ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਹਾਈਕੋਰਟ ਨੇ ਸ਼ਨੀਵਾਰ ਨੂੰ ਖਾਰਜ ਕਰ ਦਿੱਤਾ ਹੈ। ਭਾਈ ਢੱਡਰੀਆਂਵਾਲਿਆਂ ਵਲੋਂ ਦਮਦਮੀ ਟਕਸਾਲ (ਮਹਿਤਾ) ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਵਿਰੁੱਧ ਉਹ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਵਿਚ ਉਨ੍ਹਾਂ 'ਤੇ ਪਿਛਲੇ ਸਾਲ 16 ਮਈ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਲਾਗੇ ਹੋਏ ਕਾਤਲਾਨਾ ਹਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਗਈ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ 'ਤੇ ਹੋਏ ਹਮਲੇ ਜਾਂਚ ਲਈ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਜ਼ਿਕਰਯੋਗ ਹੈ ਕਿ 17 ਮਈ ਨੂੰ ਲੁਧਿਆਣਾ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦੇ ਕਾਫਲੇ 'ਤੇ ਹਮਲਾ ਹੋਇਆ ਸੀ ਜਿਸ ਵਿਚ ਭਾਈ ਭੁਪਿੰਦਰ ਸਿੰਘ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਕੇਸ ਵਿਚ ਦਮਦਮੀ ਟਕਸਾਲ ਦੇ ਮਹਿਤਾ ਧੜੇ ਨਾਲ ਸੰਬੰਧਤ ਕੁਝ ਬੰਦਿਆਂ ਗ੍ਰਿਫਤਾਰ ਕੀਤਾ ਸੀ।
ਲੁਧਿਆਣਾ ਵਿੱਚ ਹੋਏ ਹਮਲੇ ਤੋਂ ਤਕਰੀਬਨ ਪੰਦਰਾਂ ਦਿਨਾਂ ਬਾਅਦ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਕੀਤੀ ਹੈ। ਆਪਣੇ ਆਪ ਨੂੰ ਸਰਕਾਰੀ ਅੱਤਿਆਚਾਰ ਦਾ ਪੀੜਤ ਦੱਸਦਿਆਂ ਭਾਈ ਢੱਡਰੀਆਂਵਾਲਿਆਂ ਨੇ ਦੋਸ਼ ਲਾਇਆ ਕਿ ਸਰਕਾਰ ਜਾਣ-ਬੁੱਝ ਕੇ ਦੋਸ਼ੀਆਂ ਦੀ ਮਦਦ ਕਰ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਕਤਲ ਕੀਤਾ ਜਾ ਸਕੇ।
ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਅੱਜ ਮੰਗ ਕੀਤੀ ਕਿ 17 ਮਈ ਨੂੰ ਲੁਧਿਆਣਾ ਵਿਖੇ ਉਨ੍ਹਾਂ ਦੇ ਕਾਫਲੇ ’ਤੇ ਹੋਏ ਹਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ। ਉਹ ਅੱਜ ਭਾਈ ਭੁਪਿੰਦਰ ਸਿੰਘ ਖਾਸੀ ਕਲਾਂ ਵਾਲਿਆਂ ਦੇ ਭੋਗ ਮੌਕੇ ਬੋਲ ਰਹੇ ਸਨ, ਜਿਹੜੇ ਕਿ 17 ਮਈ ਦੇ ਹਮਲੇ ਵਿਚ ਅਕਾਲ ਚਲਾਣਾ ਕਰ ਗਏ ਸਨ।
ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨਾਲ ਗੁਰਦੁਆਰਾ ਪਰੇਸ਼ਵਰ ਦੁਆਰ ਵਿਖੇ ਮੁਲਾਕਾਤ ਕੀਤੀ। ਕੇਜਰੀਵਾਲ ਦੇ ਨਾਲ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਆਗੂ ਸੁੱਚਾ ਸਿੰਘ ਛੋਟੇਪੁਰ, ਸੁਖਪਾਲ ਖਹਿਰਾ, ਕੰਵਰ ਸੰਧੂ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਵੀ ਸਨ।
ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ (25 ਮਈ)
ਮੀਡੀਆ ਰਿਪੋਰਟਾਂ ਮੁਤਾਬਕ ਯੂਨਾਇਟਿਡ ਅਕਾਲੀ ਦਲ ਨੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਹਮਲੇ ਦੇ ਸਬੰਧ ਵਿਚ ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੀ ਅਲੋਚਨਾ ਕੀਤੀ ਹੈ।
ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਹਮਲਾ ਕਰਨ ਦੇ ਮਾਮਲੇ ’ਚ ਪੁਲਿਸ ਨੇ 6 ਹੋਰ ਹਮਲਾਵਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਹਮਲੇ ’ਚ ਵਰਤੀ ਸਕਾਰਪੀਓ ਵੀ ਬਰਾਮਦ ਕੀਤੀ ਹੈ।
ਬਰਤਾਨੀਆ ਵਿਚ ਆਜ਼ਾਦ ਸਿੱਖ ਰਾਜ ਖ਼ਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਹੋਏ ਹਮਲੇ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਸੋਮਵਾਰ ਨੂੰ ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਮਿਲਣ ਲਈ ਆਏ। ਇਸ ਮੁਲਾਕਾਤ ਦੌਰਾਨ ਭਾਵੇਂ ਮੱਕੜ ਨੇ ਭਾਈ ਢੱਡਰੀਆਂਵਾਲਿਆਂ ਦੇ ਹੱਕ ਵਿਚ ਖੜ੍ਹਨ ਦਾ ਪੂਰਾ ਭਰੋਸਾ ਦਿਵਾਇਆ ਪ੍ਰੰਤੂ ਭਾਈ ਢੱਡਰੀਆਂਵਾਲਿਆਂ ਵਲੋਂ ਇਸ ਗੱਲ ’ਤੇ ਹੀ ਜ਼ੋਰ ਦਿੱਤਾ ਗਿਆ ਕਿ ਜਦੋਂ ਤਕ ਘਟਨਾ ਦਾ ਮੁੱਖ ਸਾਜਿਸ਼ਘਾੜਾ ਪੁਲਿਸ ਦੀ ਗ੍ਰਿਫਤ ਵਿਚ ਨਹੀਂ ਆਉਂਦਾ ਉਦੋਂ ਤਕ ਉਹ ਸਰਕਾਰ ਵਲੋਂ ਕਰਵਾਈ ਜਾ ਰਹੀ ਪੜਤਾਲ ਨਾਲ ਸਹਿਮਤ ਨਹੀਂ ਹੋ ਸਕਦੇ।
Next Page »