Tag Archive "arrests-of-sikh-youth-in-punjab"

ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਅਤੇ ਹਰਪਾਲ ਸਿੰਘ ਚੀਮਾ ਦਾ ਪਾਸਪੋਰਟ ਜਬਤ ਕਰਨਾ ਸਿੱਖ ਵਿਰੋਧੀ ਲਾਬੀ ਦੀ ਬੌਖਲਾਹਟ ਦਾ ਹਿੱਸਾ: ਯੁਨਾਇਟਿਡ ਖ਼ਾਲਸਾ ਦਲ ਯੂ.ਕੇ.

ਸੰਯੁਕਤ ਰਾਸ਼ਟਰ ਦੇ ਸੱਦੇ 'ਤੇ ਥਾਈਲੈਂਡ ਵਿਖੇ 'ਸਾਊਥ ਏਸ਼ੀਆ ਵਿੱਚ ਨਸਲਕੁਸ਼ੀ ਦੀ ਰੋਕਥਾਮ ਵਿੱਚ ਧਾਰਮਿਕ ਆਗੂਆਂ ਦੇ ਰੋਲ' ਬਾਰੇ ਹੋਏ ਸਮਾਗਮ ਤੋਂ ਵਾਪਸ ਆਉਂਦੇ ਸਾਰ ਭਾਰਤੀ ਅਧਿਕਾਰੀਆਂ ਵਲੋਂ ਦਲ ਖਾਲਸਾ ਦੇ ਮੁਖੀ ਭਾਈ ਹਰਪਾਲ ਸਿੰਘ ਚੀਮਾ ਦਾ ਪਾਸਪੋਰਟ ਜ਼ਬਤ ਕਰ ਲੈਣਾ ਸਿੱਖਾਂ ਸਮੇਤ ਸਮੂਹ ਘੱਟ ਗਿਣਤੀ ਕੌਮਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਦਾ ਹੀ ਇੱਕ ਹਿੱਸਾ ਸਮਝਿਆ ਜਾ ਸਕਦਾ ਹੈ। ਭਾਰਤ ਸਰਕਾਰ ਦੇ ਇਸ ਪੱਖਪਾਤੀ ਅਤੇ ਫਿਰਕਾਪ੍ਰਸਤੀ ਦੀ ਭਾਵਨਾ ਨਾਲ ਨਾਲ ਲਬਰੇਜ਼ ਵਤੀਰੇ ਦੀ ਯੂਨਾਈਟਿਡ ਖਾਲਸਾ ਦਲ ਯੂਕੇ. ਵਲੋਂ ਸਖਤ ਨਿਖੇਧੀ ਕੀਤੀ ਗਈ ਹੈ। ਦਲ ਦੇ ਪ੍ਰਧਾਨ ਭਾਈ ਨਿਰਮਲ ਸਿੰਘ ਸੰਧੂ ਅਤੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਜਾਰੀ ਪ੍ਰੈਸ ਬਿਆਨ 'ਚ ਕਿਹਾ ਕਿ ਖਾਲਿਸਤਾਨ ਸਾਡਾ ਜਨਮ ਸਿੱਧ ਅਧਿਕਾਰ ਹੈ।

ਰਵਿੰਦਰ ਗੋਸਾਈਂ ਕਤਲ ਮਾਮਲਾ: ਮੀਡੀਆ ਰਿਪੋਰਟਾਂ ਮੁਤਾਬਕ ਐਨ.ਆਈ.ਏ. ਨੇ ਹਥਿਆਰ ਸਪਲਾਈ ਕਰਨ ਵਾਲੇ ਨੂੰ ਮੇਰਠ ਤੋਂ ਕੀਤਾ ਗ੍ਰਿਫਤਾਰ

ਪੰਜਾਬ 'ਚ ਆਰ. ਐਸ. ਐਸ. ਆਗੂ ਰਵਿੰਦਰ ਗੁਸਾਈ ਦੇ ਕਤਲ ਦੇ ਮਾਮਲੇ 'ਚ ਹਮਲਾਵਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਬੰਦੇ ਨੂੰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੀ ਟੀਮ ਨੇ ਕੱਲ੍ਹ (5 ਦਸੰਬਰ, 2017) ਮੇਰਠ 'ਚੋਂ ਗ੍ਰਿਫਤਾਰ ਕਰ ਲਿਆ ਹੈ। ਗਗਨਦੀਪ ਕਾਲੋਨੀ ਲੁਧਿਆਣਾ ਵਾਸੀ ਰਵਿੰਦਰ ਗੁਸਾਈਂ ਦਾ 17 ਅਕਤੂਬਰ ਨੂੰ ਸਵੇਰੇ ਉਸ ਦੇ ਘਰ ਦੇ ਬਾਹਰ ਦੋ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਨੇ ਕਤਲ ਕਰ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਐਨ. ਆਈ. ਏ. ਨੇ ਦਾਅਵਾ ਕੀਤਾ ਕਿ ਉਸ ਨੇ ਮੇਰਠ ਨਿਵਾਸੀ ਪਾਹਰ ਸਿੰਘ (48) ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਗ੍ਰਿਫਤਾਰ ਹਰਦੀਪ ਸਿੰਘ ਉਰਫ਼ ਸ਼ੇਰਾ ਨੂੰ ਹਥਿਆਰ ਉਪਲੱਭਧ ਕਰਵਾਏ ਸਨ।

ਪਾਦਰੀ ਸੁਲਤਾਨ ਮਸੀਹ ਕਤਲ ਕੇਸ ‘ਚ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਦੇ ਪੁਲਿਸ ਰਿਮਾਂਡ ‘ਚ 1 ਦਿਨ ਦਾ ਵਾਧਾ

9 ਸਾਲਾਂ ਬਾਅਦ ਯੂ.ਕੇ. ਤੋਂ ਪਰਤੇ ਜੰਮੂ ਨਿਵਾਸੀ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਥਾਣਾ ਡਵੀਜ਼ਨ ਨੰ. 8 ਦੀ ਪੁਲਿਸ ਨੇ ਐਤਵਾਰ (3 ਦਸੰਬਰ, 2017) ਨੂੰ ਡਿਊਟੀ ਮੈਜਿਟ੍ਰੇਟ ਲੁਧਿਆਣਾ ਦੀ ਅਦਾਲਤ ’ਚ ਪੇਸ਼ ਕੀਤਾ। ਜਿੱਥੋਂ ਅਦਾਲਤ ਨੇ ਉਸ ਦੇ ਪੁਲਿਸ ਰਿਮਾਂਡ 'ਚ ਇਕ ਦਿਨ ਦਾ ਵਾਧਾ ਕਰ ਦਿੱਤਾ।

ਮੋਗਾ ਪੁਲਿਸ ਵਲੋਂ ਜੰਮੂ ਤੋਂ ਚੁੱਕੇ ਸਿੱਖ ਨੌਜਵਾਨ ਜਗਜੀਤ ਸਿੰਘ ਦਾ ਤਿੰਨ ਦਿਨਾ ਪੁਲਿਸ ਰਿਮਾਂਡ

ਪਿਛਲੇ 2 ਸਾਲਾਂ 'ਚ ਪੰਜਾਬ ਵਿੱਚ ਹੋਏ ਚੋਣਵੇਂ ਸਿਆਸੀ ਕਤਲਾਂ ’ਚ ਬਾਘਾਪੁਰਾਣਾ (ਮੋਗਾ) ਪੁਲਿਸ ਨੇ ਜੰਮੂ ਤੋਂ ਚੁੱਕੇ ਸਿੱਖ ਨੌਜਵਾਨ ਤੋਂ ਪੁੱਛ-ਪੜਤਾਲ ਕਰਨ ਲਈ ਅਦਾਲਤ ਤੋਂ ਤਿੰਨ ਰੋਜ਼ਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਥਾਣਾ ਬਾਘਾਪੁਰਾਣਾ ਮੁਖੀ ਇੰਸਪੈਕਟਰ ਜੰਗਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਜਗਜੀਤ ਸਿੰਘ ਜੱਗੀ ਵਾਸੀ ਨਾਨਕ ਨਗਰ, ਸੈਕਟਰ 9, ਜੰਮੂ ਨੂੰ ਥਾਣਾ ਬਾਘਾਪੁਰਾਣਾ ਵਿੱਚ 17 ਦਸੰਬਰ 2016 ਨੂੰ ਦਰਜ ਮੁਕੱਦਮੇ ਦੇ ਸਿਲਸਿਲੇ 'ਚ ਪੁੱਛਗਿੱਛ ਲਈ ਰਿਮਾਂਡ 'ਤੇ ਲਿਆ ਹੈ।

ਲੁਧਿਆਣਾ ਪੁਲਿਸ ਨੇ ਪਾਦਰੀ ਸੁਲਤਾਨ ਮਸੀਹ ਕਤਲ ਕੇਸ ‘ਚ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਦਾ ਦੋ ਦਿਨਾ ਪੁਲਿਸ ਰਿਮਾਂਡ ਲਿਆ

9 ਸਾਲਾਂ ਬਾਅਦ ਯੂ.ਕੇ. ਤੋਂ ਪਰਤੇ ਜੰਮੂ ਨਿਵਾਸੀ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਥਾਣਾ ਡਵੀਜ਼ਨ ਨੰ. 8 ਦੀ ਪੁਲਿਸ ਨੇ ਸ਼ੁੱਕਰਵਾਰ (1 ਦਸੰਬਰ, 2017) ਨੂੰ ਲੁਧਿਆਣਾ ਦੀ ਇਕ ਅਦਾਲਤ ’ਚ ਪੇਸ਼ ਕੀਤਾ। ਪੁਲਿਸ ਨੇ ਅਮਿਤ ਸ਼ਰਮਾ ਦੇ ਕਤਲ ਦੇ ਮਾਮਲੇ ’ਚ ਅਦਾਲਤ ਤੋਂ ਜਿੰਮੀ ਦਾ ਰਿਮਾਂਡ ਮੰਗਿਆ, ਪਰ ਅਦਾਲਤ ਨੇ ਜਿੰਮੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਜੇਲ੍ਹ ਭੇਜਣ ਦਾ ਹੁਕਮ ਦੇ ਦਿੱਤਾ।

ਮੀਡੀਆ ਰਿਪੋਰਟਾਂ: ਜਗਜੀਤ ਸਿੰਘ ਜੱਗੀ ਨਾਂ ਦੇ ਸਿੱਖ ਨੌਜਵਾਨ ਨੂੰ ਪੰਜਾਬ ਪੁਲਿਸ ਨੇ ਜੰਮੂ ਤੋਂ ਚੁੱਕਿਆ

ਸ਼ੁੱਕਰਵਾਰ (1 ਦਸੰਬਰ, 2017) ਜੰਮੂ ਦੇ ਨਾਨਕ ਨਗਰ ਇਲਾਕੇ ਵਿਚ ਸੈਮਸੰਗ ਸਮਾਰਟ ਕੇਅਰ ਸਰਵਿਸ ਸੈਂਟਰ ਸ਼ਾਸਤਰੀ ਨਗਰ 'ਤੇ ਕੰਮ ਕਰਦੇ ਇਕ ਸਿੱਖ ਨੌਜਵਾਨ ਜਗਜੀਤ ਸਿੰਘ ਜੱਗੀ ਵਾਸੀ ਨਾਨਕ ਨਗਰ ਸੈਕਟਰ ਨੰ:9 ਜੰਮੂ ਨੂੰ ਪੰਜਾਬ ਪੁਲਿਸ ਨੇ ਬਿਨਾਂ ਕਾਰਨ ਦੱਸੇ ਚੁੱਕ ਲਿਆ। ਗਾਂਧੀਨਗਰ ਥਾਣੇ ਦੇ ਐਸ. ਐਚ. ਓ. ਸੁਨੀਲ ਜਸਰੋਟੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਥਾਣਾ ਬਾਘਾ

ਪੰਜਾਬ ਸਰਕਾਰ ਵਲੋਂ ‘ਚੋਣਵੇਂ ਕਤਲਾਂ’ ਦੇ ਸਬੰਧ ‘ਚ 7 ਮੁਕੱਦਮੇ ਐਨ.ਆਈ.ਏ. ਨੂੰ ਸੌਂਪਣ ਦਾ ਫ਼ੈਸਲਾ

ਪੰਜਾਬ ਵਿਚ ਚੋਣਵੇਂ ਕਤਲਾਂ ਨਾਲ ਸਬੰਧਿਤ ਮੁਕੱਦਮਿਆਂ, ਜਿਨ੍ਹਾਂ ਦੇ ਸਬੰਧ 'ਚ ਪੰਜਾਬ ਪੁਲਿਸ ਨੇ ਪਿਛਲੇ ਮਹੀਨੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਅਤੇ ਬਰਤਾਨੀਆ ਤੋਂ 9 ਸਾਲ ਬਾਅਦ ਵਾਪਸ ਆਏ ਜੰਮੂ ਨਿਵਾਸੀ ਤਲਜੀਤ

ਜਗਤਾਰ ਸਿੰਘ ਜੌਹਲ ਦਾ ਪੁਲਿਸ ਰਿਮਾਂਡ ‘ਚ 2 ਦਿਨ ਲਈ ਅਤੇ ਜਿੰਮੀ ਸਿੰਘ ਦਾ ਪੁਲਿਸ ਰਿਮਾਂਡ 3 ਦਿਨਾਂ ਲਈ ਵਧਿਆ

ਗ੍ਰਿਫਤਾਰ ਯੂ.ਕੇ. ਨਾਗਰਿਕ ਜਗਤਾਰ ਸਿੰਘ ਜੱਗੀ ਅਤੇ ਜਿੰਮੀ ਸਿੰਘ ਨੂੰ ਲੁਧਿਆਣਾ ਦੇ ਡਿਊਟੀ ਮੈਜਿਸਟ੍ਰੇਟ ਸਾਹਮਣੇ ਅੱਜ (28 ਨਵੰਬਰ, 2017) ਪੇਸ਼ ਕੀਤਾ ਗਿਆ। ਜਗਤਾਰ ਸਿੰਘ ਜੱਗੀ ਨੂੰ ਇਕ ਵਾਰ ਫੇਰ ਐਫ.ਆਈ.ਆਰ. ਨੰ: 218/17 (ਥਾਣਾ ਸਲੇਮ ਟਾਬਰੀ) 'ਚ ਜਦਕਿ ਜਿੰਮੀ ਸਿੰਘ ਨੂੰ ਵੀ ਦੁਬਾਰ ਉਸੇ ਐਫ.ਆਈ.ਆਰ. ਨੰ: 6/17 (ਥਾਣਾ ਡਿਵੀਜ਼ਨ ਨੰ: 8) 'ਚ ਪੇਸ਼ ਕੀਤਾ ਗਿਆ।

ਜਗਤਾਰ ਸਿੰਘ ਜੌਹਲ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਵਾਸ਼ਿੰਗਟਨ ‘ਚ ਭਾਰਤੀ ਦੂਤਘਰ ਸਾਹਮਣੇ ਸਿੱਖਾਂ ਵਲੋਂ ਜ਼ੋਰਦਾਰ ਰੋਸ ਵਿਖਾਵਾ

ਬਰਤਾਨੀਆ ਤੋਂ ਵਿਆਹ ਕਰਾਉਣ ਲਈ ਪੰਜਾਬ ਗਏ ਜਗਤਾਰ ਸਿੰਘ ਜੌਹਲ ਨੂੰ 4 ਨਵੰਬਰ, 2017 ਨੂੰ ਪੰਜਾਬ ਪੁਲਿਸ ਵਲੋਂ ਹਿੰਦੂ ਆਗੂਆਂ ਦੇ ਕਤਲ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਜਾਣ ਦੇ ਅ

ਐਨ.ਆਈ.ਏ. ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਚੂਹੜਵਾਲ ਨੂੰ ਰਵਿੰਦਰ ਗੋਸਾਈਂ ਕਤਲ ਦੇ ਸਬੰਧ ‘ਚ ਦਿੱਲੀ ਲਿਜਾ ਸਕਦੀ ਹੈ: ਮੀਡੀਆ ਰਿਪੋਰਟਾਂ

ਭਾਰਤ ਦੀ ਸਭ ਤੋਂ ਵੱਡੀ ਅਤੇ ਤਾਕਤਵਰ ਜਾਂਚ ਏਜੰਸੀ ਐਨਆਈਏ ਦੀ ਟੀਮ ਵੀਰਵਾਰ ਦੇਰ ਸ਼ਾਮ ਫਤਿਹਗੜ੍ਹ ਸਾਹਿਬ ਜਿੰਮ 'ਚੋਂ ਗ੍ਰਿਫਤਾਰ ਕੀਤੇ ਗਏ ਹਰਦੀਪ ਸਿੰਘ ਉਰਫ਼ ਸ਼ੇਰਾ ਅਤੇ ਲੁਧਿਆਣਾ ਦੇ ਪਿੰਡ ਚੂਹੜਵਾਲ ਤੋਂ ਗ੍ਰਿਫਤਾਰ ਕੀਤੇ ਰਮਨਦੀਪ ਸਿੰਘ ਨੂੰ ਲੈ ਕੇ ਲੁਧਿਆਣਾ ਦੇ ਪੁਰਾਣੇ ਇਲਾਕੇ ਸੁੰਦਰ ਨਗਰ ਪੁੱਜੀ।

« Previous PageNext Page »