ਪੰਜਾਬ ਪੁਲਿਸ ਨੇ ਬੁੱਧਵਾਰ (12 ਜੁਲਾਈ) ਨੂੰ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਦੋ ਸਿੱਖਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਨਾਂ ਗੁਰਪ੍ਰੀਤ ਸਿੰਘ ਗੋਪੀ ਅਤੇ ਅਵਤਾਰ ਸਿੰਘ ਪੰਮਾ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਦਾਅਵਾ ਕੀਤਾ ਹੈ ਕਿ 11 ਜੁਲਾਈ ਨੂੰ ਨਵਾਂ ਸ਼ਹਿਰ, ਫਿਰੋਜ਼ਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।