ਮੰਗ ਪੱਤਰ 'ਚ ਮੰਗ ਕੀਤੀ ਗਈ ਹੈ ਕਿ ਲੇਖਕਾਂ ਅਤੇ ਛਾਪਣ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਸਦੇ ਇਸ ਤਰ੍ਹਾਂ ਦੀਆਂ ਮਾੜੀ ਨੀਅਤ ਨਾਲ ਦੋ ਫਿਰਕਿਆ ਦੇ ਆਪਸ ਵਿਚ ਦੰਗੇ ਆਦਿ ਕਰਵਾਉਣ ਦੀਆਂ ਸਾਜਿਸ਼ ਘੜਨ ਵਾਲੀ ਆਰ ਐਸ ਐਸ ਜੱਥੇਬੰਦੀ ਨੂੰ ਅੱਤਵਾਦੀ ਐਲਾਨਣ ਦੀ ਸ਼ਿਫਾਰਿਸ਼ ਵੀ ਕੀਤੀ ਜਾਵੇ ਤਾਂ ਕਿ ਪੰਜਾਬ ਵਿਚ ਸ਼ਾਂਤੀ ਦੇ ਮਾਹੌਲ ਨੂੰ ਬਰਕਰਾਰ ਰੱਖਿਆ ਜਾਵੇ।
ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਮਰੀਕਾ, ਜਰਮਨੀ, ਯੂ.ਕੇ., ਕੈਨੇਡਾ ਤੇ ਪੰਜਾਬ ਦੀਆਂ ਇਕਾਈਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪਾਸੋਂ ਮੰਗ ਕੀਤੀ ਹੈ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ, ਸ਼ਹੀਦ ਭਾਈ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਈ ਜਾਏ। ਇਹ ਵੀ ਮੰਗ ਕੀਤੀ ਗਈ ਹੈ ਕਿ ਜੂਨ 1984 ਵਿੱਚ ਭਾਰਤੀ ਫੌਜ ਨਾਲ ਮੁਕਾਬਲਾ ਕਰਦਿਆਂ ਸ਼ਹੀਦ ਹੋਣ ਵਾਲੇ ਭਾਈ ਮਹਿੰਗਾ ਸਿੰਘ ਬੱਬਰ ਦੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਯੋਗ ਯਾਦਗਾਰ ਸਥਾਪਿਤ ਕੀਤੀ ਜਾਏ।
ਅਕਾਲ ਤਖਤ ਸਾਹਿਬ ਦੀ ਆਨ-ਸ਼ਾਨ, ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਪਾਉਣ ਵਾਲੇ ਭਾਈ ਸੁਖਦੇਵ ਸਿੰਘ ਬੱਬਰ ਦੀ 25ਵੀਂ ਬਰਸੀ ਅੱਜ (13 ਅਗਸਤ) ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਵਿਖੇ ਮਨਾਈ ਗਈ। ਦੇਸ਼-ਵਿਦੇਸ਼ ਦੀਆਂ ਪੰਥਕ ਜਥੇਬੰਦੀਆਂ ਅਤੇ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਏ ਸ਼ਹੀਦੀ ਦਿਹਾੜੇ ਮੌਕੇ ਬੁਲਾਰਿਆਂ ਨੇ ਜਿਥੇ ਭਾਈ ਸੁਖਦੇਵ ਸਿੰਘ ਬੱਬਰ ਵਲੋਂ ਸਿੱਖ ਸੰਗਰਸ਼ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ ਉਥੇ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਅਹਿਦ ਵੀ ਦੁਹਰਾਇਆ।
ਅਖੰਡ ਕੀਰਤਨੀ ਜਥੇ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਬਾਦਲ ਦਲ ਨੂੰ ਛੱਡ ਕੇ ਹੋਰ ਕਿਸੇ ਵੀ ਪੰਥਕ ਪਾਰਟੀ ਦੇ ਚੰਗੇ ਕਿਰਦਾਰ ਵਾਲੇ ਗੁਰਸਿੱਖ ਉਮੀਦਵਾਰਾਂ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਲਿਖਤੀ ਬਿਆਨ ਵਿਚ ਅਖੰਡ ਕੀਰਤਨੀ ਜਥੇ ਦੇ ਮੁੱਖ ਬੁਲਾਰੇ ਭਾਈ ਆਰ.ਪੀ. ਸਿੰਘ ਨੇ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖੀ ਭੇਸ 'ਚ ਲੁਕੇ ਆਰ.ਐਸ.ਐਸ. ਵਰਗੀਆਂ ਸਿੱਖ ਵਿਰੋਧੀ ਤਾਕਤਾਂ ਅਤੇ ਡੇਰਾ ਸਿਰਸਾ ਦੇ ਪਿੱਠੂਆਂ ਤੋਂ ਸੁਚੇਤ ਹੋ ਕੇ ਦਿੱਲੀ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸਿਧਾਂਤਾਂ ਨੂੰ ਸਮਰਪਿਤ ਚੰਗੇ ਕਿਰਦਾਰ ਵਾਲੇ ਤੇ ਗੁਰਸਿੱਖ ਉਮੀਦਵਾਰਾਂ ਨੂੰ ਵੋਟਾਂ ਪਾਉਣ। ਉਨ੍ਹਾਂ ਆਖਿਆ ਕਿ ਗੁਰਦੁਆਰਾ ਚੋਣਾਂ 'ਚ ਸ਼ਰਾਬ ਅਤੇ ਪੈਸੇ ਵੰਡਣ ਵਾਲਿਆਂ ਨੂੰ ਵੀ ਨਕਾਰਿਆ ਜਾਵੇ ਅਤੇ ਗੁਰਦੁਆਰਾ ਪ੍ਰਬੰਧ ਸਾਫ਼-ਸੁਥਰੇ ਤੇ ਗੁਰਸਿੱਖੀ ਨੂੰ ਸਮਰਪਿਤ ਸਿੱਖਾਂ ਦੇ ਹਵਾਲੇ ਹੀ ਕੀਤੇ ਜਾਣ।
ਡੇਰਾ ਸਿਰਸਾ ਦੀ ਸਭਾ 'ਚ ਜਾ ਕੇ "ਅਕਾਲੀ ਆਗੂਆਂ" ਵਲੋਂ ਪੰਜਾਬ ਅੰਦਰ ਡੇਰਾ ਮੁਖੀ ਦੇ ਸਮਾਗਮ ਸ਼ੁਰੂ ਕਰਵਾਉਣ ਸਬੰਧੀ ਕੀਤੇ ਵਾਅਦੇ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ 'ਚ ਡੇਰਾ ਸਿਰਸਾ ਵਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਦਿੱਤੇ ਸਮਰਥਨ 'ਤੇ ਅਖੰਡ ਕੀਰਤਨੀ ਜਥੇ ਨੇ ਸਖ਼ਤ ਪ੍ਰਤੀਕਰਮ ਦਿੱਤਾ ਹੈ।
ਅਖੰਡ ਕੀਰਤਨੀ ਜਥੇ ਨੇ ਸਿਆਸੀ ਆਗੂਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣੀਆਂ ਬਿਆਨਬਾਜ਼ੀਆਂ ਵਿਚ ਜਾਂ ਸਿਆਸੀ ਮੁਫ਼ਾਦਾਂ ਲਈ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਪਰੰਪਰਾਵਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਤੋਂ ਬਾਜ਼ ਆਉਣ।
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੇਵਾ ਨਿਭਾ ਚੁੱਕੇ ਅੰਮ੍ਰਿਤ ਸੰਚਾਰ ਜਥੇ ਦੇ ਪੰਜ ਪਿਆਰੇ ਸਿੰਘਾਂ, ਦਲ ਖਾਲਸਾ, ਅਖੰਡ ਕੀਰਤਨੀ ਜਥਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਅਕਾਲ ਖਾਲਸਾ ਦਲ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਐਤਵਾਰ ਮਾਤਾ ਗੁਜਰ ਕੌਰ ਅਤੇ ਦਸਮੇਸ਼ ਪਿਤਾ ਦੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਕ ਫਤਿਹ ਮਾਰਚ ਦਾ ਅਯੋਜਨ ਕੀਤਾ ਗਿਆ। ਐਤਵਾਰ ਨੂੰ ਬਾਅਦ ਦੁਪਿਹਰ 12.30 ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਮ੍ਰਿਤ ਸੰਚਾਰ ਜੱਥੇ ਦੇ ਪੰਜ ਪਿਆਰੇ ਸਿੰਘਾਂ ਵਲੋਂ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਦੇ ਅਸਥਾਨ ਦੇ ਨੇੜਲੇ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਬੋਤਾ ਸਿੰਘ, ਸ਼ਹੀਦ ਬਾਬਾ ਗਰਜਾ ਸਿੰਘ ਵਿਖੇ ਅਰਦਾਸ ਕੀਤੀ ਗਈ। ਉਪਰੰਤ ਜੈਕਾਰਿਆਂ ਦੀ ਗੂੰਜ 'ਚ ਇਹ ਫਤਿਹ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਲਈ ਰਵਾਨਾ ਹੋਇਆ।
ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਅਤੇ ਬੁਲਾਰੇ ਐਡਵੋਕੇਟ ਅਮਰ ਸਿੰਘ ਚਾਹਲ ਨੇ ਅੱਜ ਸਪਸ਼ਟ ਕੀਤਾ ਕਿ ਭਾਈ ਜਗਤਾਰ ਸਿੰਘ ਨੇ "ਜਥੇਦਾਰੀ" ਤੋਂ ਅਸਤੀਫਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦਾ ਜੋ ਪੱਤਰ ਜਨਤਕ ਹੋਇਆ ਹੈ ਉਹ ਪੁਰਾਣਾ ਹੈ ਅਤੇ ਉਸ ਤੋਂ ਬਾਅਦ ਹਾਲਾਤ ਬਦਲ ਚੁੱਕੇ ਹਨ।
ਅੱਜ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਦੇ ਸੈਕਟਰ 38-ਬੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ ਵਿਚ ਹਿੱਸਾ ਲਿਆ। ਇਨ੍ਹਾਂ ਜਥੇਬੰਦੀਆਂ 'ਚ ਅਖੰਡ ਕੀਰਤਨੀ ਜੱਥਾ, ਦਲ ਖ਼ਾਲਸਾ, ਕੇਂਦਰੀ ਸਿੰਘ ਸਭਾ, ਪੰਥਕ ਤਾਲਮੇਲ ਸੰਗਠਨ ਸ਼ਾਮਲ ਹਨ। ਇਹ ਮੀਟਿੰਗ ਭਾਈ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ 'ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਮ੍ਰਿਤ ਸੰਚਾਰ ਜੱਥੇ ਦੇ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਸੱਦੀ ਸੀ।
ਸਬ ਟੀਵੀ ਦਾ ਲੜੀਵਾਰ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ਇਕ ਕਲਾਕਾਰ ਵਲੋਂ ਦਰਬਾਰ ਸਾਹਿਬ ਵਿਖੇ ਗਣੇਸ਼ ਦੀ ਮੂਰਤੀ ਸਥਾਪਿਤ ਕੀਤੇ ਜਾਣ ਦੀ ਗੱਲ ਕਰਨ 'ਤੇ ਬਾਅਦ ਵਿੱਚ ਵਿਖਾਏ ਜਾਣ ਦੇ ਖਿਲਾਫ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਪਾਸ ਲਿਖਤੀ ਸ਼ਿਕਾਇਤ ਕੀਤੀ ਹੈ। ਅਖੰਡ ਕੀਰਤਨੀ ਜਥਾ ਦੇ ਭਾਈ ਪ੍ਰਣਾਮ ਸਿੰਘ, ਅਕਾਲ ਖਾਲਸਾ ਦਲ ਦੇ ਸ. ਸੁਰਿੰਦਰ ਪਾਲ ਸਿੰਘ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਭਾਈ ਸੁਖਜੀਤ ਸਿੰਘ ਖੋਸੇ ਨੇ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਸੀਰੀਅਲ ਦੇ ਨਿਰਦੇਸ਼ਕ, ਕਲਾਕਾਰ ਗੁਰਚਰਨ ਸਿੰਘ ਅਤੇ ਪ੍ਰੋਡਿਊਸਰ ਸ੍ਰੀ ਅਧਿਕਾਰੀ ਬ੍ਰਦਰਜ ਖਿਲਾਫ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕਾਏ ਜਾਣ ਖਿਲਾਫ ਧਾਰਾ 295-ਏ ਤਹਿ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
Next Page »