ਆਉਣ ਵਾਲੀ 6 ਸਤੰਬਰ ਨੂੰ 'ਐਮਰਜੈਂਸੀ' ਨਾਮੀ ਵਿਵਾਦਤ ਫਿਲਮ ਜਾਰੀ ਹੋਣ ਜਾ ਰਹੀ ਹੈ, ਜਿਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਵਿਰੋਧ ਕਰਨ ਵਾਲੇ ਇੱਕ ਹਿੱਸੇ ਦਾ ਕਹਿਣਾ ਹੈ ਕਿ ਸਟੇਟ ਵੱਲੋਂ ਆਪਣਾ ਬਿਰਤਾਂਤ ਮਜ਼ਬੂਤ ਕਰਨ ਦੇ ਲਈ ਫਿਲਮ ਵਿੱਚ ਸਿੱਖ ਸ਼ਹੀਦਾਂ ਅਤੇ ਖਾੜਕੂ ਸਿੰਘਾਂ ਦੀ ਗਲਤ ਪੇਸ਼ਕਾਰੀ ਕੀਤੀ ਗਈ ਹੈ, ਜੋ ਕਿ ਸੱਚ ਵੀ ਹੈ।
ਜੋ ਇਹ ਸੰਤ ਜਰਨੈਲ ਸਿੰਘ ਜੀ ਬਾਰੇ ਫਿਮਲ “ਐਮਰਜੈਂਸੀ” ਦਾ ਰੇੜਕਾ ਹੈ ਇਹਦੀ ਜੜ ਓਥੇ ਹੀ ਪਈ ਹੈ ਜਿਥੇ ਸਿੱਖ ਗੁਰੂ ਸਾਹਿਬਾਨ, ਸਾਹਿਬਜਾਦੇ, ਸ਼ਹੀਦਾਂ ਤੇ ਹੋਰ ਇਤਿਹਾਸਕ ਰੂਹਾਂ ਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਂ ਹੇਠ ਇਸ ਫ਼ਿਲਮੀ ਮੰਡੀ ਨੂੰ ਖੋਲ੍ਹਣ ਲਈ ਬੀਤੇ ਕੁਝ ਸਮੇਂ ਵਿਚ ਫ਼ਿਲਮਾਂ ਬਣਾ ਕੇ ਸਾਡੇ ਆਪਣਿਆਂ ਦੀ ਕੀਤੀ ਜਿੱਦ ਪਈ ਹੈ।
ਹਾਲ ਹੀ ਵਿਚ ਜਾਰੀ ਹੋਈ ਪੰਜਾਬੀ ਫਿਲਮ ‘ਸੁਪਰ ਸਿੰਘ’ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਅੰਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨੋਟਿਸ ਲੈਂਦਿਆਂ ਇਸ ਬਾਰੇ ਜਾਂਚ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਮੀਤ ਸਕੱਤਰ ਸਿਮਰਜੀਤ ਸਿੰਘ ਅਤੇ ਧਾਰਮਿਕ ਪ੍ਰੀਖਿਆ ਦੇ ਇੰਚਾਰਜ ਸੁਖਦੇਵ ਸਿੰਘ (ਕੋਆਰਡੀਨੇਟਰ) ਨੂੰ ਸ਼ਾਮਲ ਕਰ ਕੇ ਫਿਲਮ ਵੇਖਣ ਉਪਰੰਤ ਤੁਰੰਤ ਰਿਪੋਰਟ ਦੇਣ ਨੂੰ ਕਿਹਾ ਹੈ।
ਦਿਲਜੀਤ ਦੁਸਾਂਝ ਦੀ ਨਵੀਂ ਆਈ ਪੰਜਾਬੀ ਫਿਲਮ ‘ਸੁਪਰ ਸਿੰਘ’ ਦਰਬਾਰ ਸਾਹਿਬ, ਅੰਮ੍ਰਿਤਸਰ ਬਾਰੇ ਫਿਲਮਾਏ ਕੁਝ ਦ੍ਰਿਸ਼ਾਂ ਕਾਰਨ ਵਿਵਾਦਾਂ ਵਿੱਚ ਘਿਰ ਗਈ ਹੈ। ਸ਼ੁੱਕਰਵਾਰ ਨੂੰ ਰਿਲੀਜ਼ ਹੋਈ ਇਸ ਫਿਲਮ ਵਿੱਚ ਦਰਬਾਰ ਸਾਹਿਬ ਵੱਲ ਛੱਡੀ ਮਿਜ਼ਾਈਲ ਦੇ ਦ੍ਰਿਸ਼ਾਂ ’ਤੇ ਦਰਸ਼ਕਾਂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਵਿਦਵਾਨਾਂ ਨੇ ਵੀ ਦਸਤਾਰ ਨਾਲ ਜੋੜ ਕੇ ਦਿਖਾਈਆਂ ਕਰਾਮਾਤਾਂ ਨੂੰ ਗ਼ਲਤ ਕਰਾਰ ਦਿੱਤਾ ਹੈ, ਹਾਲਾਂਕਿ ਫਿਲਮ ਵਿੱਚ ਸਿੱਖ ਵਿਚਾਰਧਾਰਾ ਦੀ ਸਿਫ਼ਤ ਕੀਤੀ ਹੈ ਤੇ ਦਸਤਾਰ ਦੀ ਮਹੱਤਤਾ ਦੱਸੀ ਗਈ ਹੈ।
ਹਿੰਦੀ ਫਿਲਮਾਂ ਦੀ ਕਲਾਕਾਰ ਸੋਹਾ ਅਲੀ ਖਾਨ ਆਪਣੀ ਅਗਲੀ ਫਿਲਮ '31 ਅਕਤੂਬਰ' 'ਚ ਤਿੰਨ ਬੱਚਿਆਂ ਦੀ ਮਾਂ ਅਤੇ ਇਕ ਕੰਮਕਾਜੀ ਔਰਤ ਦਾ ਰੋਲ ਨਿਭਾਅ ਰਹੀ ਹੈ।
ਸਿੱਖਾਂ ਨੂੰ ਮਜ਼ਾਕੀਆ ਲਹਿਜ਼ੇ ਵਿੱਚ ਪੇਸ਼ ਕਰਦੀ ਫਿਲਮ ਸੰਤ ਬੰਤਾ ਪ੍ਰਾਈਵੇਟ ਲਿਮਟਿਡ 'ਤੇ ਪੰਜਾਬ ਸਰਕਾਰ ਨੇ ਪਾਬੰਦੀ ਲਾ ਦਿੱਤੀ ਹੈ।ਰਾਜ ਸਰਕਾਰ ਵੱਲੋਂ ਅੱਜ ਰਾਤ ਇਸ ਸਬੰਧੀ ਹੁਕਮ ਜਾਰੀ ਕੀਤਾ ਗਿਆ ।ਜਿਸ ਅਨੁਸਾਰ ਇਸ ਫ਼ਿਲਮ ਨੂੰ ਰਾਜ ਦੇ ਸਿਨੇਮਿਆਂ 'ਚ ਦਿਖਾਉਣ 'ਤੇ ਅਗਲੇ ਹੁਕਮਾਂ ਤੱਕ ਪਾਬੰਦੀ ਰਹੇਗੀ ।
ਸਿੱਖ ਕਿਰਦਾਰ ਦਾ ਮਜ਼ਾਕ ਉਡਾਉਂਦੀ ਫਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮੀਟੇਡ ਖਿਲਾਫ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ 22 ਅਪ੍ਰੈਲ ਨੂੰ ਦਿੱਲੀ ਵਿੱਖੇ 4 ਥਾਂਵਾ ਤੇ ਰੋਸ਼ ਮੁਜਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਹਿੰਦੀ ਫਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮੀਟੇਡ ਤੇ ਰੋਕ ਲਗਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਹਾਈ ਕੋਰਟ ਵਿਚ ਦਾਖਿਲ ਕੀਤੀ ਗਈ ਪਟੀਸ਼ਨ ਤੇ ਕੋਰਟ ਨੇ ਅੱਜ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦਿੱਲੀ ਕਮੇਟੀ ਵੱਲੋਂ ਫਿਲਮ ਵਿਚ ਸਿੱਖਾਂ ਨੂੰ ਮੰਦੁਬੁੱਧੀ ਦਰਸ਼ਾਉਣ ’ਤੇ ਸਖਤ ਨੋਟਿਸ ਲੈਂਦੇ ਹੋਏ ਫਿਲਮ ’ਤੇ ਰੋਕ ਲਈ ਦਿੱਲੀ ਹਾਈ ਕੋਰਟ ਦਾ ਰੁੱਖ ਕੀਤਾ ਗਿਆ ਸੀ।