ਅੱਜ ਚੰਡੀਗੜ੍ਹ ਦੇ ਸੈਕਟਰ 30 ਸਥਿਤ ਭਾਈ ਮੱਖਣ ਸ਼ਾਹ ਲੁਬਾਣਾ ਹਾਲ ਵਿੱਚ ਸਿੱਖਸ ਫਾਰ ਹਿਊਮਨ ਰਾਈਟਸ ਅਤੇ ਸਿੱਖ ਯੂਥ ਆਫ ਪੰਜਾਬ ਵੱਲੋਂ ਲਾਇਰਜ਼ ਫਾਰ ਹਿਊਮਨ ਰਾਈਟਸ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਸ਼ਥਾ ਦੇ ਸਹਿਯੋਗ ਨਾਲ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਿਤ ਪੰਜਾਬ, ਕਸ਼ਮੀਰ ਤੇ ਭਾਰਤ ਅੰਦਰ ਹੋਰਨਾਂ ਥਾਵਾਂ ਤੇ ਵੱਧ ਰਹੀ ਅਸਿਹਣਸ਼ੀਲਤਾ ਅਤੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਸੰਬੰਧੀ ਕਾਨਫਰੰਸ ਕਰਵਾਈ ਗਈ।