ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਵਿਚ ਨਾਕਾਮਯਾਬ ਰਹੇ ਭਾਰਤੀ ਰਾਜਨੀਤਿਕ ਅਤੇ ਕਾਨੂੰਨੀ ਢਾਂਚੇ ਖਿਲਾਫ 3 ਨਵੰਬਰ ਨੂੰ ਦਲ ਖ਼ਾਲਸਾ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸਿੱਖ ਯੂਥ ਆਫ ਪੰਜਾਬ ਵਲੋਂ 'ਨਸਲਕੁਸ਼ੀ ਯਾਦਗਾਰੀ ਮਾਰਚ' ਕੀਤਾ ਗਿਆ। ਤਿੰਨਾਂ ਜਥੇਬੰਦੀਆਂ ਨੇ ਵਿਸ਼ਵ ਦੀਆਂ ਵੱਡੀਆਂ ਤਾਕਤਾਂ ਅਤੇ ਸੰਯੁਕਤ ਰਾਸ਼ਟਰ ਨੂੰ ਇਸ ਮਸਲੇ 'ਤੇ ਆਪਣੀ ਚੁੱਪ ਤੋੜਨ ਅਤੇ ਇਨਸਾਫ ਲਈ ਦਖਲਅੰਦਾਜ਼ੀ ਕਰਨ ਦੀ ਅਪੀਲ ਕੀਤੀ।
ਨਵੰਬਰ 1984 ਵਿਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰਨਾਂ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੀ 32ਵੀਂ ਵਰ੍ਹੇਗੰਢ 'ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਦਲ ਖ਼ਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਸਹਿਯੋਗ ਨਾਲ 'ਨਸਲਕੁਸ਼ੀ ਯਾਦਗਾਰੀ ਮਾਰਚ' ਕੀਤਾ ਜਾਵੇਗਾ।
ਪੰਜਾਬ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਆਪਣੀ ਸਹਿਯੋਗੀ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ.ਕੇ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਮਿਲਕੇ 1 ਨਵੰਬਰ ਨੂੰ ਫੇਰੂਮਾਨ ਵਿਖੇ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿਚ ਭਾਰਤ ਵਲੋਂ ਪਿਛਲੇ 50 ਸਾਲਾਂ ਦੌਰਾਨ ਸਰਹੱਦੀ ਸੂਬੇ ਪੰਜਾਬ ਨਾਲ ਕੀਤੇ ਗਏ ਵਿਤਕਰਿਆਂ ਤੇ ਧੋਖਿਆਂ ਦਾ ਖੁਲਾਸਾ ਕਰਨ ਦੇ ਨਾਲ-ਨਾਲ ਪੰਜਾਬ ਦੀ ਪੂਰਨ ਅਜ਼ਾਦੀ ਲਈ ਚੱਲ ਰਹੇ ਸਿੱਖ ਸੰਘਰਸ਼ ਨੂੰ ਨਵੀਂ ਦਿਖ ਤੇ ਦਿਸ਼ਾ ਦੇਣ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ।
ਇੱਕ ਮਹੱਤਵਪੂਰਨ ਫੈਸਲਾ ਕਰਦਿਆਂ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੰਜਾਬ ਦੀ ਪ੍ਰਭੂਸੱਤਾ ਅਤੇ ਆਜ਼ਾਦੀ ਦੇ ਨਿਸ਼ਾਨੇ ਅਤੇ ਪੰਥਕ ਹਿੱਤਾਂ ਦੀ ਮਜ਼ਬੂਤੀ ਲਈ ਦਲ ਖ਼ਾਲਸਾ ਨਾਲ ਚੱਲਣ ਦਾ ਸਿਧਾਂਤਕ ਫੈਸਲਾ ਲਿਆ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਐਲਾਨ ਕੀਤਾ ਹੈ ਕਿ ਉਹ 7 ਅਕਤੂਬਰ, 2016 ਨੂੰ ਜਾਰੀ ਹੋਣ ਵਾਲੀ ਨਵੀਂ ਫਿਲਮ ਅਕਤੂਬਰ 31 ਦਾ ਵਿਰੋਧ ਕਰਨਗੇ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਇਸ ਜਥੇਬੰਦੀ ਦੀ ਵਾਗਡੋਰ ਨਿਰੋਲ ਵਿਦਿਆਰਥੀਆਂ ਦੇ ਹੱਥ ਦੇਣ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨੂੰ ਨੇਪਰੇ ਚੜ੍ਹਾਉਣ ਲਈ ਜਗਰੂਪ ਸਿੰਘ ਚੀਮਾ ਦੀ ਅਗਵਾਈ 13 ਮੈਂਬਰੀ ਐਡਹਾਕ ਕਮੇਟੀ ਦਾ ਐਲਾਨ ਕੀਤਾ ਗਿਆ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 73ਵਾਂ ਸਥਾਪਨਾ ਦਿਵਸ ਮਨਾਉਦਿਆਂ ਫੈਡਰੇਸ਼ਨ ਦੇ ਸਾਬਕਾ ਅਤੇ ਮੌਜੂਦਾ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਪ੍ਰਣ ਲਿਆ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਆਪਣੇ ਸਿਧਾਤਾਂ 'ਤੇ ਦ੍ਰਿੜਤਾ ਨਾਲ ਪਹਿਰਾ ਦੇ ਕੇ ਪੰਥ, ਪੰਜਾਬ, ਵਿਦਿਆਰਥੀਆਂ ਅਤੇ ਹੋਰ ਨੌਜਵਾਨਾਂ ਦੇ ਹੱਕੀ ਮਸਲਿਆਂ 'ਤੇ ਡੱਟ ਕੇ ਅਵਾਜ਼ ਬੁਲੰਦ ਕਰਦੀ ਰਹੇਗੀ। ਫੈਡਰੇਸ਼ਨ ਨਾਲ ਸਬੰਧਤ ਰਹੇ ਆਗੂ ਮਨਜੀਤ ਸਿੰਘ ਭੋਮਾ, ਭਾਈ ਮਨਜੀਤ ਸਿੰਘ, ਸਰਬਜੀਤ ਸਿੰਘ ਜੰਮੂ, ਬਲਵਿੰਦਰ ਸਿੰਘ ਖੋਜਕੀਪੁਰ, ਜਸਬੀਰ ਸਿੰਘ ਘੁੰਮਣ, ਸਰਬਜੀਤ ਸਿੰਘ ਸੋਹਲ ਅਤੇ ਸਤਨਾਮ ਸਿੰਘ ਕੰਡਾ ਦੀ ਅਗਵਾਈ ਵਿੱਚ 50 ਦੇ ਕਰੀਬ ਨੌਜੁਆਨ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ ਜਿਥੇ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਆ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ।
ਭਾਰਤ ਦੇ ਅਜ਼ਾਦੀ ਦਿਹਾੜੇ ਦੇ ਜਸ਼ਨਾਂ ਦਾ ਮੁਕੰਮਲ ਬਾਈਕਾਟ ਦਾ ਸੱਦਾ ਦਿੰਦੀ ਅਤੇ ਪੰਜਾਬ ਦੀ ਅਜ਼ਾਦੀ ਲਈ ਅਮਰੀਕਾ ਸਰਕਾਰ ਪਾਸ ਅਪੀਲ ਕਰਦੀ ਇੱਕ ਪਟੀਸ਼ਨ 'ਤੇ ਦਸਤਖਤ ਕਰਾਉਣ ਦੀ ਵਿਸ਼ਵ ਪੱਧਰੀ ਮੁਹਿੰਮ ਦੇ ਹਿੱਸੇ ਵਜੋਂ ਗੁਰੂ ਨਗਰੀ ਵਿਖੇ ਵੀ ਤਿੰਨ ਰੋਜ਼ਾ ਦਸਤਖਤੀ ਮੁਹਿੰਮ ਸ਼ੁਰੂ ਹੋਈ। ਦਰਬਾਰ ਸਾਹਿਬ ਦੀ ਘੰਟਾ ਘਰ ਬਾਹੀ ਵਾਲੇ ਪਾਸੇ ਸਿੱਖਸ ਫਾਰ ਜਸਟਿਸ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ-ਮੁਹੰਮਦ) ਦੇ ਸਾਂਝੇ ਉਪਰਾਲੇ ਨਾਲ ਸ਼ੁਰੂ ਹੋਈ ਇਸ ਦਸਤਖਤੀ ਮੁਹਿੰਮ ਨੂੰ ਸਫਲ ਕਰਨ ਲਈ ਦਿਨ ਭਰ ਜਾਗਰੂਕ ਯਾਤਰੂਆਂ ਦਾ ਤਾਂਤਾ ਲੱਗਿਆ ਰਿਹਾ। ਹਾਲਾਂਕਿ ਦੁਪਿਹਰ ਵੇਲੇ ਤੇਜ਼ ਬਾਰਿਸ਼ ਕਾਰਨ ਕੁਝ ਸਮੇਂ ਲਈ ਆਵਾਜਾਈ ਰੁੱਕ ਗਈ ਸੀ। ਪਰ ਇਸ ਦੇ ਬਾਵਜੂਦ ਦੁਪਿਹਰ 3 ਵਜੇ ਤੀਕ 25 ਸੌ ਦੇ ਕਰੀਬ ਲੋਕ ਮੁਹਈਆ ਕਰਵਾਏ ਗਏ ਅਧਿਕਾਰਤ ਫਾਰਮ 'ਤੇ ਦਸਤਖਤ ਕਰ ਚੁੱਕੇ ਸਨ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ () ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਹ ਮੰਗ ਕੀਤੀ ਹੈ ਕਿ ਕੁਰਾਨ ਸ਼ਰੀਫ ਦੀ ਬੇਅਦਬੀ ਵਿਚ ਸ਼ਾਮਲ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਅਹੁਦੇਦਾਰਾਂ ਤੋਂ ਪ੍ਰਾਪਤ ਜਾਣਕਾਰੀ ਨੂੰ ਪੁਲਿਸ ਨੇ ਕਿਸੇ ਸਾਜਿਸ਼ ਤਹਿਤ ਦਬਾ ਲਿਆ ਹੈ।
ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਉੱਤਰ ਪ੍ਰਦੇਸ਼ ਦੇ ਜਿਲਾ ਪੀਲੀ ਭੀਤ ਅੰਦਰ ਅੱਜ ਤੋਂ 25 ਸਾਲ ਪਹਿਲਾਂ 12 ਜੁਲਾਈ 1991 ਨੂੰ 11 ਸਿੱਖ ਯਾਤਰੀਆਂ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਵਾਲੇ 47 ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ਼ ਅਦਾਲਤ ਵੱਲੋਂ ਦੋਸ਼ੀਆ ਨੂੰ ਉਮਰ ਕੈਦ ਦੀ ਸਜਾ ਐਲਾਨੇ ਜਾਣ ਦੇ ਫ਼ੈਸਲੇ ਨੂੰ ਦੇਰ ਨਾਲ ਦਿੱਤਾ ਜਾਣ ਵਾਲਾ ਇਨਸਾਫ਼ ਦੱਸਿਆ।
« Previous Page — Next Page »