ਲੁਧਿਆਣਾ ਤੋਂ ਅਜ਼ਾਦ ਉਮੀਦਵਾਰ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਆਖਰਕਾਰ ਆਮ ਆਦਮੀ ਪਾਰਟੀ (ਆਪ) ਨਾਲ ਗੱਲ ਨਿਬੇੜ ਹੀ ਲਈ।
ਆਮ ਆਦਮੀ ਪਾਰਟੀ (ਆਪ) ਅਤੇ ਆਵਾਜ਼-ਏ-ਪੰਜਾਬ ਦੇ ਮੋਢੀ ਨਵਜੋਤ ਸਿੱਧੂ ਵਿਚਕਾਰ ਚੱਲ ਰਹੀ ਗੱਲਬਾਤ ਦੂਜੀ ਵਾਰ ਟੁੱਟ ਗਈ ਹੈ। ‘ਆਪ’ ਦੇ ਇਕ ਸੀਨੀਅਰ ਆਗੂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਿੱਧੂ ਦਾ ਧੜਾ 30 ਸੀਟਾਂ, ਉਪ ਮੁੱਖ ਮੰਤਰੀ ਸਮੇਤ ਮੰਤਰੀਆਂ ਦੇ ਤਿੰਨ ਚਾਰ ਅਹੁਦੇ ਮੰਗ ਰਿਹਾ ਸੀ, ਜੋ ‘ਆਪ’ ਨੂੰ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਸੀ। ਇਸ ਕਾਰਨ ਗੱਲ ਟੁੱਟ ਗਈ। ਇਸ ਆਗੂ ਅਨੁਸਾਰ ‘ਆਪ’ ਪੰਜ ਸੀਟਾਂ ਦੇਣ ਲਈ ਤਿਆਰ ਸੀ ਪਰ ਸ੍ਰੀ ਸਿੱਧੂ ਦਾ ਧੜਾ ਸਹਿਮਤ ਨਹੀਂ ਹੋਇਆ। ਦੱਸਣਯੋਗ ਹੈ ਕਿ ਸਿੱਧੂ ਨਾਲ ਮੁੱਖ ਤੌਰ ’ਤੇ ‘ਆਪ’ ਦੇ ਕੌਮੀ ਜਥੇਬੰਦਕ ਆਗੂ ਦੁਰਗੇਸ਼ ਪਾਠਕ ਗੱਲ ਕਰ ਰਹੇ ਸਨ।
ਆਮ ਆਦਮੀ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਕੱਲ੍ਹ 1 ਨਵੰਬਰ ਨੂੰ ਕਿਹਾ ਕਿ ਸਿੱਧੂ ਨੂੰ ਪਾਰਟੀ ਦੇ ਸਿਧਾਂਤਾਂ ਨਾਲ ਕੋਈ ਸਮਝੌਤਾ ਕਰਕੇ ‘ਆਪ’ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਸਿੱਧੂ ਨੂੰ ਅਗਾਊਂ ਸ਼ਰਤਾਂ ਦੇ ਅਧਾਰ ’ਤੇ ਵੀ ਪਾਰਟੀ ਵਿੱਚ ਸ਼ਾਮਲ ਕਰਨਾ ਨਾਮੁਮਕਿਨ ਹੈ। ਪਾਰਟੀ ਦੇ ਕੌਮੀ ਬੁਲਾਰੇ ਅਤੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਵੱਲੋਂ ਭਾਜਪਾ ਦੇ ਸਾਬਕਾ ਆਗੂ ਬਾਰੇ ਅਜਿਹੀ ਕੋਈ ਸਖ਼ਤ ਸ਼ਰਤ ਨਾ ਲਾਉਣ ਬਾਰੇ ਜਰਨੈਲ ਸਿੰਘ ਨੇ ਸਾਫ਼ ਕੀਤਾ ਕਿ ਉਹ ਆਪਣੀ ਗੱਲ ਉਪਰ ਕਾਇਮ ਹਨ ਅਤੇ ਸੰਜੇ ਸਿੰਘ ਦੇ ਉਨ੍ਹਾਂ ਤੋਂ ਵੱਖਰੇ ਵਿਚਾਰ ਹੋ ਸਕਦੇ ਹਨ। ਸੰਜੇ ਸਿੰਘ ਨੇ ਵੀ ਇਸ ਦੀ ਪੁਸ਼ਟੀ ਕੀਤੀ ਸੀ ਕਿ ਸਿੱਧੂ ਨਾਲ ਗੱਲ ਚੱਲ ਰਹੀ ਹੈ। ਇਸ ਦੇ ਉਲਟ ਜਰਨੈਲ ਸਿੰਘ ਵੱਲੋਂ ਸਿੱਧੂ ਵਿਰੁੱਧ ਸਖ਼ਤ ਸਟੈਂਡ ਲੈਣ ਕਾਰਨ ਕਈ ਤਰ੍ਹਾਂ ਦੇ ਸ਼ੰਕੇ ਖੜ੍ਹੇ ਹੋ ਗਏ ਹਨ।
ਆਵਾਜ਼-ਏ-ਪੰਜਾਬ ਦੇ ਆਗੂ ਵਿਧਾਇਕ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਬਾਰੇ ਚੱਲ ਰਹੀਆਂ ਚਰਚਾਵਾਂ ’ਤੇ ਦੋਵਾਂ ਭਰਾਵਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਵਾਜ਼-ਏ-ਪੰਜਾਬ ਦੇ ਝੰਡੇ ਹੇਠ ਹੀ ਚੋਣ ਲੜਨਗੇ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ਆਵਾਜ਼-ਏ-ਪੰਜਾਬ ਦੇ ਆਗੂ ਵਿਧਾਇਕ ਬੈਂਸ ਭਰਾਵਾਂ ਨੇ ਆਪਣੀ ਅਲੱਗ ਪਾਰਟੀ ਬਣਾ ਲਈ ਹੈ।
ਆਮ ਆਦਮੀ ਪਾਰਟੀ ਅਤੇ ਆਵਾਜ਼-ਏ-ਪੰਜਾਬ ਵਿਚਕਾਰ ਗੱਲਬਾਤ ਦਾ ਗੇੜ ਮੁੜ ਸ਼ੁਰੂ ਹੋ ਗਿਆ ਹੈ। ‘ਆਪ’ ਦੀ ਲੀਡਰਸ਼ਿਪ ਵੱਲੋਂ ਗਾਏ ਜਾ ਰਹੇ ਸੋਹਲਿਆਂ ਤੋਂ ਸੰਕੇਤ ਮਿਲੇ ਹਨ ਕਿ ਆਵਾਜ਼-ਏ-ਪੰਜਾਬ ਦੀ ਸੁਰ ‘ਆਪ’ ਨਾਲ ਜੁੜ ਸਕਦੀ ਹੈ। ‘ਆਪ’ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਪੰਜਾਬ ਨੂੰ ਬਾਦਲ ਰਾਜ ਤੋਂ ਆਜ਼ਾਦ ਕਰਵਾਉਣਾ ਹੈ ਅਤੇ ਸਿੱਧੂ ਜੋੜੀ ਵੀ ਲਗਾਤਾਰ ਬਾਦਲ ਸਰਕਾਰ ਦੀਆਂ ਵਧੀਕੀਆਂ ਖ਼ਿਲਾਫ਼ ਡਟ ਕੇ ਬੋਲਦੀ ਰਹੀ ਹੈ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਮੀਡੀਆ ਸਾਹਮਣੇ ਕਿਹਾ ਕਿ ਪਾਰਟੀ ’ਚੋਂ ਕੱਢੇ ਸੁੱਚਾ ਸਿੰਘ ਛੋਟੇਪੁਰ ਖ਼ਿਲਾਫ਼ ਪੈਸੇ ਲੈਣ ਦੀ ਇਕ ਨਹੀਂ ਬਲਕਿ ਕਈ ਸ਼ਿਕਾਇਤਾਂ ਮਿਲੀਆਂ ਸਨ। ਕੇਜਰੀਵਾਲ ਲੁਧਿਆਣਾ ’ਚ ਵਪਾਰ, ਉਦਯੋਗ ਤੇ ਟਰਾਂਸਪੋਰਟ ਬਾਰੇ ਚੋਣ ਮਨੋਰਥ ਪੱਤਰ ਜਾਰੀ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੇ ਗਰਾਫ ਵਿੱਚ ਕੋਈ ਗਿਰਾਵਟ ਨਹੀਂ ਆਈ ਅਤੇ ਚੋਣ ਸਰਵੇਖਣ ਭ੍ਰਿਸ਼ਟਾਚਾਰ ਦੇ ਅੱਡੇ ਬਣ ਗਏ ਹਨ।
ਆਵਾਜ਼-ਏ-ਪੰਜਾਬ ਵੱਲੋਂ ਸਿਆਸੀ ਗੱਠਜੋੜ ਬਾਰੇ ਅਜੇ ਵੀ ਪੱਤੇ ਨਾ ਖੋਲ੍ਹਣ ਕਾਰਨ ਸਥਿਤੀ ਭੰਬਲਭੂਸੇ ਵਾਲੀ ਬਣੀ ਹੋਈ ਹੈ। ਦਿੱਲੀ ਵਿੱਚ ਕੱਲ੍ਹ ਆਵਾਜ਼-ਏ-ਪੰਜਾਬ ਦੇ ਆਗੂਆਂ ਨਵਜੋਤ ਸਿੰਘ ਸਿੱਧੂ, ਬੈਂਸ ਭਰਾਵਾਂ ਤੇ ਪ੍ਰਗਟ ਸਿੰਘ ਨੇ ਮੀਟਿੰਗ ਕੀਤੀ ਤੇ ਅਗਲੀ ਰਣਨੀਤੀ ਵਿਚਾਰੀ।
ਬੀਜੇਪੀ ਨੂੰ ਅਲਵਿਦਾ ਕਹਿਣ ਵਾਲੇ ਨਵਜੋਤ ਸਿੱਧੂ ਦੀ ਅਗਵਾਈ ਵਾਲੇ ਫਰੰਟ ਆਵਾਜ਼-ਏ-ਪੰਜਾਬ (AeP) ਲਈ ਕਾਂਗਰਸ ਦੇ ਦਰਵਾਜ਼ੇ ਵੀ ਬੰਦ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਇਹ ਸਪਸ਼ਟ ਕੀਤਾ ਕਿ ਨਵਜੋਤ ਸਿੱਧੂ ਨਾਲ ਕੋਈ ਗੱਲਬਾਤ ਨਹੀਂ ਹੋ ਰਹੀ, ਇਹ ਸਭ ਅਫਵਾਹਾਂ ਹਨ।
"ਆਵਾਜ਼-ਏ-ਪੰਜਾਬ ਦਾ ਕਿਸੇ ਵੀ ਰਾਜਸੀ ਦਲ ਵਿੱਚ ਰਲੇਵਾਂ ਨਹੀਂ ਕੀਤਾ ਜਾਵੇਗਾ ਅਤੇ ਸਿਰਫ਼ ਗਠਜੋੜ ਹੋਵੇਗਾ। ਜੇਕਰ ਗੱਲ ਨਾ ਬਣੀ ਤਾਂ ਪੰਜਾਬੀਆਂ ਦੀ ਕਚਿਹਰੀ ਵਿੱਚ ਜਾ ਕੇ ਆਪਣਾ ਰਸਤਾ ਖ਼ੁਦ ਬਣਾਇਆ ਜਾਵੇਗਾ।"
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੇ ਨੂੰ ਅਨੁਸ਼ਾਸਨਹੀਣ ਆਗੂ ਕਰਾਰ ਦਿੰਦਿਆਂ ਆਖਿਆ ਕਿ ਕਾਂਗਰਸ ਨੂੰ ਅਜਿਹੇ ਲੋਕਾਂ ਦੀ ਲੋੜ ਨਹੀਂ ਹੈ। ਉਨ੍ਹਾਂ ਕੱਲ੍ਹ ਸਾਬਕਾ ਅਕਾਲੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਸਾਬਕਾ ਜ਼ਿਲ੍ਹਾ ਜਥੇਦਾਰ ਉਪਕਾਰ ਸਿੰਘ ਸੰਧੂ ਦਾ ਕਾਂਗਰਸ ਵਿੱਚ ਰਸਮੀ ਤੌਰ ’ਤੇ ਸ਼ਾਮਲ ਹੋਣ ’ਤੇ ਸਵਾਗਤ ਕੀਤਾ।
Next Page »