ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਹਮਲਾ ਕਰਨ ਲਈ ਕਿਸੇ ਦੀ ਵੀ ਪ੍ਰਵਾਨਗੀ ਦੀ ਲੋੜ ਨਹੀ,ਵਿਸ਼ਵ ਬੈਂਕ ਅਨੁਸਾਰ ਬੰਗਲਾਦੇਸ਼ ਭਾਰਤ ਤੋਂ ਅੱਗੇ ਰਹੇਗਾ ਅਤੇ 30 ਜੂਨ ਨੂੰ ਖਤਮ ਹੋਣ ਵਾਲੇ ਵਿੱਤੀ ਸਾਲ ਵਿੱਚ ਉਸ ਦੀ ਜੀਡੀਪੀ 7.2 ਫੀਸਦੀ ਰਹੇਗੀ।
ਅਮਰੀਕਾ ਦੇ ਵਾਸ਼ਿੰਗਟਨ ‘ਚ ਵਿਖਾਵਾਕਾਰੀਆਂ ਨੇ ਕੀਤਾ ਅਮਰੀਕਾ ਦੇ ਹਮਲੇ ਦਾ ਵਿਰੋਧ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉਦਘਾਟਿਤ ਕੀਤੀ ਮੂਰਤੀ ਨੂੰ ਤੋੜੇ ਜਾਣ ਦੀ ਖ਼ਬਰ, ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੇ ਉਸ ਦੇ ਸਾਥੀ ਖਿਲਾਫ ਸਖ਼ਤ ਕਾਰਵਾਈ ਦੀ ਮੰਗ
ਭਾਰਤ ਵਿੱਚ ਮੋਦੀ ਸਰਕਾਰ ਦੇ ਸਤਾ ਵਿੱਚ ਆਉਣ ਤੋਂ ਬਾਅਦ ਹਿੰਦੂ ਰਾਸ਼ਟਰਵਾਦ ਅਤੇ ਅਸਹਿਸ਼ੀਲਤਾ ਨੇ ਆਪਣਾ ਪ੍ਰਚੰਡ ਰੁਪ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ।ਜਵਾਹਰ ਲਾਲ ਨਹਿਰੂ ਯੂਨਵਿਰਸਿਟੀ ਦੇ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਅਤੇ ਹੋਰ ਵਿਦਿਆਰਥੀਆਂ 'ਤੇ ਦੇਸ਼ ਧਰੋਹ ਦੇ ਕੇਸ ਦਰਜ਼ ਹੋਣ ਤੋਂ ਬਾਅਦ ਭਾਰਤੀ ਬਹੁਗਿਣਤੀ ਤੋਂ ਵੱਖਰੀ ਸੁਰ ਰੱਖਣ ਅਤੇ ਹਿੰਦੂ ਰਾਸ਼ਟਰਵਾਦ ਦਾ ਵਿਰੋਧ ਕਰਨ ਵਾਲੇ ਆਲ ਇੰਡੀਆ ਮਜ਼ਲਿਸ-ਏ-ਇਤੇਹਾਦੁਲ ਮੁਸਲਮੀਨ ਦੇ ਮੁਖੀ ਅਤੇ ਲੋਕ ਸਭਾ ਮੈਂਬਰ ਅਸਦੂਉਦੀਨ ਅਵੈਸੀ 'ਤੇ ਦੇਸ਼ ਧਰੋਹ ਦਾ ਮੁਕੱਦਮਾ ਦਰਜ਼ ਕਰਨ ਲਈ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।
ਆਲ ਇੰਡੀਆ ਮਜ਼ਲਿਸ-ਏ ਇਤੇਹਾਦੁਲ ਮੁਸਲਮੀਨ ਦੇ ਮੁਖੀ ਅਤੇ ਲੋਕ ਸਭਾ ਮੈਂਬਰ ਅਸਦੂਉਦੀਨ ਅਵੈਸੀ ਨੇ ਕਿਹਾ ਕਿ ਉਹ ਭਾਰਤ ਮਾਤਾ ਕੀ ਜੈ ਨਹੀਂ ਕਹਿਣਗੇ।ਅਵੈਸੀ ਦਾ ਇਹ ਬਿਆਨ ਮੋਹਨ ਭਾਗਵਤ ਦੇ ਬਿਆਨ ਦੇ ਜਵਾਬ ਵਿੱਚ ਆਇਆ ਹੈ।