ਸਿੱਖ ਸਿਆਸਤ ਅਤੇ ਪੰਜਾਬ ਦੀ ਸਿਆਸਤ ਨੂੰ ਮੁੜ ਸੁਰਜੀਤ ਕਰਨ ਲਈ ਮਿਸਲ ਸਤਲੁਜ ਨੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਪੰਥਕ ਵਿਦਵਾਨਾਂ ਅਤੇ ਪੰਜਾਬ ਨਾਲ ਸਬੰਧਤ ਆਗੂਆਂ ਦੀ ਇਕੱਤਰਤਾ ਬੁਲਾਈ ਜਿਸ ਵਿੱਚ ਸ ਗੁਰਪ੍ਰੀਤ ਸਿੰਘ ਨੇ ਸਿੱਖ ਸਿਆਸੀ ਪ੍ਰਭਾਵ ਵਿੱਚ ਮੌਜੂਦਾ ਨਿਘਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।
ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਸਿੱਖ ਕੌਮ ਨੂੰ ਡੂੰਘੀ ਸੱਟ ਮਾਰਨ ਵਾਲੀ ਦਰਬਾਰ ਸਾਹਿਬ ਅੰਦਰ ਬੇਅਦਬੀ ਦੀ ਘਟਨਾ ਨੂੰ ਦੋ ਸਾਲ ਪੂਰੇ ਹੋਣ ਮੌਕੇ ਅਕਾਲ ਤਖਤ ਸਾਹਿਬ ਵਿਖੇ ਦਲ ਖਾਲਸਾ ਦੇ ਮੈਂਬਰਾਂ ਵੱਲੋਂ ਅਰਦਾਸ ਕੀਤੀ ਗਈ ਜਿਸ ਦੀ ਅਗਵਾਈ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ।
ਵੱਖ-ਵੱਖ ਪੰਥਕ ਜਥੇਬੰਦੀਆਂ ਵਲੋਂ ਜੁਝਾਰੂ ਸਿੰਘਾਂ, ਜਲਾਵਤਨੀ ਯੋਧਿਆਂ ਤੇ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ।
ਦਲ ਖ਼ਾਲਸਾ ਵਲੋਂ ਜਥੇਬੰਦੀ ਦੇ ਬਾਨੀ ਅਤੇ ਸਰਪ੍ਰਸਤ ਭਾਈ ਗਜਿੰਦਰ ਸਿੰਘ ਦੇ 42ਵੇਂ ਜ਼ਲਾਵਤਨ ਦਿਹਾੜੇ ਮੌਕੇ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਦਾ ਫੈਸਲਾ ਲਿਆ ਹੈ।
੨੮ ਜੂਨ ਦੀ ਹੋਈ ਇਕੱਤਰਤਾ ਆਪਣੀਆਂ ਜੜਾਂ ਵੱਲ ਮੁੜਨ ਦੀ ਪਹਿਲ ਕਦਮੀ ਹੈ। ਇਸ ਇਕੱਤਰਤਾ ਵਿੱਚੋਂ ਭਵਿੱਖ ਦੀਆਂ ਚੁਣੌਤੀਆਂ ਨੂੰ ਨਜਿੱਠਣ ਦੇ ਰਾਹ ਖੁੱਲਣਗੇ। ਪੰਥ ਉੱਪਰ ਥਾਪੇ ਗਏ ਇੱਕ ਪੱਖੀ ਫੈਸਲਿਆਂ ਦਾ ਰੁਝਾਨ ਖਤਮ ਹੋਵੇਗਾ ਅਤੇ ਪੰਥ ਫੇਰ ਸਾਂਝੇ ਫੈਸਲੇ ਲੈ ਕੇ ਬੇਗਮਪੁਰੇ ਦੀ ਉਸਾਰੀ ਕਰੇਗਾ।
ਸਿੱਖ ਸੰਗਤਾਂ ਤੇ ਵੱਖ-ਵੱਖ ਜਥਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦਾਂ ਨਮਿਤ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਸੰਗਤ ਪੂਰੀ ਭਾਵਨਾ ਅਤੇ ਸ਼ਰਧਾ ਨਾਲ ਸਮਾਗਮ ਵਿਚ ਸ਼ਾਮਿਲ ਹੋਈ ਸੀ।
ਫਿਕਰਾਂ ਦੀ ਦਲਦਲ ਵਿੱਚ ਬਾਬਾ ਕਦ ਉੱਗਣਾ ਸੋਹਣੇ ਕਮਲਾਂ ਨੇ,
ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ "ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ" ਰੱਖਿਆ ਗਿਆ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਪ੍ਰੋ.ਬਲਜਿੰਦਰ ਸਿੰਘ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ ਕਿਵੇ ਬਹਾਲ ਹੋਵੇ।
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ।
Next Page »