"ਤੱਥ-ਪੜਚੋਲ-ਨਜ਼ਰੀਆ" ਦੀ ਇਕ ਕੜੀ ਵਿਚ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਕੈਨੇਡਾ-ਇੰਡੀਆ ਕੂਟਨੀਤਕ ਖਿੱਚੋਤਾਣ ਦੌਰਾਨ ਇੰਡੀਅਨ ਮੀਡੀਏ ਵੱਲੋਂ ਕੀਤੀ ਜਾ ਰਹੀ ਝੂਠ-ਤਰਾਸ਼ੀ ਬਾਰੇ ਖਾਸ ਗੱਲਬਾਤ ਕੀਤੀ ਹੈ।
ਪੱਤਰਕਾਰ ਮਨਦੀਪ ਸਿੰਘ ਨਾਲ ਗੱਲਬਾਤ ਕਰਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਨੇਡਾ ਵਿਚ ਵਾਪਰੇ ਹਾਲੀਆ ਘਟਨਾਕ੍ਰਮ ਬਾਰੇ ਤੱਥ, ਪੜਚੋਲ ਅਤੇ ਨਜ਼ਰੀਆ ਪੇਸ਼ ਕੀਤਾ ਹੈ। ਆਪ ਜੀ ਦੀ ਜਾਣਕਾਰੀ ਹਿਤ ਇਹ ਵਿਖਤ (ਵੀਡੀਓ) ਸਾਂਝੀ ਕਰ ਰਹੇ ਹਾਂ।
ਭਾਰਤ ਅਤੇ ਕਨੇਡਾ ਦਰਮਿਆਨ ਕੂਟਨੀਤਕ ਤਣਾਅ ਇਸ ਵੇਲੇ ਸਿਖਰਾਂ ਉੱਤੇ ਹੈ। ਕਨੇਡਾ ਸਰਕਾਰ ਦੇ ਅਧਿਕਾਰੀਆਂ ਨੇ ਕਨੇਡਾ ਵਿਚ ਸਿੱਖਾਂ ਉੱਤੇ ਹੋ ਰਹੇ ਹਮਲਿਆਂ ਤੇ ਹੋ ਵਿਆਪਕ ਹਿੰਸਕ ਕਾਰਵਾਈਆਂ ਨੂੰ ਨਿਰਦੇਸ਼ਤ ਕਰਨ ਪਿੱਛੇ ਅਮਿਤ ਸ਼ਾਹ ਦਾ ਨਾਮ ਨਸ਼ਰ ਕਰ ਦਿੱਤਾ ਹੈ।
ਗੁਰੂ ਖਾਲਸਾ ਪੰਥ ਦੀ ਰਿਵਾਇਤ ਅਤੇ ਜੁਝਾਰੂਆਂ ਦੀ ਅਸਲ ਪ੍ਰੇਰਨਾ ਸ਼ਕਤੀ ਨੂੰ ਨਵੀਂ ਪੀੜੀ ਦੇ ਨੌਜਵਾਨਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ੧੪ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 2 ਅਕਤੂਬਰ 2024, ਪਿੰਡ ਠਰੂਆ ਦੇ ਗੁਰਦੁਆਰਾ ਸਾਹਿਬ ਵਿਖੇ ਇਲਾਕੇ ਦੀ ਸਿੱਖ ਸੰਗਤਾਂ ਅਤੇ ਪਰਿਵਾਰ ਦੇ ਸਹਿਯੋਗ ਨਾਲ ਮਨਾਇਆ ਗਿਆ।
ਕਨੇਡਾ ਤੇ ਇੰਡੀਆ ਦਰਮਿਆਨ ਕੂਟਨੀਤਕ ਖਿੱਚੋ ਤਾਣ ਇਕ ਨਵੇਂ ਪੜਾਅ ਉੱਤੇ ਪਹੁੰਚ ਗਈ ਹੈ। ਲੰਘੀ 14 ਅਕਤੂਬਰ 2024 ਨੂੰ ਕਨੇਡਾ ਦੀ ਜਾਂਚ ਏਜੰਸੀ ਰਾਇਲ ਕਨੇਡੀਅਨ ...
ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ ਸ਼ਲਾਘਾ ਕੀਤੀ ਹੈ।
ਮਨੁੱਖੀ ਹੱਕਾਂ ਦੀ ਕੌਮਾਂਤਰੀ ਜਥੇਬੰਦੀ ‘ਹਿਊਮਨ ਰਾਈਟਸ ਵਾਚ’ ਨੇ ਕਿਹਾ ਕਿ ਭਾਰਤੀ ਅਧਿਕਾਰੀਆਂ ਨੂੰ ਇਨ੍ਹਾਂ ਦੋਸ਼ਾਂ ਦੀ ਪੂਰੀ ਅਤੇ ਨਿਰਪੱਖ ਜਾਂਚ ਕਰਨੀ ਚਾਹੀਦੀ ਹੈ ਕਿ ਭਾਰਤ ਸਰਕਾਰ ਦੇ ਏਜੰਟ ਸੰਯੁਕਤ ਰਾਜ ਅਮਰੀਕਾ ਅਤੇ ਕੈਨੇਡਾ ਵਿੱਚ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਵਿਰੁੱਧ ਹੱਤਿਆ ਦੀਆਂ ਸਾਜ਼ਿਸ਼ਾਂ ਵਿੱਚ ਸ਼ਾਮਲ ਸਨ।
ਲੰਮੇ ਸਮੇਂ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਸਮੇਤ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ "ਵਾਰਿਸ ਪੰਜਾਬ ਦੇ" ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਤੇ ਹੋਰ ਸੰਬੰਧਿਤ ਪਰਿਵਾਰਾਂ ਵੱਲੋਂ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ।
ਪੰਜਾਬ 'ਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਗਏ ਸਿਖਾਂ ਨੂੰ ਤੁਰੰਤ ਪੰਜਾਬ ਲਿਆ ਕੇ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।
ਸਿੱਖ ਫੈਡਰੇ਼ਸ਼ਨ ਅਮਰੀਕਾ ਵੱਲੋਂ ਪੰਜਾਬ ਦੇ ਮੌਜੂਦਾ ਘਟਨਾਕਰਮ ਚੋ ਉਪਜੇ ਕੌਮ ਵਿਰੋਧੀ ਵਰਤਾਰੇ ਨੂੰ ਸਮਝਣ ਅਤੇ ਸਰਕਾਰੀ ਪ੍ਰਾਪੇਗੰਡੇ ਨੂੰ ਨਕਾਰਾ ਕਰਨ ਲਈ ਕੌਮ ਨੂੰ ਸੁਚੇਤ ਤੇ ਇਕਜੁੱਟ ਰਹਿਣ ਦੀ ਅਪੀਲ
Next Page »