ। ਭਾਰਤੀ ਘਰੇਲੂ ਮੰਤਰੀ ਰਾਜਨਾਥ ਸਿੰਘ ਦੇ ਇਸ ਬਿਆਨ ਨੇ ਮਾਮਲੇ ਨੂੰ ਹੋਰ ਭਖਾ ਦਿੱਤਾ ਹੈ।
ਅਫਜਲ ਗੁਰੂ ਦੀ ਫਾਂਸੀ ਖਿਲਾਫ ਇੱਕ ਸਮਾਗਮ ਕਰਨ ਵਾਲੇ ਜੇਐਨਯੂ ਵਿਦਿਆਰਥੀਆਂ ਅਤੇ ਪ੍ਰੋ.ਐਸਏਆਰ ਗਿਲਾਨੀ ਉੱਤੇ ਦੇਸ਼ ਧ੍ਰੋਹ ਦੇ ਕੇਸ ਦਰਜ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦਲ ਖਾਲਸਾ ਨੇ ਕਿਹਾ ਕਿ ਅਜਿਹਾ ਕਰਕੇ ਭਾਰਤੀ ਰਾਜਪ੍ਰਣਾਲੀ ਅਤੇ ਪੁਲਿਸ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਰਾਜਸੀ ਟਕਰਾਅ ਵਾਲੇ ਮਾਮਲਿਆਂ ਵਿੱਚ ਦੇਸ਼ ਧ੍ਰੋਹ ਸੰਬੰਧੀ ਆਏ ਹੁਕਮਾਂ ਦੀਆਂ ਧੱਜੀਆਂ ਉਡਾ ਰਹੇ ਹਨ।
ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਗ੍ਰਿਫਤਾਰੀ ਦੀ ਸਿੱਖ ਯੂਥ ਆਫ ਪੰਜਾਬ ਅਤੇ ਸੋਈ ਜਥੇਬੰਦੀਆਂ ਵੱਲੋਂ ਵੀ ਨਿੰਦਾ ਕੀਤੀ ਗਈ ਹੈ।
ਕਸ਼ਮੀਰੀ ਅਜ਼ਾਦੀ ਨਾਲ ਸਬੰਧਿਤ ਅਫਜ਼ਲ ਗੁਰੁ ਦੇ ਤੀਜੇ ਸ਼ਹੀਦੇ ਦਿਹਾੜੇ ‘ਤੇ ਕਸ਼ਮੀਰੀ ਲੋਕਾਂ ਨਾਲ ਮਿਲਕੇ ਸਿੱਖ ਅਜ਼ਾਦੀ ਸੰਘਰਸ਼ ਨੂੰ ਪਰਨਾਈ ਜੱਥੇਬੰਦੀ ਦਲ ਖਾਲਸਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਦਲ ਖਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਨੇ ਸਿੱਖ ਸਿਆਸਤ ਨੂੰ ਭੇਜੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਭਾਰਤ ਸਰਕਾਰ ਨੇ ਅਫਜਲ ਗੁਰੁ ਨੂੰ ਤਿੰਨ ਸਾਲ ਪਹਿਲਾਂ ਕਤਲ ਕਰ ਦਿੱਤਾ ਸੀ।
ਭਾਰਤੀ ਸਰਕਾਰ ਵੱਲੋਂ ਅਫਜਲ ਗੁਰੂ ਅਤੇ ਯਾਕੂਬ ਮੇਮਨ ਨੂੰ ਦਿੱਤੀ ਗਈ ਫਾਸੀ ਦੀ ਸਜ਼ਾ ‘ਤੇ ਸੁਹਿਰਦ ਧਿਰਾਂ ਵੱਲੋਂ ਸਵਾਲ ਉਠਾਏ ਜਾ ਰਹੇ ਹਨ।ਜ਼ਿਆਦਾਤਰ ਸੁਹਿਰਦ ਦ੍ਰਿਾਂ ਅਤੇ ਵਿਅਕਤੀ ਇਨਾਂ ਫਾਂਸੀਆਂ ਨੂਮ ਰਾਜਨੀਤੀ ਨਾਲ ਜੋੜ ਕੇ ਵੇਖ ਰਹੀਆਂ ਹਨ। ਜੇਕਰ ਕਾਂਗਰਸ ਨੇ ਰਾਜਸੀ ਹਿੱਤਾਂ ਤੋਂ ਪ੍ਰੇਰਿਤ ਹੋਕੇ ਅਫਜ਼ਲ ਗੂਰੂ ਨੂੰ ਦਿੱਲੀ ਦੀ ਤਿਹਾੜ ਜੇਲ ਵਿੱਚ ਫਾਂਸੀ ਦੇ ਦਿੱਤੀ ਸੀ ਅਤੇ ਭਾਜਪਾ ਨੇ ਦਿੱਲੀ ਬੰਬ ਧਮਾਖਿਆਂ ਦੇ ਦੋਸ਼ ਵਿੱਚ ਯਾਕੂਬ ਮੇਮਨ ਨੂੰ।
ਜੰਮੂ ਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਸਚਾਈ ਨੂੰ ਸਵੀਕਾਰ ਕੀਤਾ ਜਾਵੇ ਜਾਂ ਨਾ ਪਰ ਅਫਜ਼ਲ ਗੁਰੂ ਨੂੰ ਰਾਜਸੀ ਕਾਰਨਾਂ ਕਰਕੇ ਫਾਂਸੀ 'ਤੇ ਲਟਕਾਇਆ ਗਿਆ ਸੀ।
ਭਾਰਤੀ ਸੰਸਦ ‘ਤੇ ਹਮਲੇ ਦੇ ਦੋਸ਼ ਵਿੱਚ ਫਾਂਸੀ ਦਿੱਤੇ ਗਏ ਜੰਮੂ ਕਸ਼ਮੀਰ ਦੇ ਨਾਗਰਿਕ ਅਫਜ਼ਲ ਗੁਰੂ ਦੀ ਲਾਸ਼ ਉਸਦੇ ਪਰਿਵਾਰ ਨੂੰ ਸੌਪਣ ਦੀ ਮੰਗ ਪੀਡੀਪੀ ਦੇ ਵਿਧਾਇਕਾਂ ਕੀਤੀ ਹੈ।ਹਾਲ ਵਿੱਚ ਜੰਮੂ ਕਸ਼ਮੀਰ ਵਿੱਚ ਬਣੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗਠਜੋੜ ਵਿਚ ਸੱਤਾ ਸੰਭਾਲਣ ਤੋਂ ਇਕ ਦਿਨ ਬਾਅਦ ਸੱਤਾਧਾਰੀ ਪੀ.ਡੀ.ਪੀ. ਕੇਂਦਰ ਦੀ ਐਨ.ਡੀ.ਏ. ਸਰਕਾਰ ਤੋਂ ਮੰਗ ਕੀਤੀ ਕਿ ਸੰਸਦ ‘ਤੇ ਹਮਲੇ ਦੇ ਦੋਸ਼ੀ ਅਫ਼ਜ਼ਲ ਗੁਰੂ ਦੀਆਂ ਅਸਥੀਆਂ ਉਨ੍ਹਾਂ ਦੇ ਪਰਵਾਰ ਨੂੰ ਵਾਪਸ ਕੀਤੀਆਂ ਜਾਣ।
Next Page »