ਸਟੇਟ ਆਫ ਦੀ ਪਲੈਨਟ, ਅਰਥ ਇੰਸਟੀਟਊਟ ਕੋਲੰਬੀਆ ਯੁਨੀਵਰਸਿਟੀ ਵਲੋਂ ਜਾਰੀ ਕੀਤੀ ਗਈ ਇੱਕ ਸੂਚਨਾ ਵਿਚ ਇਹ ਦੱਸਿਆ ਗਿਆ ਹੈ ਕਿ ਇਹਨਾਂ ਖੇਤਰਾਂ ਦੇ ਧਰਤੀ ਹੇਠਲੇ ਪਾਣੀ ਵਿਚ ਸੰਖੀਆ (ਅਰਸੇਨਿਕ) ਵੱਡੇ ਪੱਧਰ ਉੱਤੇ ਘੁਲ ਚੁੱਕਾ ਹੈ ਜੋ ਕਿ ਬਹੁਤ ਸਾਰੇ ਰੋਗਾਂ ਦਾ ਕਾਰਣ ਬਣਦਾ ਹੈ ਜੋ ਕਈਂ ਤਰ੍ਹਾਂ ਦੀਆਂ ਦਿਲ ਨਾਲ ਸੰਬੰਧਤ ਬਿਮਾਰੀਆਂ ਅਤੇ ਬੱਚਿਆਂ ਦੀ ਦਿਮਾਗੀ ਸ਼ਕਤੀ 'ਤੇ ਅਸਰ ਕਰਦਾ ਹੈ।