ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਦੀ ਜਾਂਚ ਨੂੰ ਰੱਦ ਕਰਨ ਅਤੇ ਨਵੀਂ ਸਿੱਟ ਬਣਾਉਣ ਦੇ ਹਾਈਕੋਰਟ ਵੱਲੋਂ ਆਏ ਫੈਸਲੇ ਸੰਬੰਧੀ ਸਿੱਖ ਜਥੇਬੰਦੀਆਂ ਦੇ ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਦੇ ਬੁਲਾਰੇ ਸੁਖਦੇਵ ਸਿੰਘ ਫਗਵਾੜਾ ਅਤੇ ਪਰਮਪਾਲ ਸਿੰਘ ਸਭਰਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ
ਸਾਕਾ ਨਕੋਦਰ ਨੂੰ ਵਾਪਰਿਆਂ 34 ਸਾਲ ਬੀਤ ਚੁੱਕੇ ਹਨ। 4 ਫਰਵਰੀ 1986 ਨੂੰ ਪੰਜਾਬ ਪੁਲਿਸ ਨੇ ਨਕੋਦਰ ਵਿੱਚ ਸਿੱਖਾਂ ਦੇ ਇੱਕ ਸ਼ਾਂਤਮਈ ਕਾਫਿਲੇ ਉੱਪਰ ਗੋਲੀਆਂ ਚਲਾ ਕੇ ਚਾਰ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ।
ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਪਿਛਲੇ ਦਿਨੀਂ ਐਲਾਨੇ ਬਰਗਾੜੀ ਅਤੇ ਹੋਰਨਾਂ ਥਾਵਾਂ 'ਤੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਅੱਜ 51 ਮੈਂਬਰੀ ਜਥੇ ਵੱਲੋਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਧਰਨਾ ਲਾਇਆ ਗਿਆ। ਇਕ ਲਿਖਤੀ ਬਿਆਨ ਰਾਹੀਂ ਅਲਾਇੰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਸ. ਸੁਖਦੇਵ ਸਿੰਘ ਫਗਵਾੜਾ ਨੇ ਜਾਣਕਾਰੀ ਦਿੱਤੀ ਕਿ ਅੱਜ ਦੇ ਧਰਨੇ ਦੌਰਾਨ ਸਭ ਤੋਂ ਪਹਿਲਾਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ਵਿੱਚ ਰਬਾਬੀ ਕੀਰਤਨੀਏ ਸਿੰਘਾਂ ਵੱਲੋਂ "ਰਾਜੇ ਪਾਪ ਕਮਾਵਦੇ ਉਲਟੀ ਵਾੜ ਖੇਤ ਕਉ ਖਾਈ" ਅਤੇ "ਕੁਤਾ ਰਾਜ ਬਹਾਲੀਐ ਫਿਰਿ ਚਕੀ ਚਟੈ" ਸ਼ਬਦਾਂ ਦਾ ਗਾਇਨ ਕੀਤਾ ਗਿਆ।
ਵੱਖ ਵੱਖ ਸਿੱਖ ਜਥੇਬੰਦੀਆਂ ਦੇ ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਾਂਝੇ ਰੂਪ ਵਿੱਚ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਮਾਮਲੇ ਵਿੱਚ ਹੋਈ ਨਾਇਨਸਾਫੀ ਦੇ ਖਿਲਾਫ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ।
ਤੀਹ ਸਿੱਖ ਜਥੇਬੰਦੀਆਂ ਦੇ ਗਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਕੋਦਰ ਗੋਲੀ ਕਾਂਡ ਬਾਰੇ ਇਹ ਕਹਿਣਾ ਕਿ ਇਦਾਂ ਦੇ ਕਾਂਡ ਤਾਂ ਹੁੰਦੇ ਰਹਿੰਦੇ ਨੇ ਤੇ ਇਹ ਕਹਿਣਾ ਕਿ ਬੇਅਦਬੀ ਹੁਣ ਕੋਈ ਮੁੱਦਾ ਨਹੀਂ ਹੈ, ਕਾਂਗਰਸੀ ਆਗੂ ਸੈਮ ਪਿਟਰੋਦਾ ਦੇ 1984 ਕਤਲੇਆਮ ਬਾਰੇ "ਹੂਆ ਤੋ ਹੂਆ" ਵਰਗਾ ਹੀ ਹੈ।
ਦਰਬਾਰ-ਏ-ਖਾਲਸਾ ਅਤੇ ਅਲਾਇੰਸ ਫਾਰ ਸਿੱਖ ਆਰਗੇਨਾਈਜੇਸ਼ਨਸ (ਅ.ਫ.ਸਿ.ਆ.)ਨਾਮੀ ਜਥੇਬੰਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਇਕ ਮੰਗ ਪੱਤਰ ਰਾਹੀਂ ਸੌਦਾ ਸਾਧ ਗੁਰਮੀਤ ਰਾਮ ਰਹੀਮ ਵਿਰੁਧ ਸਾਲ 2007 ਵਿਚ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਣ ਦੇ ਮਾਮਲੇ ਦੀ ਪੈਰਵੀ ਕਰਨ ਲਈ ਕਿਹਾ ਹੈ।