Tag Archive "baba-hardeep-singh-mehraj"

ਬਠਿੰਡਾ ਨੇੜੇ ਪਿੰਡ ਜਲਾਲ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਅੰਗ ਪਾੜੇ ਗਏ

ਬਠਿੰਡਾ ਜਿਲੇ ਦੇ ਪਿੰਡ ਜਲਾਲ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਦਬੀ ਹੋਣ ਦਾ ਇੱਕ ਹੋਰ ਦੂਖਦਾਈ ਸਮਾਚਾਰ ਪ੍ਰਾਪਤ ਹੋਈ ਹੈ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ 82 ਪਾਵਨ ਅੰਗ (ਅੰਗ 1267 ਤੋਂ 1430) ਤੱਕ ਖੰਡਤ ਕਰਕੇ ਗਲੀਆਂ ਵਿੱਚ ਖਿਲਾਰ ਦਿੱਤੇ ਗਏ ਹਨ।

ਸਿੱਖ ਆਗੂਆਂ ਦੀ ਫੜੋ ਫੜੀ ਸ਼ੁਰੂ; ਪੁਲਿਸ ਨੇ ਭਾਈ ਹਰਦੀਪ ਸਿੰਘ ਮਹਿਰਾਜ ਨੂੰ ਕੀਤਾ ਗ੍ਰਿਫਤਾਰ

ਰਾਮਪੁਰਾ ਫੂਲ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਫੈਲ ਰਹੇ ਰੋਹ ਨੂੰ ਵੇਖਦਿਆਂ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ...

ਬਾਬਾ ਹਰਦੀਪ ਸਿੰਘ ਉੱਤੇ ਹੋਏ ਜਾਨਲੇਵਾ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ: ਪੰਚ ਪ੍ਰਧਾਨੀ

ਅਕਾਲੀ ਦਲ ਪੰਚ ਪ੍ਰਧਾਨੀ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਉੱਤੇ ਹੋਏ ਕਾਤਲਾਨਾ ਹਮਲੇ ਦੀ ਅੱਜ ਅਕਾਲੀ ਦਲ ਪੰਚ ਪ੍ਰਧਾਨੀ ਦੇ ਕੌਮੀ ਆਗੂਆਂ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਹ ਸਖਤ ਤਾੜਨਾ ਕੀਤੀ ਹੈ ਕਿ ਅਜਿਹੀਆਂ ਹਰਕਤਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਪੰਚ ਪ੍ਰਧਾਨੀ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ‘ਤੇ ਹੋਇਆ ਕਾਤਲਾਨਾ ਹਮਲਾ

ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ’ਤੇ ਕੁਝ ਵਿਅਕਤੀਆਂ ਵੱਲੋਂ ਪਿੰਡ ਗੁਰੂਸਰ (ਮਹਿਰਾਜ) ਨੇੜੇ ਬੀਤੀ ਦੇਰ ਰਾਤ ਹਮਲਾ ਕਰ ਦਿੱਤਾ ਗਿਆ। ਹਮਲੇ ਵਿੱਚ ਬਾਬਾ ਹਰਦੀਪ ਸਿੰਘ ਵਾਲ ਵਾਲ ਬਚ ਗਏ। ਇਸ ਮਾਮਲੇ ਵਿੱਚ ਪੁਲੀਸ ਨੇ ਸੱਤ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਰ ਅਮਨ ਦੁਕਾਨਾਂ ਬੰਦ ਕਰਵਾਉਣ ਲਈ ਬੇਨਤੀ ਕਰਦੇ ਬਾਬਾ ਹਰਦੀਪ ਸਿੰਘ ਮਹਿਰਾਜ ਸਾਥੀਆਂ ਸਮੇਤ ਗ੍ਰਿਫਤਾਰ

ਆਲ ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੱਖ ਕਤਲੇਆਮ ਦੇ ਪੀੜਤਾਂ ਅਤੇ ਹੋਰ ਜੱਥੇਬੰਦੀਆਂ ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਮਾਮਾਲੇ ਵਿੱਚ ਪੀੜਤਾਂ ਨੂੰ ਇਨਸਾਫ ਦੇਣ ਤੋਂ ਹੁਣ ਤੱਕ ਟਾਲ ਮਟੋਲ ਕਰਦੀਆਂ ਆ ਰਹੀਆਂ ਸਰਕਾਰਾਂ ਖਿਲਾਫ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਸਫਲ ਬਣਾਉਣ ਲਈ ਪੰਜਾਬ ਪੁਲਿਸ ਨੇ ਸਿੱਖ ਆਗੂਆਂ ਨੂੰ ਗ੍ਰਿਫਤਾਰ ਲਿਆ।

« Previous Page