24 ਜਨਵਰੀ ਦਰਿਆਈ ਪਾਣੀਆਂ ਦੇ ਮਾਮਲੇ ਤੇ ਹੋਈ ਮੀਟਿੰਗ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੇ ਕੁਝ ਕੱਢਣ ਦੀ ਬਜਾਏ ਅਸਲ ਮੁੱਦੇ ਦੱਬਣ ਤੇ ਸਰਬ ਸੰਮਤੀ ਦਿਖਾਈ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਵਿਚ ਚੱਲ ਰਹੀ ਅੰਦਰੂਨੀ ਖਿਚੋਤਾਣ ਵਿਚ ਅੱਜ ਪਾਰਟੀ ਦੀ ਪੰਜਾਬ ਇਕਾਈ ਦੇ ਅਹੁਦੇਦਾਰਾਂ ਨੇ ਬਿਆਨ ਜਾਰੀ ਕਰਕੇ ਦਿੱਲੀ ਦੇ ਆਗੂਆਂ ਵਲੋਂ ...
ਪੰਜਾਬ ਸਰਕਾਰ ਅਤੇ ਅਕਾਲੀ ਦਲ ਦੇ ਤਿੱਖੇ ਮੁਖਾਲਿਫ਼ ਆਗੂ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ਼ ਫਾਜ਼ਿਲਕਾ ਦੀ ਅਦਾਲਤ ਵਿੱਚੋਂ ਜਾਰੀ ਹੋਏ ਸੰਮਣਾਂ ਦਾ ਮਾਮਲਾ ਕਈ ਪੜਾਵਾਂ ਵਿੱਚੋਂ ਲੰਘਦਾ ਹੋਇਆ ਵਿਧਾਨ ਸਭਾ ਦੇ ਇੱਕ ਮਤੇ ਤੱਕ ਪਹੁੰਚ ਗਿਆ ਹੈ।
ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਕੱਲ੍ਹ (20 ਨਵੰਬਰ, 2017) ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਪੰਜਾਬ ਦੇ
ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ, ਕੰਵਰ ਸੰਧੂ, ਅਮਨ ਅਰੋੜਾ ਅਤੇ 'ਆਪ' ਦੀ ਸਹਿਯੋਗੀ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਹੋਰ ਰਾਜਾਂ ਤੋਂ ਪਾਣੀਆਂ ਦੀ ਕੀਮਤ ਵਸੂਲਣ ਦੇ ਮਾਮਲੇ ‘ਤੇ ਪੰਜਾਬ ਦੇ ਮੁੱਖ ਸਕੱਤਰੇਤ ਸਾਹਮਣੇ ਅੱਜ (14 ਨਵੰਬਰ, 2017) ਧਰਨਾ ਦਿੱਤਾ।
ਆਮ ਆਦਮੀ ਪਾਰਟੀ (ਆਪ) ਦੇ ਨਵੇਂ ਚੁਣੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਪਾਦਰੀ ਸੁਲਤਾਨ ਮਸੀਹ ਕਤਲ ਕਾਂਡ ਵਿੱਚ ਆਰਐਸਐਸ, ਵੀਐਚਪੀ ਤੇ ਭਾਜਪਾ ਵੱਲ ਉਂਗਲੀ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪੰਜਾਬ ਵਿੱਚ ਈਸਾਈ ਘੱਟ ਗਿਣਤੀ ’ਚ ਹਨ ਤੇ ਕੁਝ ਤਾਕਤਾਂ ਵੱਲੋਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਲੋਕ ਇਨਸਾਫ ਪਾਰਟੀ ਦੇ ਲੁਧਿਆਣਾ (ਹਲਕਾ ਆਤਮ ਨਗਰ) ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੀਰਵਾਰ ਨੂੰ ਕਿਹਾ ਕਿ ਵਿਵਾਦਤ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਅਤੇ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਦੇ ਖਿਲਾਫ ਪੰਜਾਬ ਦੇ ਸਾਰੇ ਸਿਆਸੀ ਦਲਾਂ ਨੂੰ ਏਕਤਾ ਦਾ ਸਬੂਤ ਦੇਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਕਿ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾਵੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਵੱਲੋਂ ਸਤਲੁਜ ਨਹਿਰ ਬਾਬਤ 11 ਜੁਲਾਈ ਨੂੰ ਸੁਣਾਏ ਫੈਸਲੇ ਦਾ ਸੁਆਗਤ ਇਹ ਕਹਿ ਕੇ ਕੀਤਾ ਹੈ ਕਿ ਕੋਰਟ ਨੇ ਦੋਵਾਂ ਧਿਰਾਂ ਨੂੰ ਮੇਜ਼ 'ਤੇ ਬੈਠ ਕੇ ਗੱਲਬਾਤ ਕਰਨ ਦੀ ਖਾਤਰ 57 ਦਿਨਾਂ ਦਾ ਸਮਾਂ ਦਿੱਤਾ ਹੈ। ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਇਹ ਕਹਿੰਦਿਆਂ ਸੁਆਗਤ ਕੀਤਾ ਹੈ ਕਿ ਕੋਰਟ ਨੇ ਪੰਜਾਬ ਨੂੰ ਸਾਫ ਲਫਜ਼ਾਂ ਵਿੱਚ ਆਖ ਦਿੱਤਾ ਹੈ ਕਿ ਤੁਹਾਨੂੰ ਨਹਿਰ ਹਰ ਹਾਲਤ ਵਿੱਚ ਜਲਦ ਤੋਂ ਜਲਦ ਪੁੱਟਣੀ ਪੈਣੀ ਹੈ ਤੇ ਤੁਸੀਂ ਹੁਣ ਇਸ ਮਾਮਲੇ ਨੂੰ ਹੋਰ ਨਹੀਂ ਲਮਕਾ ਸਕਦੇ।
ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਵਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਵਿਰੋਧੀ ਧਿਰ ਦਾ ਨਵਾਂ ਆਗੂ ਚੁਣਨਾ ਚਾਹੁੰਦੀ ਹੈ। ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ‘ਆਪ’ ਦੀ ਕੇਂਦਰੀ ਲੀਡਰਸ਼ਿਪ ਨੇ ਵਿਰੋਧੀ ਧਿਰ ਦਾ ਆਗੂ ਬਣਨ ਲਈ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਆਫਰ ਦਿੱਤੀ ਗਈ ਸੀ।
ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਐਨਡੀਏ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਾਮ ਨਾਥ ਕੋਵਿੰਦ ਲਈ ਵੋਟਾਂ ਮੰਗਣ ਬਾਬਤ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੇ ਘਰ ਪੁੱਜੇ। ਉਨ੍ਹਾਂ ਨੇ ਇੱਕ ਘੰਟਾ ਬੈਂਸ ਭਰਾਵਾਂ ਨਾਲ ਬੰਦ ਕਮਰਾ ਮੀਟਿੰਗ ਕੀਤੀ। ਇਸ ਮਗਰੋਂ ਬੈਂਸ ਭਰਾਵਾਂ ਨੇ ਐਲਾਨ ਕੀਤਾ ਕਿ ਉਹ ਰਾਮ ਨਾਥ ਕੋਵਿੰਦ ਨੂੰ ਹੀ ਸਮਰਥਨ ਦੇਣਗੇ।
Next Page »