ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਤੇ ਨਿੱਜੀ ਬੈਂਕਾਂ ਤੋਂ ਸੂਬੇ ਦੇ ਕਿਸਾਨਾਂ ਵੱਲੋਂ ਲਏ 6000 ਕਰੋੜ ਰੁਪਏ ਦੇ ਕਰਜ਼ੇ ਦਾ ਯਕਮੁਸ਼ਤ ਨਿਬੇੜਾ ਕਰਨ ਦੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ। ਕੇਂਦਰੀ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਿਬੇੜੇ ਨਾਲ ਮੁਸੀਬਤਾਂ ਵਿੱਚ ਘਿਰੇ ਸੂਬੇ ਦੇ 4.5 ਲੱਖ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਨੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ ਲੁੜੀਂਦੇ ਦਿਸ਼ਾ-ਨਿਰਦੇਸ਼ ਦੇ ਕੇ 6000 ਕਰੋੜ ਰੁਪਏ ਦਾ ਇਹ ਕਰਜ਼ਾ ਮਿਆਦੀ ਕਰਜ਼ੇ ਵਿੱਚ ਬਦਲਣ ਲਈ ਕੇਂਦਰੀ ਵਿੱਤ ਮੰਤਰੀ ਦੇ ਦਖਲ ਦੀ ਮੰਗ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਇੱਕ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ਨੂੰ ਜੀ.ਐਸ.ਟੀ. ਤੋਂ ਮੁਕਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਮਨੁੱਖਤਾ ਦੇ ਸਾਂਝੇ ਅਧਿਆਤਮਕ ਅਸਥਾਨ ਦਰਬਾਰ ਸਾਹਿਬ, ਅੰਮ੍ਰਿਤਸਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਲੰਗਰ ਸਮੇਤ ਹੋਰ ਸਮਾਨ ਦੀ ਖਰੀਦ ਨੂੰ ਪੰਜਾਬ ਸਰਕਾਰ ਵੱਲੋਂ 2005 ਤੇ 2008 ਵਿਚ ਨੋਟੀਫਿਕੇਸ਼ਨ ਰਾਹੀਂ ਵੈਟ ਮੁਕਤ ਕੀਤਾ ਸੀ।
ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਅੱਜ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ...
ਸ਼੍ਰੋਮਣੀ ਗਰੁਦੁਆਰਾ ਪ੍ਰਬੰਧਕ ਕਮੇਟੀ ਨੇ ਵਸਤਾਂ ਅਤੇ ਸੇਵਾ ਕਰ (ਜੀਐਸਟੀ) ਤੋਂ ਛੋਟ ਲਈ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਜੀਐਸਟੀ ਕੌਂਸਲ ਦੇ ਵਧੀਕ ਸਕੱਤਰ ਅਰੁਣ ਗੋਇਲ ਨੂੰ ਪੱਤਰ ਭੇਿਜਆ। ਕੇਦਰ ਸਰਕਾਰ ਵੱਲੋ ਪਹਿਲੀ ਜੁਲਾਈ ਤੋਂ ਲਾਗੂ ਕੀਤੇ ਜਾ ਰਹੇ ਵਸਤਾਂ ਅਤੇ ਸੇਵਾ ਕਰ (ਜੀਐਸਟੀ) ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਸਾਲਾਨਾ ਲਗਭਗ 10 ਕਰੋੜ ਰੁਪਏ ਦਾ ਬੋਝ ਪਵੇਗਾ।
ਵਿੱਤ ਮੰਤਰੀ ਅਰੁਣ ਜੇਤਲੀ ਨੇ ਸੋਮਵਾਰ ਨੂੰ ਕਿਹਾ ਕਿ ਕਿਸਾਨੀ ਕਰਜ਼ ਮੁਆਫ਼ੀ ਸਬੰਧੀ ਸੂਬਾ ਸਰਕਾਰਾਂ ਦੀਆਂ ਵਿੱਤੀ ਦੇਣਦਾਰੀਆਂ ਦਾ ਭਾਰ ਕੇਂਦਰ ਸਰਕਾਰ ਨਹੀਂ ਚੁੱਕੇਗੀ। ਜੇਤਲੀ ਨੇ ਕਿਹਾ ਕਿ ਸੂਬੇ ਆਪਣੀ ਮਦਦ ਆਪ ਕਰਨ।
ਦਿੱਲੀ ਦੀ ਹਾਈਕੋਰਟ 'ਚ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਵਲੋਂ ਦਾਇਰ ਮਾਣਹਾਨੀ ਦਾ ਇਕ ਕੇਸ ਚੱਲ ਰਿਹਾ ਹੈ। ਇਹ ਕੇਸ ਅਰੁਣ ਜੇਤਲੀ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਚਾਰ ਹੋਰ ਆਗੂਆਂ 'ਤੇ ਕੀਤਾ ਹੈ।
ਭਾਰਤੀ ਰੱਖਿਆ ਮੰਤਰੀ ਅਰੁਣ ਜੇਤਲੀ ਨੇ ਦਾਅਵਾ ਕੀਤਾ ਸੀ ਕਿ ਕੈਨੇਡਾ ਦੇ ਓਂਟਾਰੀਓ ਸੂਬੇ ਦੀ ਪਾਰਲੀਮੈਂਟ ਨੇ 1984 ਸਿੱਖ ਕਤਲੇਆਮ ਨੂੰ 'ਨਸਲਕੁਸ਼ੀ' ਵਜੋਂ ਮਾਨਤਾ ਦੇਣਾ ਗੱਲ ਨੂੰ ਵਧਾ ਚੜ੍ਹਾ ਕੇ ਪੇਸ਼ ਕਰਨ ਦੇ ਬਰਾਬਰ ਹੈ। ਜਦਕਿ ਦਿੱਲੀ ਵਿਧਾਨ ਸਭਾ ਨੇ 30 ਜੂਨ, 2015 ਨੂੰ ਸਰਬਸੰਮਤੀ ਨਾਲ 1984 ਕਤਲੇਆਮ ਨੂੰ 'ਨਸਲਕੁਸ਼ੀ' ਮੰਨਿਆ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੇਂਦਰੀ ਮੰਤਰੀ ਅਰੁਣ ਜੇਟਲੀ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸਜੱਣ ਦੀ ਭਾਰਤ ਫੇਰੀ ਦੌਰਾਨ 1984 ਦੇ ਸਿੱਖ ਕਤਲੇਆਮ ਬਾਰੇ ਕੈਨੇਡਾ ਵਲੋਂ ਪਾਸ ਕੀਤੇ ਮਤੇ ਬਾਰੇ ਇਤਰਾਜ਼ ਜਤਾਇਆ।
ਕੇਂਦਰ ਸਰਕਾਰ ਨੇ ਆਪਣੇ ਵੱਲੋਂ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ਼ ਕਰਨ ਤੋਂ ਨਾਂਹ ਕਰ ਦਿੱਤੀ। ਵੀਰਵਾਰ ਰਾਜ ਸਭਾ ਵਿੱਚ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਰਾਜ ਸਰਕਾਰਾਂ ਚਾਹੁਣ ਤਾਂ ਆਪਣੇ ਵਸੀਲਿਆਂ ਰਾਹੀਂ ਕਰਜ਼ੇ ਮੁਆਫ਼ ਕਰ ਸਕਦੀਆਂ ਹਨ।
ਪੰਜਾਬ 'ਚ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਦੇ ਖੰਡਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੁੱਤਰੀ ਗੁਰਕੰਵਲ ਕੌਰ ਵਿੱਤ ਮੰਤਰੀ ਅਰੁਣ ਜੇਤਲੀ ਦੀ ਮੌਜੂਦਗੀ 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਈ।
« Previous Page — Next Page »