‘ਦਾਸਤਾਨ-ਏ-ਸਰਹੰਦ’ ਨਾਮੀ ਵਿਵਾਦਤ ਫਿਲਮ ਵਿਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸਵਾਂਗ ਰਚਿਆ ਗਿਆ ਹੈ। ਇਸ ਫਿਲਮ ਵਿਚ ਮਾਸੂਮ ਬੱਚਿਆਂ ਕੋਲੋਂ ਸਾਹਿਬਜ਼ਾਦਿਆਂ ਦਾ ਸਵਾਂਗ ਕਰਵਾ ਕੇ ਫਿਰ ਉਸ ਨੂੰ ਤਕਨੀਕ ਰਾਹੀਂ ਕਾਰਟੂਨ/ਐਨੀਮੇਸ਼ਨ ਵਿਚ ਬਦਲਿਆ ਗਿਆ ਹੈ।
ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀਆਂ ਦੀਆਂ ਫਿਲਮਾਂ ਦੀ ਮਨਾਹੀ ਬਾਰੇ ਸਿਧਾਂਤਕ ਪੱਖ ਪੇਸ਼ ਕਰਦੀ ਨਵੀਂ ਕਿਤਾਬ "ਖਾਲਸਾ ਬੁੱਤ ਨਾ ਮਾਨੈ ਕੋਇ" ਬੀਤੇ ਕੱਲ੍ਹ ਭਾਈ ਦਲਜੀਤ ਸਿੰਘ, ਭਾਈ ਮਨਧੀਰ ਸਿੰਘ ਭਾਈ ਪਲਵਿੰਦਰ ਸਿੰਘ, ਬਿਬੇਕਗੜ੍ਹ ਪ੍ਰਕਾਸ਼ਨ ਤੋਂ ਅਮਰਿੰਦਰ ਸਿੰਘ ਅਤੇ ਰਣਜੀਤ ਸਿੰਘ ਵੱਲੋਂ ਜਾਰੀ ਕੀਤੀ ਗਈ। ਇਸ ਕਿਤਾਬ ਨੂੰ ਜਾਰੀ ਕਰਨ ਮੌਕੇ ਇਸ ਕਿਤਾਬ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੀ ਹਾਜਰ ਸਨ। ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ ਰੋਸ ਹੈ।
ਅੱਜ ਸਿੱਖ ਨੌਜਵਾਨਾਂ ਨੇ ਮੁਹਾਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਫਿਲਮ ਦਾਸਤਾਨ-ਏ-ਸਰਹੰਦ ਰੁਕਵਾਉਣ ਅਤੇ ਗੁਰੂ ਸਾਹਿਬ, ਗੁਰੂ ਸਾਹਿਬ ਦੇ ਮਾਤਾ ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬ ਦੇ ਸੰਗੀ ਗੁਰਸਿੱਖਾਂ ਅਤੇ ਸ਼ਹੀਦਾਂ ਦੇ ਸਵਾਂਗ ਰਚਦੀਆਂ ਫਿਲਮਾਂ ਦੀ ਪੱਕੀ ਮਨਾਹੀ ਬਾਬਤ ਫੈਸਲਾ ਲੈਣ ਦੇ ਫਰਜ਼ਾਂ ਬਾਬਤ ਹਲੂਣਾ ਦਿੱਤਾ।
ਸਾਹਿਬਜ਼ਾਦਿਆਂ ਦਾ ਸਵਾਂਗ ਰਚਾਉਣ ਵਾਲੀ ਵਿਵਾਦਤ ਫ਼ਿਲਮ ‘ਦਾਸਤਾਨ-ਏ-ਸਰਹਿੰਦ’ ਦਿਖਾਉਣ ਦੇ ਵਿਰੋਧ ਵਿਚ ਬੀਤੇ ਦਿਨੀਂ ਸਥਾਨਕ ਸ਼ਹਿਰ ਦੇ ਸਿਨੇਮਾ ਘਰਾਂ ਵਿਚ ਜਾ ਕੇ ਵੱਖ ਵੱਖ ਸਿੱਖ ਜਥੇਬੰਦੀਆਂ ਨੇ ਸਪੱਸਟ ਕੀਤਾ ਕਿ ਉਹ ਕਿਸੇ ਵੀ ਹਾਲਤ ਵਿਚ ਇਹ ਫ਼ਿਲਮ ਲੱਗਣ ਤੇ ਚੱਲਣ ਨਹੀਂ ਦੇਣਗੇ।
ਪੰਜਾਬੀ ਫਿਲਮ ਦਾਸਤਾਨ-ਏ-ਸਰਹਿੰਦ ਚੱਲਣ ਤੋਂ ਪਹਿਲਾਂ ਹੀ ਵਿਵਾਦਾਂ ਚ ਨਜ਼ਰ ਆਉਣ ਲੱਗੀ ਹੈ। ਫਿਲਮ ਦੇ ਵਿਰੋਧ ਅੱਜ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਦਲ ਦੇ ਵਰਕਰਾਂ ਵੱਲੋਂ ਪਟਿਆਲਾ ਦੇ ਦਫ਼ਤਰ ਮੀਟਿਂਗ ਕਰ ਕੇ ਵਿਰੋਧ ਪ੍ਰਗਟ ਕੀਤਾ ਅਤੇ ਚਿਤਾਵਨੀ ਦਿੱਤੀ ਕਿ ਫਿਲਮ ਨਾ ਲੱਗਣ ਦਿੱਤੀ ਜਾਵੇਗੀ ਅਤੇ ਨਾ ਚੱਲਣ ਦਿੱਤੀ ਜਾਵੇਗੀ ।
ਦਾਸਤਾਨ-ਏ-ਸਰਹੰਦ ਫਿਲਮ ਨੂੰ ਸਿੱਖੀ ਪਰੰਪਰਾਵਾਂ ਦੀ ਉਲੰਘਣਾ ਕਰਾਰ ਦਿੰਦਿਆਂ ਸਿੱਖ ਸੰਗਤਾਂ ਨੇ ਫੌਰੀ ਤੌਰ ਉਪਰ ਰੋਕਣ ਅਤੇ ਅਗਾਂਹ ਤੋਂ ਅਜਿਹੀਆਂ ਫਿਲਮਾਂ ਉੱਤੇ ਮੁਕੰਮਲ ਰੋਕ ਲਾਉਣ ਦੀ ਗੱਲ ਜ਼ੋਰਦਾਰ ਤਰੀਕੇ ਨਾਲ ਕਰ ਰਹੀਆਂ ਹਨ।
ਸਿੱਖ ਪੰਥ ਅਤੇ ਪੰਜਾਬ ਨੂੰ ਸਮਰਪਿਤ ਸਿੱਖ ਯੂਥ ਆਫ ਪੰਜਾਬ ਨੇ ਆਪਣੀ ਗਿਆਰਵੀੰ ਵਰ੍ਹੇਗੰਢ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਸ੍ਰੀ ਚਮਕੌਰ ਸਾਹਿਬ ਦੀ ਧਰਤੀ ਉੱਤੇ ਮਨਾਉਂਦਿਆਂ ਗੁਰਮਤਿ ਦੀ ਇਨਕਲਾਬੀ ਵਿਚਾਰਧਾਰਾ ਅਤੇ ਸਿੱਖ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ, ਸਿੱਖ ਨੌਜਵਾਨਾਂ ਦੀ ਊਰਜਾ ਅਤੇ ਸ਼ਕਤੀ ਨੂੰ ਇੱਕਮੁੱਠ ਕਰਨ ਅਤੇ ਪੰਥ ਅੱਗੇ ਪੇਸ਼ ਹੋਈਆਂ ਦਰਪੇਸ਼ ਚੁਣੌਤੀਆਂ ਨੂੰ ਗੁਰਮਤਿ ਦੇ ਸਿਧਾਂਤ ਅਧੀਨ ਚੱਲਦੇ ਹੋਏ ਨਜਿੱਠਣ ਦੀ ਆਪਣੀ ਵਚਨਬੱਧ ਦੁਹਰਾਈ।
ਗੁਰੂ ਸਾਹਿਬ ਦੀ ਪਰਦੇ ਜਾਂ ਸਕਰੀਨ ‘ਤੇ ਪੇਸ਼ਕਾਰੀ ਨੂੰ ਲੈ ਕੇ ਵਿਵਾਦ ਅੱਜ ਕੋਈ ਨਵੇਂ ਸ਼ੁਰੂ ਨਹੀਂ ਹੋਏ। ਇਹਨਾਂ ਵਿਵਾਦਾਂ ਦੀ ਜੜ੍ਹ ‘ਉੱਚਾ ਦਰ ਬਾਬੇ ਨਾਨਕ ਦਾ’ ਫ਼ਿਲਮ ਤੋਂ ਲੈ ਕੇ ‘ਗੁਰੂ ਮਾਨਿਓ ਗ੍ਰੰਥ’ ਅਤੇ ‘ਜੋ ਬੋਲੇ ਸੋ ਨਿਹਾਲ’ ਤੋਂ ਹੁੰਦੀ ਹੋਈ ‘ਨਾਨਕ ਸ਼ਾਹ ਫ਼ਕੀਰ’ ਨਾਮੀ ਫ਼ਿਲਮ ਤੱਕ ਫੈਲੀ ਹੋਈ ਹੈ। ਇਹ ਵਿਵਾਦ ਹੁਣ ਗੁਰੂ ਸਾਹਿਬਾਨ ਦੀ ਮੁੜ ਸਕਰੀਨ ‘ਤੇ ਪੇਸ਼ਕਾਰੀ ‘ਤੇ ਸੁਆਲ ਨੂੰ ਸਾਹਮਣੇ ਲੈ ਆਇਆ ਹੈ।
"ਕਲਗੀਆਂਵਾਲੇ ਦੀ ਛਬੀ" ਪ੍ਰੋਫੈਸਰ ਪੂਰਨ ਸਿੰਘ ਜੀ ਦਾ ਉਹ ਮਹੱਤਵਪੂਰਨ ਲੇਖ ਹੈ ਜਿਸ ਰਾਹੀਂ ਗੁਰੂ ਬਿੰਬ ਦੇ ਚਿਤਰਨ ਦੀ ਮਨਾਹੀ ਪਿਛਲੇ ਵੱਡੇ ਕਾਰਨਾਂ ਨੂੰ ਜਾਣਿਆ ਜਾ ਸਕਦਾ ਹੈ। ਅਜੋਕੇ ਸਮੇਂ ਵਿਚ ਜਦੋਂ ਕਿ ਗੁਰੂ ਬਿੰਬ ਦੇ ਚਿਤਰਣ ਦਾ ਰੁਝਾਣ ਵਪਾਰ ਦੀ ਤਾਕਤ ਨਾਲ ਮਿਲ ਕੇ ਮੂੰਹਜੋਰ ਹੁੰਦਾ ਜਾ ਰਿਹਾ ਹੈ ਤਾਂ ਪ੍ਰੋ. ਪੂਰਨ ਸਿੰਘ ਦੀ ਇਸ ਲਿਖਤ ਵਿਚਲੀ ਦ੍ਰਿਸ਼ਟੀ ਨੂੰ ਪਛਾਨਣਾ ਹੋਰ ਵੀ ਵਧੇਰੇ ਮਹੱਤਵਪੂਰਨ ਹੋ ਗਿਆ ਹੈ। ਇਸ ਲਈ ਸਿੱਖ ਸਿਆਸਤ ਵੱਲੋਂ ਇਸ ਲਿਖਤ ਦਾ ਆਵਾਜ਼ ਰੂਪ ਸਰੋਤਿਆਂ ਦੇ ਸਨਮੁਖ ਪੇਸ਼ ਹੈ। ਆਪ ਸੁਣੋਂ ਅਤੇ ਹੋਰਨਾਂ ਨਾਲ ਸਾਂਝਾ ਕਰੋ ਜੀ।
Next Page »