ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕੇਂਦਰ ਅਤੇ ਉੱਤਰ ਪ੍ਰਦੇਸ਼ ਦੀਆਂ ਭਾਜਪਾ ਸਰਕਾਰਾਂ ਉੱਤੇ ਸਿੱਖਿਆ ਅਦਾਰਿਆਂ ਵਿਚ ਰਾਸ਼ਟਰੀ ਸਵੈਸੇਵਕ ਸੰਘ (ਆਰ. ਐਸ. ਐਸ.) ਦੀ ਵਿਚਾਰਧਾਰਾ ਥੋਪਣ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਇਸ ਨਾਲ ਵਿਿਦਆਰਥੀਆਂ ਵਿਚ ਬੇਚੈਨੀ ਵਧ ਰਹੀ ਹੈ ਅਤੇ ਇਨ੍ਹਾਂ ਅਦਾਰਿਆਂ ਵਿਚ ਟਕਰਾਅ ਦਾ ਮਹੌਲ ਬਣਦਾ ਜਾ ਰਿਹਾ ਹੈ।
ਚੰਡੀਗੜ੍ਹ: ਪਿਛਲੇ ਦਿਨੀ ਬਲਵੰਤ ਸਿੰਘ ਰਾਮੂਵਾਲੀਆ ਦੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਦੀ ਖਬਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਸੀ, ਪਰ ਮੀਡੀਆ ਸਾਹਮਣੇ ਆ ਕੇ ਬਲਵੰਤ ਸਿੰਘ ਰਾਮੂਵਾਲੀਆ ਨੇ ਉਸ ਖਬਰ ਦਾ ਖੰਡਨ ਕੀਤਾ ਸੀ।ਪਰ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਜਦੋਂ ਪਿਛਲੇ ਦਿਨੀ ਉਡੀਆਂ ਅਫਵਾਹਾਂ ਸੱਚ ਦਾ ਰੂਪ ਧਾਰਨ ਕਰ ਗਈਆਂ।