ਸਾਲ 2014 ਤੋਂ ਭਾਰਤੀ ਉਪਮਹਾਂਦੀਪ ਦੀ ਸੱਤਾ ਉੱਤੇ ਕਾਬਜ਼ ਭਾਰਤੀ ਜਨਤਾ ਪਾਰਟੀ ਦੇ ਸੱਤਾ ਦੇ ਕਿਲ੍ਹੇ ਵਿਚ ਪਹਿਲੀ ਵਾਰ ਟਕਾ ਕੇ ਪਾੜ ਪਿਆ ਹੈ। ਮਹਾਂਰਾਸ਼ਟਰ ਵਿਚ ਗਣਿਤ ਦੀ ਖੇਡ ਜਿਸ ਹੱਦ ਤੱਕ ਜਾ ਕੇ ਭਾਜਪਾ ਨੇ ਖੇਡਣੀ ਚਾਹੀ ਅਤੇ ਜਿਵੇਂ ਦੀ ਹਾਰ ਦਾ ਇਸ ਨੂੰ ਮੂੰਹ ਵੇਖਣਾ ਪਿਆ ਹੈ ਉਹ ਯਕੀਨਨ ਹੀ ਭਾਜਪਾ ਲਈ ਵੱਡਾ ਝਟਕਾ ਹੈ।
ਲੰਘੇ ਕੱਲ੍ਹ ਭਾਜਪਾ ਸਰਕਾਰ ਨੇ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਹੇਠ ਇਕ ਹੁਕਮ ਜਾਰੀ ਕਰਕੇ ਅਤੇ ਇਸ ਹੁਕਮ ਦੀ ਰਾਜ ਸਭਾ ਵਿਚੋਂ ਤਾਈਦ ਕਰਵਾ ਕੇ ਕੌਮਾਂਤਰੀ ਤੌਰ ’ਤੇ ਵਿਵਾਦਤ ਕਸ਼ਮੀਰ ਦੇ ਖਿੱਤੇ ਨੂੰ ‘ਖਾਸ ਦਰਜ਼ਾ’ ਦੇਣ ਵਾਲੀ ਭਾਰਤੀ ਸੰਵਿਧਾਨ ਦੀ ਧਾਰਾ 370 ਬਦਲ ਦਿੱਤੀ।
ਭਾਰਤੀ ਦੀ ਸੰਘੀ ਹਕੂਮਤ ਵੱਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਦੀਆਂ ਤਾਕਤਾਂ ਵਿਚ ਵਾਧਾ ਕਰਨ ਵਾਲੇ ਇਕ ਤਜਵੀਜ਼ੀ-ਕਾਨੂੰਨ (ਬਿੱਲ) ਨੂੰ ਲੋਕ ਸਭਾ ਦੀ ਮਨਜੂਰੀ ਦਿਵਾਈ ਗਈ ਹੈ।
ਚੰਡੀਗੜ੍ਹ: ਪੰਜਾਬ ਵਿਚ ਬਾਦਲ-ਭਾਜਪਾ ਗਠਜੋੜ ਨੂੰ ਸਹੀ ਲੀਹਾਂ ‘ਤੇ ਲਿਆਉਣ ਦੇ ਮਕਸਦ ਨਾਲ ਪੰਜਾਬ ਪਹੁੰਚੇ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਬੀਤੇ ਕੱਲ੍ਹ ਚੰਡੀਗੜ੍ਹ ਵਿਚ ...
ਚੰਡੀਗੜ੍ਹ: ਭਾਜਪਾ ਪ੍ਰਧਾਨ ਅਮਿਤ ਸ਼ਾਹ 7 ਜੂਨ ਨੂੰ ਚੰਡੀਗੜ੍ਹ ਵਿਚ ਪੰਜਾਬ ਵਿਚਲੇ ਆਪਣੇ ਸਹਿਯੋਗੀ ਬਾਦਲਾਂ ਨਾਲ 2 ਘੰਟੇ ਦੀ ਬੰਦ ਕਮਰਾ ਮੁਲਾਕਾਤ ਕਰਨਗੇ। ਇਸ ਮੁਲਾਕਾਤ ...
ਮੋਦੀ ਪਕੌੜਾ 80 ਰੁਪਏ, ਜੇਤਲੀ ਪਕੌੜਾ 75 ਰੁਪਏ, ਸ਼ਾਹ ਪਕੌੜਾ 72 ਰੁਪਏ, ਸਮਰਿਤੀ ਪਕੌੜਾ 65 ਰੁਪਏ ਅਤੇ ਸਾਂਪਲਾ ਪਕੌੜਾ ਦਾ ਰੇਟ 55 ਰੁਪਏ ਪ੍ਰਤੀ ਕਿਲੋ ਲਿਿਖਆ ਸੀ। ਕਰੀਬ ਢਾਈ ਘੰਟੇ ਪਕੌੜਿਆਂ ਦੀ ਸਟਾਲ ਲੱਗੀ ਰਹੀ ਅਤੇ ਕਾਫ਼ੀ ਰਾਹਗੀਰਾਂ ਵਲੋਂ ਪਕੌੜਿਆਂ ਦੀ ਖਰੀਦ ਕੀਤੀ ਗਈ।
ਮਾਇਆ ਕੋਡਨਾਨੀ 2002 ਗੁਜਰਾਤ ਕਤਲੇਆਮ ਦੇ ਮਾਮਲੇ ਵਿਚ ਭਾਜਪਾ ਦੀ ਸਜਾ-ਜ਼ਾਫਤਾ ਸਾਬਕਾ ਵਿਧਾਇਕ ਹੈ। ਬੀਤੇ ਦਿਨੀਂ ਭਾਜਪਾ ਦੇ ਕੇਂਦਰੀ ਪ੍ਰਧਾਨ ਅਮਿਤ ਸ਼ਾਹ ਨੇ ਮਾਇਆ ਕੋਡਨਾਨੀ ਵਿਰੁਧ ਚੱਲਦੇ ਇਕ ਮਾਮਲੇ ਵਿਚ ਬਚਾਅ ਪੱਖ ਦੇ ਗਵਾਹ ਵੱਜੋਂ ਅਦਾਲਤ ਵਿਚ ਗਵਾਹੀ ਦਿੱਤੀ ਹੈ।
ਗਾਇਕ ਹੰਸ ਰਾਜ ਹੰਸ ਜਿਸ ਨੇ ਬੀਤੇ ਸਮੇਂ ਵਿਚ "ਪੱਤਾ-ਪੱਤਾ ਸਿੰਘਾਂ ਦਾ ਵੈਰੀ" ਦੇ ਗੀਤ ਰਾਹੀਂ ਸੱਚ ਨੂੰ ਉਜਾਗਰ ਕੀਤਾ ਸੀ ਅਤੇ ਜਿਸ ਨੇ ਬਹੁਤ ਨਾਮਾਣਾ ਖੱਟਿਆ ਸੀ, ਉਸ ਵਲੋਂ ਘੱਟਗਿਣਤੀ ਕੌਮਾਂ ਦੀ ਵਿਰੋਧੀ ਭਾਜਪਾ ਵਿਚ ਚਲੇ ਜਾਣਾ ਉਸਦੇ ਜੀਵਨ ਅਤੇ ਉਸਦੇ ਪਿਛੋਕੜ ਉਤੇ ਪ੍ਰਸ਼ਨ ਚਿੰਨ੍ਹ ਲਾਉਂਦਾ ਹੈ ਕਿਉਂਕਿ ਜਿਸ ਭਾਜਪਾ ਵਿਚ ਉਹਨਾਂ ਨੇ ਸ਼ਮੂਲੀਅਤ ਕੀਤੀ ਹੈ, ਉਸਨੂੰ ਜਨਮ ਦੇਣ ਵਾਲੀ ਜਮਾਤ ਮੁੱਢੋਂ ਹੀ ਫਿਰਕਾਪ੍ਰਸਤ ਹੈ।
ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 1 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਹੋਏ ਸਮਾਗਮ 'ਚ ਆਖਿਆ ਕਿ ਪੰਜਾਬ ਦੇ ਪਾਣੀ ਬਾਰੇ ਅਦਾਲਤ ਦਾ ਫੈਸਲਾ ਕੁੱਝ ਵੀ ਹੋਵੇ ਉਹ ਪਾਣੀ ਦੀ ਇਕ ਬੂੰਦ ਬਾਹਰ ਨਹੀਂ ਜਾਣ ਦੇਣਗੇ ਅਤੇ ਇਸ ਵਾਸਤੇ ਉਨ੍ਹਾਂ ਨੂੰ ਭਾਵੇਂ ਕੋਈ ਵੀ ਕੁਰਬਾਨੀ ਦੇਣੀ ਪਵੇ। ਉਨ੍ਹਾਂ ਕੇਂਦਰ ਨੂੰ ਪੰਜਾਬ ਨਾਲ ਨਿਆਂ ਕਰਨ ਦੀ ਅਪੀਲ ਕਰਦਿਆਂ ਆਖਿਆ ਕਿ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਵੀ ਪੰਜਾਬ ਨੂੰ ਦਿੱਤੇ ਜਾਣ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੋਵੇਂ ਸੂਬੇ ਦੇ ਵਿਕਾਸ ਲਈ ਕੋਈ ਵਿਸ਼ੇਸ਼ ਐਲਾਨ ਜਾਂ ਸੂਬੇ ਦੀਆਂ ਮੰਗਾਂ ਨੂੰ ਪੂਰਾ ਕਰਨ ਬਾਰੇ ਕੋਈ ਭਰੋਸਾ ਦਿੱਤੇ ਬਗੈਰ ਪਰਤ ਗਏ।
ਉੱਤਰ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਕੱਲ੍ਹ ਵੀਰਵਾਰ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਸੀਨੀਅਰ ਪਾਰਟੀ ਆਗੂ ਰੀਟਾ ਬਹੂਗੁਣਾ (67) ਜੋਸ਼ੀ ਭਾਜਪਾ ’ਚ ਸ਼ਾਮਲ ਹੋ ਗਈ। ਉਨ੍ਹਾਂ ਰਾਹੁਲ ਗਾਂਧੀ ’ਤੇ ਸ਼ਬਦੀ ਵਾਰ ਕਰਦਿਆਂ ਕਾਂਗਰਸ ਪਾਰਟੀ ਨੂੰ ਚਲਾਉਣ ਦੇ ਢੰਗ ਅਤੇ ਫ਼ੌਜ ਵੱਲੋਂ ਕੀਤੇ ਗਏ ਸਰਜੀਕਲ ਹਮਲੇ ਬਾਰੇ ਦਿੱਤੇ ਪ੍ਰਤੀਕਰਮ ਦੀ ਵੀ ਆਲੋਚਨਾ ਕੀਤੀ।
« Previous Page — Next Page »