75ਵੇਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖਾਲਸਾ ਨੇ ਐਮਨਿਸਟੀ ਇੰਟਰਨੈਸ਼ਨਲ ਅਤੇ ਹਿਊਮਨ ਰਾਈਟਜ ਵਾਚ ਵਰਗੀਆਂ ਦੁਨੀਆਂ ਦੀਆਂ ਨਿਰਪੱਖ ਅਤੇ ਪ੍ਰਮੁੱਖ ਸੰਸਥਾਵਾ ਨੂੰ ਕਸ਼ਮੀਰ, ਪੰਜਾਬ ਅਤੇ ਮਨੀਪੁਰ ਵਰਗੀਆਂ ਨਾਜ਼ਕ ਸਟੇਟਾਂ ਵਿੱਚ ਆਪਣੀਆਂ ਟੀਮਾਂ ਭੇਜ ਕਿ ਮਨੁੱਖੀ ਅਧਿਕਾਰਾਂ ਦੇ ਤਰਸਯੋਗ ਹਾਲਾਤਾਂ ਅਤੇ ਨਿੱਘਰਦੀ ਸਥਿਤੀ ਦਾ ਜਾਇਜ਼ਾ ਲੈਣ ਦੀ ਅਪੀਲ ਕੀਤੀ ਹੈ।
ਭਾਰਤੀ ਉਪਮਹਾਂਦੀਪ ਦੇ ਉੱਤਰ-ਪੂਰਬੀ ਹਿੱਸੇ ਚ ਸਥਿਤ ਮਨੀਪੁਰ ਚ ਬੀਤੇ ਸਮੇਂ ਦੌਰਾਨ ਹੋਏ ਮਨੁੱਖੀ ਹੱਕਾਂ ਦੇ ਘਾਣ ਦੌਰਾਨ ਪੁਲਿਸ ਵਲੋਂ ਹਜਾਰਾਂ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿਚ ਮਾਰਨ ਦੇ ਮਾਮਲੇ ਵਿਚ ਨਿਆਂ ਲਈ ਜਦੋ-ਜਹਿਦ ਕਰ ਰਹੇ ਪਰਵਾਰਾਂ ਦੇ ਪੱਲੇ ਸਿਰਫ ਧੱਕੇ ਤੇ ਦੇਰੀ ਹੀ ਪੈਂਦੀ ਨਜਰ ਆ ਰਹੀ ਹੈ।
ਮਨੁੱਖੀ ਹੱਕਾਂ ਦੀ ਕੌਮਾਂਤਰੀ ਜਥੇਬੰਦੀ ਅਮਨੈਸਟੀ ਦੀ ਭਾਰਤ ਵਿਚਲੀ ਇਕਾਈ ਅਮਨੈਸਟੀ ਇੰਡੀਆ ਨੇ ਅੱਜ ਇਕ ਲਿਖਤੀ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿੱਚ ਕਿਹਾ ਹੈ ਕਿ ਭਾਰਤੀ ਉਪਮਹਾਂਦੀਪ ਮਨੁੱਖੀ ਹੱਕਾਂ ਦੇ ਰਾਖਿਆਂ ਲਈ ਇੱਕ ਖਤਰਨਾਕ ਖਿੱਤਾ ਬਣਦਾ ਜਾ ਰਿਹਾ ਹੈ। ਇਹ ਬਿਆਨ ਅਮਨੈਸਟੀ ਇੰਡੀਆ ਨੇ ਮਨੁੱਖੀ ਹੱਕਾਂ ਦੇ ਕਾਰਕੁੰਨ ਅਰੁਨ ਫਰੇਰਾ ਉੱਤੇ ਮਹਾਂਰਾਸ਼ਟਰ ਪੁਲਿਸ ਵੱਲੋਂ ਹਿਰਾਸਤ ਵਿੱਚ ਤਸ਼ੱਦਦ ਕੀਤੇ ਜਾਣ ਦੇ ਮੱਦੇਨਜ਼ਰ ਦਿੱਤਾ ਹੈ।
ਚੰਡੀਗੜ੍ਹ: ਮਨੁੱਖਤਾ ਤੇ ਦਲਿਤਾਂ ਦੇ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਅਤੇ ਹਿਊਮਨ ਰਾਈਟਸ ਵਾਚ ਨੇ ਇਸ ਸਾਲ ਦੇ ਸ਼ੁਰੂ ਵਿੱਚ ਹੋਈ ...
ਮਨੁੱਖੀ ਹੱਕਾਂ ਦੀ ਕੌਮਾਂਤਰੀ ਜਥੇਬੰਦੀ ਐਮਨੈਸਟੀ ਇੰਟਰਨੈਸ਼ਨਲ ਵੱਲੋਂ ਅੱਜ ਜਾਰੀ ਕੀਤੀ ਗਈ ਰਿਪੋਰਟ ਵਿਚ ਤੱਥਾਂ ਦੀ ਮਦਦ ਨਾਲ ਦਰਸਾਇਆ ਗਿਆ ਹੈ ਕਿ ਮਨੁੱਖੀ ਹੱਕਾਂ ਦੀ ਰਾਖੀ ਲਈ ਕੰਮ ਕਰਨ ਵਾਲੇ ਕਾਰਕੁੰਨ ਭਾਰਤ ਸਮੇਤ ਪੂਰੀ ਦੁਨੀਆਂ ਵਿਚ ਭਾਰੀ ਖਤਰਿਆਂ ਦਾ ਸਾਹਮਣਾ ਕਰ ਰਹੇ ਹਨ
1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਵਲੋਂ ਸੱਤਾ ਦੇ ਉੱਚੇ ਅਹੁਦਿਆਂ ਦਾ ਅਨੰਦ ਲੈਣਾ ਹੁਣ ਤੁਰੰਤ ਬੰਦ ਹੋਣਾ ਚਾਹੀਦਾ ਹੈ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿਵਾਈ ਜਾ ਸਕੇ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਮਿਆਂਮਾਰ ਫੇਰੀ ਦੌਰਾਨ ਉਥੋਂ ਦੀ ਸਰਕਾਰ ਨੂੰ ਕਹਿਣਾ ਚਾਹੀਦਾ ਹੈ ਕਿ ਮਿਆਂਮਾਰ 'ਚ ਰੋਹਿੰਗਿਆ ਮੁਸਲਮਾਨਾਂ ਦੀ ਰੱਖਿਆ ਕਰੇ।
ਸੁਪਰੀਮ ਕੋਰਟ ਨੇ ਸ਼ੁੱਕਰਵਾਰ (14 ਜੁਲਾਈ) ਮਣੀਪੁਰ 'ਚ 62 ਲੋਕਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੇ ਮਾਮਲੇ 'ਚ ਸੀ.ਬੀ.ਆਈ. ਜਾਂਚ ਦੇ ਆਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਸੀ.ਬੀ.ਆਈ. ਨੂੰ 28 ਜਨਵਰੀ ਤੱਕ ਰਿਪੋਰਟ ਸੌਂਪਣ ਨੂੰ ਵੀ ਕਿਹਾ ਹੈ।
ਸਾਲ 2016 'ਚ ਚੀਨ ਹੋਰ ਦੇਸ਼ਾਂ ਦੇ ਮੁਕਾਬਲੇ ਵੱਧ ਲੋਕਾਂ ਨੂੰ ਮਾਰਿਆ। ਐਮਨੈਸਟੀ ਇੰਟਰਨੈਸ਼ਨਲ ਨੇ 11 ਅਪ੍ਰੈਲ ਮੰਗਲਵਾਰ ਨੂੰ ਦੱਸਿਆ ਹਾਲਾਂਕਿ ਸਾਰੀ ਦੁਨੀਆਂ ਵਿਚ ਮੌਤ ਦੀ ਸਜ਼ਾ 'ਚ ਕਮੀ ਆਈ ਹੈ। ਮਨੁੱਖੀ ਅਧਿਕਾਰ ਜਥੇਬੰਦੀਆਂ ਨੇ ਅਦਾਲਤੀ ਰਿਕਾਰਡ ਅਤੇ ਮੀਡੀਆ ਰਿਪੋਰਟਾਂ ਦੇ ਆਧਾਰ 'ਤੇ ਅੰਦਾਜ਼ਾ ਲਾਇਆ ਹੈ ਕਿ ਸਿਰਫ ਏਸ਼ੀਆਈ ਲੋਕਾਂ ਨੇ "ਹਜ਼ਾਰਾਂ" ਲੋਕਾਂ ਨੂੰ ਮਾਰ ਦਿੱਤਾ।
ਮਨੁੱਖੀ ਅਧਿਕਾਰਾਂ ਬਾਰੇ ਆਪਣੀ ਸਾਲਾਨਾ ਰਿਪੋਰਟ ਵਿੱਚ ਯੂਕੇ ਸਥਿਤ ਮਨੁੱਖੀ ਅਧਿਕਾਰਾਂ ਦੀ ਜਥੇਬੰਦੀ ਐਮਨੈਸਟੀ ਇੰਟਰਨੈਸ਼ਨਲ ਨੇ ਕਿਹਾ, ‘ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਪੱਤਰਕਾਰਾਂ ਨੂੰ ਭਾਰਤ ਵਿੱਚ ਸਰਕਾਰੀ ਤੇ ਗ਼ੈਰ-ਸਰਕਾਰੀ ਵਿਅਕਤੀਆਂ ਦੀਆਂ ਧਮਕੀਆਂ ਅਤੇ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।’
Next Page »