ਸੰਤ ਬਾਬਾ ਅਤਰ ਸਿੰਘ ਜੀ ਵੱਲੋਂ ਵਰੋਸਾਈ ਮਸਤੂਆਣਾ ਸਾਹਿਬ ਦੀ ਧਰਤੀ ’ਤੇ ਹਰ ਸਾਲ ਹੁੰਦੇ ਜੋੜ ਮੇਲੇ ਸਬੰਧੀ ਬੀਤੇ ਸਾਲ ਇਲਾਕੇ ਦੀਆਂ ਸੰਗਤਾਂ ਅਤੇ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਦੇ ਸਾਂਝੇ ਉਦਮ ਨਾਲ ਉਪਰਾਲਾ ਕੀਤਾ ਗਿਆ ਕਿ ਸੰਤ ਅਤਰ ਸਿੰਘ ਜੀ ਦੀ ਰਹਿਣੀ ਅਤੇ ਸਾਰੀ ਉਮਰ ਕੀਤੇ ਪ੍ਰਚਾਰ ਪਸਾਰ ਅਨੁਸਾਰ ਹੀ ਜੋੜ ਮੇਲਾ ਮਨਾਇਆ ਜਾਏ।
ਨਵੰਬਰ 1984 ਵਿੱਚ ਭਾਰਤ ਦੇ ਵੱਡੇ ਹਿੱਸੇ ਵਿੱਚ ਦਿੱਲੀ ਦੀ ਤਰਜ਼ ਤੇ ਕਤਲੇਆਮ ਹੋਇਆ, ਜਿਸ ਦੌਰਾਨ ਸਿੱਖਾਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਬਹੁਤ ਯਤਨ ਕੀਤੇ ਗਏ। ਇਸ ਦੌਰਾਨ ਅਨੇਕਾਂ ਗੁਰਦੁਆਰਿਆਂ ਨੂੰ ਨੁਕਸਾਨ ਪਹੁੰਚਾਇਆ ਗਿਆ, ਸਿੱਖੀ ਦੀ ਅਜ਼ਮਤ ਰੋਲਣ ਦੇ ਯਤਨ ਕੀਤੇ ਗਏ। ਸਿੱਖਾਂ ਨੂੰ ਵੱਡੀ ਗਿਣਤੀ ਵਿਚ ਕਤਲ ਕੀਤਾ ਗਿਆ।