ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਮੰਡੀ ਬੋਰਡ ਦੇ ਚੇਅਰਮੈਨ ਹੁੰਦਿਆਂ ਅਜਮੇਰ ਸਿੰਘ ਲੱਖੋਵਾਲ ਨੇ ਧਰਨਾ ਲਗਾਕੇ ਕਿਸਾਨਾਂ ਦੇ ਅੱਲੇ ਜਖ਼ਮਾਂ ਤੇ ਲੂਣ ਛਿੜਕਿਆ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅ) ਦੇ ਚੰਡੀਗੜ ਦੇ ਪ੍ਰਧਾਨ ਗੋਪਾਲ ਸਿੰਘ ਝਾੜੋਂ ਨੇ ਪ੍ਰੈਸ ਨੂੰ ਜਾਰੀ ਪ੍ਰੈਸ ਨੋਟ ਵਿਚ ਕੀਤਾ।