ਪੰਜਾਬ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਇਸਦੀ ਸਾਂਭ-ਸੰਭਾਲ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਇਕ ਮੋਬਾਈਲ ਐਪਲੀਕੇਸ਼ਨ ਲਾਂਚ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਉਪਰ ਪੰਜਾਬ ਦੇ ਕਿਸਾਨਾਂ ਦਾ ਡਾਟਾ ਅਪਲੋਡ ਕਰਕੇ ਉਨਾਂ ਨੂੰ ਖੇਤੀਬਾੜੀ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਲੋੜੀਂਦੇ ਮਹਿੰਗੇ ਸੰਦਾਂ ਨੂੰ ਆਮ ਕਿਰਾਏ 'ਤੇ ਲੈਣ ਸਬੰਧੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਪ੍ਰਧਾਨ ਅਮਨ ਅਰੋੜਾ, ਜਿਨ੍ਹਾਂ ਨੂੰ ਪੰਜਾਬ ਵਿਚ ਪਾਰਟੀ ਦੇ ਪੁਨਰਗਠਨ ਦੀ ਜਿੰਮੇਵਾਰੀ ਦਿੱਤੀ ਗਈ ਹੈ, ਨੇ ਬੁੱਧਵਾਰ ਨੂੰ ਆਪਣੇ ਜਿਲ੍ਹਾਂ ਪ੍ਰਧਾਨਾਂ ਅਤੇ ਬੁਲਾਰਿਆਂ ਦੇ ਨਾਂ ਐਲਾਨ ਕੀਤੇ ਹਨ। ਅਰੋੜਾ ਨੇ ਕਿਹਾ ਕਿ ਪਾਰਟੀ ਦੇ ਹਰ ਪੱਧਰ ਤੋਂ ਜਾਣਕਾਰੀ ਲਈ ਗਈ ਅਤੇ ਪਾਰਟੀ ਦੇ ਸੂਬਾ ਆਗੂਆਂ ਨਾਲ ਵਿਚਾਰ-ਚਰਚਾ ਤੋਂ ਬਾਅਦ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਹੈ।
ਵਿਧਾਨ ਸਭਾ ਵਿੱਚ ਵਿਰੋਧੀ ਦੇ ਆਗੂ ਐਚ.ਐਸ. ਫੂਲਕਾ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਅੱਜ ਮੀਡੀਏ ਵਿੱਚ ਨਸ਼ਰ ਹੋਈ ਖ਼ਬਰ ਅਨੁਸਾਰ ਪੰਜਾਬ ਸਰਕਾਰ ਨੇ ‘ਫਟਾ-ਫਟ’ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੁਖੀ ਦੀ ਚੋਣ ਕਰ ਲਈ ਹੈ। ਸਰਕਾਰ ਨੇ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦਾ ਨਵਾਂ ਆਗੂ ਚੁਣੇ ਜਾਣ ਦੀ ਉਡੀਕ ਕਰਨੀ ਵੀ ਠੀਕ ਨਹੀਂ ਸਮਝੀ। ਸਰਕਾਰ ਦੇ ਇਸ ਕਦਮ ਦਾ ‘ਆਪ’ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਆਗੂ ਐਡਵੇਕੋਟ ਦਿਨੇਸ਼ ਚੱਢਾ ਨੇ ਅੱਜ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਨਜਾਇਜ ਮਾਈਨਿੰਗ ਨਾਲ ਪ੍ਰਭਾਵਿਤ ਖੇਤਰਾਂ ਵਿਚ ਤੁਰੰਤ ਬਦਲ ਰਹੀਆਂ ਭੂੰਗੌਲਿਕ ਹਾਲਾਤਾਂ ਨੂੰ ਦੇਖਦੇ ਹੋਏ ਸਰਵੇਖਣ ਕਰਵਾਉਣ ਦੀ ਲੋੜ ਹੈ, ਤਾਂਕਿ ਅੰਧਾ-ਧੁੰਦ ਮਾਈਨਿੰਗ ਦੇ ਸਿੱਟੇ ਵਜੋਂ ਹੋਣ ਵਾਲੀਆਂ ਕੁਦਰਤੀ ਆਫਤਾਂ ਤੋਂ ਬਚਿਆ ਜਾ ਸਕੇ।
22 ਜੂਨ ਨੂੰ ਪੰਜਾਬ ਦੀ ਵਿਧਾਨ ਸਭਾ ਵਿੱਚ ਬੌਂਸਰਾਂ ਵੱਲੋਂ ਵਿਧਾਇਕਾਂ ਦੀ ਖਿੱਚ ਧੂਹ ਦੌਰਾਨ ਪੱਗਾਂ ਦੀ ਬੇਅਦਬੀ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਗਿਆਨੀ ਗੁਰਬਚਨ ਸਿੰਘ ਨੂੰ ਪੱਤਰ ਸੌਂਪਿਆ। ਉਨ੍ਹਾਂ ਇਸ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ’ਤੇ ਬੁਲਾਕੇ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ।
ਪੰਜ ਤੀਰ ਰਿਕਾਰਡਸ ਨੇ ਅੱਜ ਸੋਸ਼ਲ ਮੀਡੀਆ 'ਤੇ ਨਵੀਂ ਛੋਟੀ ਫਿਲਮ 'ਆਪਣਾ ਪੰਜਾਬ?' ਜਾਰੀ ਕਰ ਦਿੱਤੀ ਹੈ। ਫਿਲਮ ਪੰਜਾਬ ਦੇ ਨੌਜਵਾਨਾਂ ਨੂੰ ਪੇਸ਼ ਆ ਰਹੀਆਂ ਮੌਜੂਦਾ ਸਮਾਜਿਕ-ਸਭਿਆਚਾਰਕ ਪਰੇਸ਼ਾਨੀ ਦੀ ਤਸਵੀਰ ਬਿਆਨ ਕਰਦੀ ਹੈ। ਇਸ ਤੋਂ ਪਹਿਲਾਂ ਫਿਲਮ ਨੂੰ ਅਧਿਕਾਰਤ ਤੌਰ 'ਤੇ ਸਿੱਖ ਇੰਟਰਨੈਸ਼ਨਲ ਸ਼ਾਰਟ ਫਿਲਮ ਫੈਸਟੀਵਲ ਆਸਟ੍ਰੇਲੀਆ (SISFFA) 2017 'ਚ ਦਿਖਾਉਣ ਲਈ ਚੁਣਿਆ ਗਿਆ ਹੈ।
ਛੋਟੀਆਂ ਫਿਲਮਾਂ ਦੇ ਮਸ਼ਹੂਰ ਨਿਰਦੇਸ਼ਕ ਪ੍ਰਦੀਪ ਸਿੰਘ ਨੇ ਅੱਜ ਆਪਣੀ ਆਉਣ ਵਾਲੀ ਫਿਲਮ 'ਆਪਣਾ ਪੰਜਾਬ?' ਦੀ ਝਲਕ ਸੋਸ਼ਲ ਮੀਡੀਆ ਦੇ ਯੂ-ਟਿਊਬ ਪਲੇਟਫਾਰਮ 'ਤੇ ਜਾਰੀ ਕਰ ਦਿੱਤੀ।
ਹਲਕਾ ਦਾਖਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਵਾਲੀ ਆਪਣਾ ਪੰਜਾਬ ਪਾਰਟੀ ਦੇ ਹਲਕਾ ਦਾਖਾ ਤੋਂ ਉਮੀਦਵਾਰ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਚਐਸ ਫੂਲਕਾ ਦੇ ਖਿਲਾਫ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ।
ਆਮ ਆਦਮੀ ਪਾਰਟੀ ਨੂੰ ਛੱਡ ਕੇ 'ਆਪਣਾ ਪੰਜਾਬ ਪਾਰਟੀ' ਬਣਾਉਣ ਵਾਲੇ ਸੁੱਚਾ ਸਿੰਘ ਛੋਟੇਪੁਰ ਨੇ ਵੀਰਵਾਰ ‘ਆਪ’ ਦੇ ਬਾਗੀਆਂ ’ਤੇ ਆਧਾਰਿਤ 40 ਮੈਂਬਰੀ ਸਟੇਟ ਬਾਡੀ ਬਣਾਉਣ ਦਾ ਐਲਾਨ ਕੀਤਾ ਹੈ। ਦਿਲਚਸਪ ਗੱਲ ਇਹ ਹੈ ਕਿ ਤਕਰੀਬਨ ਸਾਰੇ ਅਹੁਦੇਦਾਰ ‘ਆਪ’ ਦੇ ਬਾਗੀ ਹਨ।
ਆਮ ਆਦਮੀ ਪਾਰਟੀ ਦੇ ਸਾਬਕਾ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅੱਜ ਨਵੀਂ ਰਾਜਨੀਤਕ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਛੋਟੇਪੁਰ ਨੇ ਆਪਣੀ ਨਵੀਂ ਪਾਰਟੀ ਦਾ ਨਾਮ ‘ਆਪਣਾ ਪੰਜਾਬ’ ਰੱਖਿਆ ਹੈ। ਇਹ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ। ਛੋਟੇਪੁਰ ਨੇ ਦਾਅਵਾ ਕੀਤਾ ਹੈ 2017 ਦੀਆਂ ਵਿਧਾਨ ਸਭਾ ਚੋਣਾਂ ਚ ਉਨ੍ਹਾਂ ਦੀ ਹੀ ਸਰਕਾਰ ਬਣੇਗੀ।
Next Page »