ਪੰਜਾਬ ਸਰਕਾਰ ਸਿੱਖ ਭਾਈਚਾਰੇ ਪ੍ਰਤੀ ਸਦਭਾਵਨਾ ਦਾ ਪ੍ਰਗਟਾਵਾ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਕੈਦ ਭੁਗਤ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਲਈ ਸਰਗਰਮ ਹੋਈ ਦੱਸੀ ਜਾਂਦੀ ਹੈ ਤੇ ਅਜਿਹੇ 18 ਸਿੱਖ ਬੰਦੀਆਂ ਦੇ ਕੇਸ ਮਨਜ਼ੂਰੀ ਲਈ ਪੰਜਾਬ ਸਰਕਾਰ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਜਾ ਰਹੇ ਹਨ| ਪਤਾ ਲੱਗਾ ਹੈ ਕਿ ਇਸ ਸਬੰਧੀ ਸਾਰੇ ਵੇਰਵੇ ਤੇ ਤੱਥ ਇਕੱਤਰ ਕਰ ਲਏ ਗਏ ਹਨ|
ਉਮਰ ਕੈਦ ਦੀ ਸਜ਼ਾ ਕੱਟ ਰਹੇ ਸਿਆਸੀ ਸਿੱਖ ਕੈਦੀ ਭਾਈ ਬਲਬੀਰ ਸਿੰਘ ਬੀਰ੍ਹਾ ਦੀ ਛੁੱਟੀ ਦੀ ਅਰਜ਼ੀ ਪਿਛਲੇ ਦਿਨੀਂ ਹਾਈਕੋਰਟ ਵਲੋਂ ਮਨਜ਼ੂਰ ਹੋ ਗਈ ਸੀ। ਉਨ੍ਹਾਂ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਫੋਨ 'ਤੇ ਦੱਸਿਆ ਕਿ ਭਾਈ ਬਲਬੀਰ ਸਿੰਘ ਪਿੰਡ ਮੌਲਵੀਵਾਲਾ (ਫਿਰੋਜ਼ਪੁਰ) ਨੂੰ ਛੁੱਟੀ ਲਈ ਲੰਬੀ ਉਡੀਕ ਕਰਨੀ ਪਈ, ਜਦਕਿ ਉਹ ਕਾਨੂੰਨ ਮੁਤਾਬਕ ਇਸਦੇ ਯੋਗ ਸਨ। ਪਰ ਪੰਜਾਬ ਸਰਕਾਰ ਨੇ ਸਿੱਖ ਆਗੂ ਭਾਈ ਦਲਜੀਤ ਸਿੰਘ ਦੇ ਨਾਲ ਸਬੰਧਾਂ ਕਰਕੇ ਬਲਬੀਰ ਸਿੰਘ ਨੂੰ ਇਹ ਛੁੱਟੀ ਦੇ ਫਾਇਦੇ ਤੋਂ ਲੰਬਾ ਸਮਾਂ ਮਹਿਰੂਮ ਰੱਖਿਆ।
ਉਮਰ ਕੈਦ ਦੀ ਸਜ਼ਾ ਕੱਟ ਰਹੇ ਸਿਆਸੀ ਸਿੱਖ ਕੈਦੀ ਭਾਈ ਬਲਬੀਰ ਸਿੰਘ ਬੀਰ੍ਹਾ ਦੀ ਛੁੱਟੀ ਦੀ ਅਰਜ਼ੀ ਹਾਈਕੋਰਟ ਵਲੋਂ ਮਨਜ਼ੂਰ ਹੋ ਗਈ ਹੈ। ਸਿਆਸੀ ਸਿੱਖ ਕੈਦੀਆਂ ਦੀ ਸੂਚੀ ਬਣਾਉਣ ਵਾਲੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਫੋਨ 'ਤੇ ਦੱਸਿਆ ਕਿ ਭਾਈ ਬਲਬੀਰ ਸਿੰਘ ਪਿੰਡ ਮੌਲਵੀਵਾਲਾ (ਫਿਰੋਜ਼ਪੁਰ), ਜੋ ਕਿ ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ ਵਿਚ 25 ਅਗਸਤ 2009 ਤੋਂ ਬੰਦ ਹਨ, ਦੀ ਪੈਰੋਲ ਹਾਈਕੋਰਟ ਵਲੋਂ ਮਨਜ਼ੂਰ ਹੋ ਗਈ ਹੈ।
ਪੰਥ ਪਿਛਲੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉੱਦਮ-ਉਪਰਾਲੇ ਕਰ ਰਿਹਾ ਹੈ ਪਰ ਪੰਜਾਬ ਦੀ ਬਾਦਲ ਸਰਕਾਰ ਸੁਪਰੀਮ ਕੋਰਟ ਵਲੋਂ ਲਾਈ ਅਖੌਤੀ ਸਟੇਅ ਨੂੰ ਅਧਾਰ ਬਣਾ ਕੇ ਉਮਰ ਕੈਦੀਆਂ ਦੀ ਰਿਹਾਈ ਨਾ ਹੋਣ ਦੀਆਂ ਦੁਹਾਈਆਂ ਦਿੰਦੀ ਹੈ ਪਰ ਅਸਲ ਵਿਚ ਰਿਹਾਈਆਂ ਤੋਂ ਪਹਿਲਾਂ ਸਥਾਨਕ ਜਿਲ੍ਹਾ ਪ੍ਰਸਾਸ਼ਨ ਵਲੋਂ ਕੀਤੀਆਂ ਜਾਂਦੀਆਂ ਸਿਫਾਰਸਾਂ ਵੀ ਉਲਟ ਕੀਤੀਆਂ ਜਾਂਦੀਆਂ ਹਨ ਜਿਵੇ ਕਿ ਪਿਛਲੇ ਦਿਨੀ ਭਾਈ ਸੁਬੇਗ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਸੂਹਰੋਂ ਥਾਣਾ ਖੇੜੀ ਗੰਡਿਆਂ (ਸਦਰ ਰਾਜਪੁਰਾ), ਜਿਲ੍ਹਾ ਪਟਿਆਲਾ ਦੀ ਅਗੇਤੀ ਰਿਹਾਈ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਕੀਤੇ ਨਿਰਦੇਸ਼ਾਂ ਦੇ ਬਾਵਜੂਦ ਪਟਿਆਲਾ ਜਿਲ੍ਹਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਨਾਂਹਪੱਖੀ ਸਿਫਾਰਸ਼ ਕੀਤੀ ਗਈ ਸੀ ਅਤੇ ਹੁਣ ਭਾਈ ਬਲਬੀਰ ਸਿੰਘ ਬੀਰਾ ਦੀ ਚਾਰ ਹਫਤਿਆਂ ਦੀ ਪੈਰੋਲ ਛੁੱਟੀ ਦੀ ਵੀ ਸਿਫਾਰਸ਼ ਨਹੀਂ ਕੀਤੀ ਗਈ।