ਸ਼੍ਰੋਮਣੀ ਕਮੇਟੀ ਵਲੋਂ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਦੇ ਰੰਧਾਵਾ ਆਡੀਟੋਰੀਅਮ ਵਿਚ ‘ਅੰਡੇਮਾਨ-ਨਿਕੋਬਾਰ ਸੈਲੂਲਰ ਜੇਲ੍ਹ ਦੇ ਸੰਦਰਭ ਵਿਚ ਸਿੱਖਾਂ ਦਾ ਆਜ਼ਾਦੀ ਸੰਗਰਾਮ ਵਿਚ ਯੋਗਦਾਨ’ ਵਿਸ਼ੇ ਉੱਤੇ ਕਰਵਾਏ ਗਏ ਸੈਮੀਨਾਰ ਵਿਚ ਬੋਲਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮੁਲਕ ਦੀ ਆਜ਼ਾਦੀ ਲਈ ਸ਼ਹੀਦ ਹੋਣ ਅਤੇ ਉਮਰ ਕੈਦਾਂ ਭੋਗਣ ਵਾਲਿਆਂ ਵਿੱਚ 80 ਫੀਸਦੀ ਤੋਂ ਜ਼ਿਆਦਾ ਗਿਣਤੀ ਪੰਜਾਬੀਆਂ ਤੇ ਖਾਸ ਕਰ ਕੇ ਸਿੱਖਾਂ ਦੀ ਸੀ। ਪਰ ਇਹ ਬੜੇ ਦੁੱਖ ਤੇ ਅਫ਼ਸੋਸ ਦੀ ਗੱਲ ਹੈ ਕਿ ਕਾਲੇ ਪਾਣੀਆਂ ਵਜੋਂ ਜਾਣੀ ਜਾਂਦੀ ਅੰਡੇਮਾਨ-ਨਿਕੋਬਾਰ ਸੈਲੂਲਰ ਜੇਲ੍ਹ ਦੀ ਗਾਥਾ ਵਿਚ ਸਿੱਖਾਂ ਅਤੇ ਪੰਜਾਬੀਆਂ ਦਾ ਜ਼ਿਕਰ ਤੱਕ ਵੀ ਨਹੀਂ ਹੈ।