ਅਖੰਡ ਕੀਰਤਨੀ ਜਥੇ ਵੱਲੋਂ ਅੱਜ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਂਦੇ ਰਹੇ ਭਾਈ ਸਤਨਾਮ ਸਿੰਘ ਖੰਡੇਵਾਲਾ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੀ ਅਗਵਾਈ ਵਿਚ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਇਕ ਇਕੱਤਰਤਾ ਧਰਮਕੋਟ ਵਿਚ ਹੋਈ, ਜਿਸ ਵਿਚ ਅਜੋਕੇ ਪੰਥਕ ਹਾਲਾਤਾਂ ਅਤੇ ਪੰਜਾਬ ਦੀ ਵਰਤਮਾਨ ਧਾਰਮਿਕ, ਸਮਾਜਿਕ, ਅਤੇ ਰਾਜਨੀਤਕ ਦਸ਼ਾ ਬਾਰੇ ਗੰਭੀਰ ਵਿਚਾਰ ਚਰਚਾ ਹੋਈਆਂ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧਿਕਾਰੀਆਂ ਵਲੋਂ ਅੜਿੱਕੇ ਡਾਹੁਣ ਦੇ ਬਾਵਜੂਦ ਵੀ ਭਾਈ ਦਿਲਾਵਰ ਸਿੰਘ ਦਾ 21ਵਾਂ ਸ਼ਹੀਦੀ ਦਿਹਾੜਾ ਨਾਲ ਮਨਾਇਆ ਗਿਆ। 90 ਦੇ ਦਹਾਕੇ ਦੇ ਪੰਜ ਸਾਲ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਤਹਿਤ ਸਿੱਖ ਨੌਜਵਾਨਾਂ ਦੀ ਨਸਲਕੁਸ਼ੀ ਦੇ ਦੋਸ਼ੀ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ “ਸਿੰਘ” ਨੂੰ ਮਨੁੱਖੀ ਬੰਬ ਬਣਕੇ ਉਡਾਉਣ ਵਾਲੇ ਭਾਈ ਦਿਲਾਵਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਭਾਈ ਅਮਰੀਕ ਸਿੰਘ ਅਜਨਾਲਾ, ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਦੇ ਮੁਖੀ ਗਿਆਨੀ ਬਲਦੇਵ ਸਿੰਘ, ਅਖੰਡ ਕੀਰਤਨੀ ਜਥਾ ਜਰਮਨੀ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਭਲਵਾਨ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰ ਪਾਲ ਸਿੰਘ, ਸਿਕੰਦਰ ਸਿੰਘ ਵਰਾਣਾ, ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਅਮਰੀਕ ਸਿੰਘ ਨੰਗਲ, ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਦੇ ਮੁੱਖ ਪ੍ਰਬੰਧਕੀ ਸਕੱਤਰ ਭਾਈ ਪਪਲਪ੍ਰੀਤ ਸਿੰਘ, ਭਾਈ ਨਵਦੀਪ ਸਿੰਘ, ਭਾਈ ਗੁਰਸ਼ਰਨ ਸਿੰਘ ਸੋਹਲ, ਅਕਾਲ ਖਾਲਸਾ ਦਲ ਦੇ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਖਾਲਸਾ, ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰ, ਦਮਦਮੀ ਟਕਸਾਲ ਅਜਨਾਲਾ ਦੇ ਬੁਲਾਰੇ ਭਾਈ ਸੁਖਦੇਵ ਸਿੰਘ ਨਾਗੋਕੇ, ਭਾਈ ਗੁਰਜੰਟ ਸਿੰਘ ਕੱਟੂ ਇਥੇ ਪੁਜੇ ਸਨ।
ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੋਢੀ ਭਾਈ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ 14 ਅਗਸਤ ਨੂੰ ਉਹਨਾਂ ਦੇ ਜੱਦੀ ਪਿੰਡ ਮੰਡੀ ਦਾਸੂਵਾਲ (ਜ਼ਿਲ੍ਹਾ ਤਰਨ ਤਾਰਨ) ਦੇ ਗੁਰਦਵਾਰਾ ਸ਼ਹੀਦ ਬਾਬਾ ਬੀਰ ਸਿੰਘ ਵਿਖੇ ਅਕਾਲ ਖਾਲਸਾ ਦਲ ਵੱਲੋਂ ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ, ਯੂ. ਕੇ., ਯੂਰਪ, ਅਮਰੀਕਾ ,ਕੈਨੇਡਾ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।
ਭਾਰਤੀ ਸਟੇਟ ਦੇ ਜ਼ੁਲਮਾਂ ਵਿਰੁਧ ਏਕੇ ਦਾ ਮੁਜ਼ਾਹਰਾ ਕਰਦਿਆਂ, ਵਖੋ-ਵੱਖ ਪੰਥਕ, ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਭਾਰਤੀ ਅਜ਼ਾਦੀ ਦੇ ਮੂਲ ਸੰਕਲਪ ਉਤੇ ਸਵਾਲਿਆ ਚਿੰਨ੍ਹ ਲਾਇਆ ਹੈ। ਇਸ ਸੰਦਰਭ ਵਿੱਚ ਇਹਨਾਂ ਜਥੇਬੰਦੀਆਂ ਜਿਨ੍ਹਾਂ ਵਿੱਚ ਦਲ ਖਾਲਸਾ, ਸਿੱਖ ਸਟੂਡੈਂਟਸ ਫੈਡਰੇਸ਼ਨ, ਅਖੰਡ ਕੀਰਤਨੀ ਜਥਾ, ਸਤਿਕਾਰ ਕਮੇਟੀ, ਸਿੱਖ ਯੂਥ ਆਫ ਪੰਜਾਬ ਸ਼ਾਮਿਲ ਹਨ, ਵੱਲੋਂ 15 ਅਗਸਤ ਨੂੰ ਲੁਧਿਆਣਾ ਵਿਖੇ ਭਾਰਤੀ ਆਜ਼ਾਦੀ ਦਿਹਾੜੇ ਵਿਰੁੱਧ ਸਿੱਖ ਵਿਰੋਧ ਦਾ ਪ੍ਰਗਟਾਵਾ ਕਰਨ ਲਈ ਜਗਰਾਉਂ ਪੁਲ 'ਤੇ ਸਵੇਰੇ 11 ਵਜੇ ਰੋਹ ਭਰਿਆ ਮੁਜ਼ਾਹਰਾ ਕੀਤਾ ਜਾਵੇਗਾ।
ਕੌਮਾਂਤਰੀ ਯੋਗ ਦਿਹਾੜਾ 21 ਜੂਨ ਨੂੰ ਮਨਾਇਆ ਗਿਆ ਸੀ। ਕਈ ਵਰਗਾਂ ਵਲੋਂ ਇਹ ਖਦਸ਼ਾ ਜਾਹਰ ਕੀਤਾ ਗਿਆ ਕਿ ਭਾਜਪਾ ਅਤੇ ਆਰ.ਐਸ.ਐਸ. ਦੇ ਹਿੰਦੂਤਵੀ ਏਜੰਡੇ ਨੂੰ ਪ੍ਰਚਾਰਨ ਅਤੇ ਲਾਗੂ ਕਰਨ ਲਈ ਇਹੋ ਜਿਹੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਸਿੱਖ ਸਿਆਸਤ ਨਿਊਜ਼ ਵਲੋਂ ਵੱਖ-ਵੱਖ ਦ੍ਰਿਸ਼ਟੀਕੋਣ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਖਾਸ ਤੌਰ ’ਤੇ ਭਾਜਪਾ, ਸ਼੍ਰੋਮਣੀ ਅਕਾਲੀ ਦਲ (ਮਾਨ) ਅਤੇ ਅਖੰਡ ਕੀਰਤਨੀ ਜੱਥੇ ਦੀ।
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਵਲੋਂ ਅੰਮ੍ਰਿਤਸਰ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਨਵਾਂ ਦਫਤਰ ਖੋਲ੍ਹਿਆ ਗਿਆ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ, ਭਾਈ ਮੇਜਰ ਸਿੰਘ, ਭਾਈ ਮੰਗਲ ਸਿੂੰਘ ਅਤੇ ਭਾਈ ਤਰਲੋਚਨ ਸਿੰਘ ਨੇ ਗਿਆਨੀ ਗੁਰਬਚਨ ਸਿੰਘ ਵਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਦੇਣ ’ਤੇ ਸਖਤ ਨੋਟਿਸ ਲਿਆ ਸੀ। ਇਨ੍ਹਾਂ ਪੰਜਾਂ ਨੂੰ ਸ਼੍ਰੋਮਣੀ ਕਮੇਟੀ ਨੇ ‘ਬਰਖਾਸਤ’ ਕਰ ਦਿੱਤਾ ਸੀ।
ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ (ਰਜਿ:) ਨੇ ਇਹ ਐਲਾਨ ਕੀਤਾ ਹੈ ਕਿ ਉਹ ਦਮਦਮੀ ਟਕਸਾਲ (ਅਜਨਾਲਾ ਧੜਾ) ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ ਜਥੇਦਾਰ ਦੇ ਤੌਰ ’ਤੇ ਨਿਯੁਕਤੀ ਤੋਂ ਆਪਣੀ ਹਮਾਇਤ ਵਾਪਸ ਲੈਂਦੇ ਹਨ। ਜ਼ਿਕਰਯੋਗ ਹੈ ਕਿ ਭਾਈ ਅਮਰੀਕ ਸਿੰਘ ਅਜਨਾਲਾ ਨੂੰ 10 ਨਵੰਬਰ 2015 ਨੂੰ ਪਿੰਡ ਚੱਬਾ, ਤਰਨਤਾਰਨ ਵਿਖੇ ਹੋਏ ਪੰਥਕ ਇਕੱਠ ਵਿਚ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਐਲਾਨਣ ਮੌਕੇ ਅਖੰਡ ਕੀਰਤਨੀ ਜਥੇ ਨੇ ਹਮਾਇਤ ਦਿੱਤੀ ਸੀ।
ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਪਿਆਓ ਨੂੰ ਢਾਹੁਣ ਦੀ ਤੁਲਨਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜੂਨ 1984 ਦੇ ਹਮਲੇ ਨਾਲ ਕਰਦਿਆਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਇੰਦਰਾ ਗਾਂਧੀ ਦੇ ਬਰਾਬਰ ਸਿੱਖ ਪੰਥ ਦਾ ਦੋਸ਼ੀ ਦੱਸਣ ਵਾਲੇ ਇਕ ਇਸ਼ਤਿਹਾਰ ਦਾ ਸਖ਼ਤ ਨੋਟਿਸ ਲੈਂਦਿਆਂ ਅਖੰਡ ਕੀਰਤਨੀ ਜਥੇ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਘਟੀਆ ਸਿਆਸੀ ਮਨਸੂਬਿਆਂ ਲਈ ਇਸ ਇਸ਼ਤਿਹਾਰ ਵਿਚ 'ਅਖੰਡ ਕੀਰਤਨੀ ਜਥਾ ਅੰਮ੍ਰਿਤਸਰ ਸ਼ਹਿਰੀ' ਦੇ ਨਾਂਅ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਬੇਨਕਾਬ ਕਰਕੇ ਸਾਹਮਣੇ ਲਿਆਂਦਾ ਜਾਵੇ।
ਪੰਥਕ ਭਾਵਨਾਵਾਂ ਦੇ ਵਿਰੁੱਧ ਫੈਂਸਲੇ ਕਰਨ ਵਾਲੇ ਤਖਤਾਂ ਦੇ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਹੁਕਮਨਾਮਾ ਦੇਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਬਰਖਾਸਤ ਕੀਤੇ ਗਏ ਪੰਜ ਪਿਆਰਿਆਂ ਦੇ ਫੈਂਸਲੇ ਦੇ ਸਮਰਥਨ ਵਿੱਚ ਸਾਹਮਣੇ ਆਉਂਦਿਆਂ ਵੱਖੋ ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਅੱਜ ਮੋਹਾਲੀ ਵਿਖੇ ਗੁਰਦੁਆਰਾ ਸਾਚਾ ਧੰਨ ਸਾਹਿਬ ਵਿੱਚ ਇੱਕ ਸਮਾਗਮ ਦੌਰਾਨ ਅਖੰਡ ਕੀਰਤਨੀ ਜਥੇ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਦਲ ਖਾਲਸਾ, ਅਕਾਲੀ ਦਲ ਪੰਚ ਪ੍ਰਧਾਨੀ, ਅਖੰਡ ਕੀਰਤਨੀ ਜਥਾ ਅਤੇ ਸਿੱਖ ਯੂਥ ਆਫ ਪੰਜਾਬ ਨੇ ਗਿਆਨੀ ਗੁਰਬਚਨ ਸਿੰਘ ਵਲੋਂ ਸੱਰਬਤ ਖਾਲਸਾ ਨੂੰ ਸੱਦਣ ਦਾ ਅਧਿਕਾਰ ਕੇਵਲ ਜਥੇਦਾਰ ਅਕਾਲ ਤਖਤ ਸਾਹਿਬ ਕੋਲ ਹੈ ਉਤੇ ਸਖਤ ਟਿਪਣੀ ਕਰਦਿਆ ਕਿਹਾ ਹੈ ਕਿ ਇਹ ਇਤਿਹਾਸਕ ਸਚਾਈ ਨਹੀਂ ਹੈ ਅਤੇ ਖਾਲਸਾ ਪੰਥ ਕੋਲ ਇਹ ਹੱਕ ਰਾਖਵਾਂ ਹੈ ਕਿ ਲੋੜ ਪੈਣ ਉਤੇ ਉਹ ਸਰੱਬਤ ਖਾਲਸਾ ਸੱਦ ਸਕਦਾ ਹੈ। ਜਥੇਬੰਦੀਆਂ ਨੇ ਨਾਲ ਹੀ ਇਹ ਮੰਨਿਆ ਕਿਹਾ ਕਿ ਸਰਬੱਤ ਖਾਲਸਾ ਸੱਦਣ ਦਾ ਢੁਕਵਾਂ ਅਤੇ ਯੋਗ ਸਥਾਨ ਅਕਾਲ ਤਖਤ ਸਾਹਿਬ ਹੀ ਹੈ।
« Previous Page — Next Page »