ਸਿੱਖਾਂ ’ਤੇ ਹੋ ਰਹੇ ਚੌਤਰਫੇ ਹਮਲਿਆਂ ਨੂੰ ਲੈ ਕੇ ਦਲ ਖ਼ਾਲਸਾ ਨੇ ਅੱਜ (5 ਅਗਸਤ) ਸ਼੍ਰੋਮਣੀ ਕਮੇਟੀ ਵਲੋਂ ਥਾਪੇ ਦਮਦਮਾ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ। ਬਲਦੇਵ ਸਿੰਘ ਸੜਕਨਾਮਾ ਨਾਮੀ ਵਿਅਕਤੀ ਵੱਲੋਂ ਸਿੱਖਾਂ ’ਤੇ ਚਿੱਕੜ ਸੁੱਟਣ ਅਤੇ ਇਸ ਦਾ ਵਿਰੋਧ ਕਰਨ ਵਾਲੇ ਨੌਜਵਾਨਾਂ ਨੂੰ ਧਮਕਾਉਣ ਅਤੇ ਮੁਕੱਦਮੇ ਦਰਜ ਕਰਵਾਉਣ ਦੀਆਂ ਕੋਸ਼ਿਸ਼ਾਂ ਨੂੰ ਕਰੜੇ ਹੱਥੀਂ ਲਿਆ।
ਸਿੱਖ ਇਤਿਹਾਸ ਅਤੇ ਖ਼ਾਲਸਾ ਰਾਜ ਬਾਰੇ ਮਨਘੜ੍ਹਤ ਤੱਥਾਂ ਨਾਲ ਸਿੱਖਾਂ ਦੇ ਕਿਰਦਾਰਕੁਸ਼ੀ ਕਰਨ ਵਾਲੇ ਬਲਦੇਵ ਸਿੰਘ ਨਾਮੀ ਲੇਖਕ ਵਿਰੁੱਧ ਪੰਜਾਬ ਵਿੱਚ ਗੁੱਸੇ ਦੀ ਲਹਿਰ ਦਿਨੋ ਦਿਨ ਤੇਜ਼ ਹੁੰਦੀ ਜਾ ਰਹੀ ਹੈ। ਸਿੱਖ ਇਤਿਹਾਸ ’ਤੇ ਇੱਕ ਸਾਜ਼ਿਸ਼ਮਈ ਢੰਗ ਨਾਲ ਚਿੱਕੜ ਸੁੱਟਣ ਦਾ ਬਠਿੰਡਾ ਵਿੱਚ ਸਿੱਖ ਜਥੇਬੰਦੀਆਂ ਨੇ ਕਰੜਾ ਨੋਟਿਸ ਲਿਆ ਹੈ। ਦਲ ਖ਼ਾਲਸਾ ਤੇ ਹੋਰ ਜਥੇਬੰਦੀਆਂ ਨੇ ਅੱਜ (30 ਜੁਲਾਈ) ਤਿੱਖੇ ਸ਼ਬਦਾਂ ਵਿੱਚ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਸਿੱਖ ਰਾਜ ’ਤੇ ਚਿੱਕੜ ਉਛਾਲੀ ਕਰਨ ਵਾਲੀ ‘ਸੂਰਜ ਦੀ ਅੱਖ਼’ ਰੂਪੀ ਨਾਵਲ ਜੇ ਵਾਪਸ ਨਾ ਲਿਆ ਅਤੇ ਲੇਖਕ ਨੇ ਮਾਫ਼ੀ ਨਾ ਮੰਗੀ ਤਾਂ ਇੱਕ ਸੰਘਰਸ਼ ਵਿੱਢਿਆ ਜਾਵੇਗਾ ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰ ਸਰਕਾਰ ਅਤੇ ਇਹ ਲੇਖਕ ਅਤੇ ਇਸ ਦੇ ਹਮਾਇਤੀ ਹੋਣਗੇ।
ਸੱਤ ਸਾਲ ਪਹਿਲਾਂ ਸਿੱਖਾਂ ਅਤੇ ਸਿਰਸਾ ਡੇਰਾ ਪ੍ਰੇਮੀਆਂ ਵਿਚ ਹੋਏ ਟਕਰਾਅ ਦੇ ਕੇਸ ਦਾ ਫੈਸਲਾ ਆ ਗਿਆ ਹੈ। ਇਸ ਕੇਸ ਵਿਚ ਬਾਬਾ ਹਰਦੀਪ ਸਿੰਘ ਮਹਿਰਾਜ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ।
ਰਾਮਪੁਰਾ ਫੂਲ: ਅੱਜ ਸਵੇਰੇ ਮਾਨਸਾ ਧਰਨੇ ਤੇ ਜਾ ਰਹੇ ਪੰਥਕ ਆਗੂ ਭਾਈ ਹਰਦੀਪ ਸਿੰਘ ਮਹਿਰਾਜ ਨੂੰ ਰਾਮਪੁਰਾ ਫਾਟਕਾਂ ਤੋਂ ਡੀ.ਐਸ.ਪੀ ਗੁਰਜੀਤ ਸਿੰਘ ਰੁਮਾਣਾ ਅਤੇ ਐਸ.ਐਚ.ਓ ...
ਬਠਿੰਡਾ ਜਿਲੇ ਦੇ ਪਿੰਡ ਜਲਾਲ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਦਬੀ ਹੋਣ ਦਾ ਇੱਕ ਹੋਰ ਦੂਖਦਾਈ ਸਮਾਚਾਰ ਪ੍ਰਾਪਤ ਹੋਈ ਹੈ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ 82 ਪਾਵਨ ਅੰਗ (ਅੰਗ 1267 ਤੋਂ 1430) ਤੱਕ ਖੰਡਤ ਕਰਕੇ ਗਲੀਆਂ ਵਿੱਚ ਖਿਲਾਰ ਦਿੱਤੇ ਗਏ ਹਨ।
ਰਾਮਪੁਰਾ ਫੂਲ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਫੈਲ ਰਹੇ ਰੋਹ ਨੂੰ ਵੇਖਦਿਆਂ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ...
ਅਕਾਲੀ ਦਲ ਪੰਚ ਪ੍ਰਧਾਨੀ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਉੱਤੇ ਹੋਏ ਕਾਤਲਾਨਾ ਹਮਲੇ ਦੀ ਅੱਜ ਅਕਾਲੀ ਦਲ ਪੰਚ ਪ੍ਰਧਾਨੀ ਦੇ ਕੌਮੀ ਆਗੂਆਂ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਹ ਸਖਤ ਤਾੜਨਾ ਕੀਤੀ ਹੈ ਕਿ ਅਜਿਹੀਆਂ ਹਰਕਤਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।
ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ’ਤੇ ਕੁਝ ਵਿਅਕਤੀਆਂ ਵੱਲੋਂ ਪਿੰਡ ਗੁਰੂਸਰ (ਮਹਿਰਾਜ) ਨੇੜੇ ਬੀਤੀ ਦੇਰ ਰਾਤ ਹਮਲਾ ਕਰ ਦਿੱਤਾ ਗਿਆ। ਹਮਲੇ ਵਿੱਚ ਬਾਬਾ ਹਰਦੀਪ ਸਿੰਘ ਵਾਲ ਵਾਲ ਬਚ ਗਏ। ਇਸ ਮਾਮਲੇ ਵਿੱਚ ਪੁਲੀਸ ਨੇ ਸੱਤ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਆਲ ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੱਖ ਕਤਲੇਆਮ ਦੇ ਪੀੜਤਾਂ ਅਤੇ ਹੋਰ ਜੱਥੇਬੰਦੀਆਂ ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਮਾਮਾਲੇ ਵਿੱਚ ਪੀੜਤਾਂ ਨੂੰ ਇਨਸਾਫ ਦੇਣ ਤੋਂ ਹੁਣ ਤੱਕ ਟਾਲ ਮਟੋਲ ਕਰਦੀਆਂ ਆ ਰਹੀਆਂ ਸਰਕਾਰਾਂ ਖਿਲਾਫ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਸਫਲ ਬਣਾਉਣ ਲਈ ਪੰਜਾਬ ਪੁਲਿਸ ਨੇ ਸਿੱਖ ਆਗੂਆਂ ਨੂੰ ਗ੍ਰਿਫਤਾਰ ਲਿਆ।
« Previous Page