ਨਵੀਂ ਕਿਤਾਬ ਕੌਰਨਾਮਾ 1980-90ਵਿਆਂ ਦੇ ਸੰਘਰਸ਼ ਦੌਰਾਨ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀ ਅਣਕਹੀ ਗਾਥਾ ਬਿਆਨ ਕਰਦੀ ਹੈ। ਇਹ ਕਿਤਾਬ 5 ਮਈ ਨੂੰ ਪਿੰਡ ਪੰਜਵੜ ਵਿਖੇ ਹੋਏ ਇੱਕ ਸ਼ਹੀਦੀ ਸਮਾਗਮ ਦੌਰਾਨ ਜਾਰੀ ਕੀਤੀ ਗਈ ਸੀ।
ਇਹ ਕਿਤਾਬ ਸਿਰਫ ਗੁਰਸਿੱਖ ਬੀਬੀਆਂ ਦੀ ਹੀ ਨਹੀਂ ਸਗੋਂ ਸੂਰਬੀਰ ਖਾੜਕੂ ਸਿੰਘਾਂ, ਨਿਡਰ ਸਿੱਖ ਪਰਿਵਾਰਾਂ ਸਮੇਤ ਬੇਖੌਫ ਖਾਲਸਾਈ ਮਨ ਦੀ ਬਾਤ ਵੀ ਪਾਉਂਦੀ ਹੈ। ਇਸ ਦੇ ਨਾਲ ਹੀ ਹਕੂਮਤ ਦੀ ਹਨੇਰਗਰਦੀ ਵਿੱਚ ਤਰੱਕੀਆਂ ਪਿੱਛੇ ਅੰਨ੍ਹੇ ਹੋ ਕੇ ਬੁੱਚੜ ਬਣੇ ਪੁਲਿਸ ਅਧਿਕਾਰੀਆਂ, ਪੁਲਿਸੀ ਸੂਹੀਆਂ ਅਤੇ ਉਨਾਂ ਗੱਦਾਰਾਂ ਬਾਰੇ ਵੀ ਪੜ੍ਹਨ ਨੂੰ ਮਿਲਦਾ ਹੈ ਜਿਨਾਂ ਦੀ ਗੱਦਾਰੀ ਹੀ ਖਾੜਕੂ ਸੰਘਰਸ਼ ਲਈ ਸਭ ਤੋਂ ਵੱਧ ਘਾਤਕ ਸਿੱਧ ਹੋਈ।
ਲੰਘੇ ਐਤਵਾਰ (16 ਜੂਨ ਨੂੰ) ਇੰਗਲੈਂਡ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਲੰਡਨ ਵਿਖੇ ਇਕੱਤਰ ਹੋਏ ਅਤੇ ਤੀਜੇ ਘੱਲੂਘਾਰੇ ਦੀ 40ਵੀਂ ਵਰੇਗੰਢ ਮੌਕੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਲੰਡਨ ਸਥਿਤ ‘ਟਰੈਫਲੈਗਰ ਸਕੂਏਅਰ’ ਵਿਖੇ 40ਵੀਂ ਸਲਾਨਾ ਆਜ਼ਾਦੀ ਰੈਲੀ ਕੀਤੀ।
ਕਿਤਾਬ “ਰਾਜਘਾਟ ਤੇ ਹਮਲਾ” ਆਉਂਦੀ 25 ਮਈ ਨੂੰ ਪਿੰਡ ਕੋਟਭਾਰਾ ਵਿਖੇ ਹੋਣ ਵਾਲੇ ਇੱਕ ਗੁਰਮਤਿ ਸਮਾਗਮ ਦੌਰਾਨ ਜਾਰੀ ਕੀਤੀ ਜਾਵੇਗੀ। ਬਲਜਿੰਦਰ ਸਿੰਘ ਕੋਟਭਾਰਾ ਵੱਲੋਂ ਲਿਖੀ ਗਈ ਇਸ ਕਿਤਾਬ ਦਾ ਪ੍ਰਕਾਸ਼ਨ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਕੀਤਾ ਗਿਆ ਹੈ।
ਅਮਰੀਕਾ ਵਿਚ ਕੌਰਨਾਮਾ ਕਿਤਾਬ ਨਿਊਯਾਰਕ ਅਤੇ ਸਿਆਟਲ ਵਿਖੇ, ਕਨੇਡਾ ਦੇ ਸ਼ਹਿਰ ਵਿੰਡਸਰ ਤੇ ਬਰੈਂਪਟਨ ਅਤੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਸਥਿਤ ਗੁਰਦੁਆਰਾ ਸਾਹਿਬਾਨ ਵਿਚ ਭਾਈ ਪਰਮਜੀਤ ਸਿੰਘ ਪੰਜਵੜ੍ਹ ਨਮਿਤ ਹੋਏ ਸ਼ਹੀਦੀ ਸਮਾਗਮਾਂ ਦੌਰਾਨ ਜਾਰੀ ਕੀਤੀ ਗਈ।
1980-90ਵਿਆਂ ਦੀ ਖਾੜਕੂ ਸੰਘਰਸ਼ ਦੌਰਾਨ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀ ਦਾਸਤਾਨ ਬਿਆਨ ਕਰਦੀ ਨਵੀਂ ਕਿਤਾਬ “ਕੌਰਨਾਮਾ: ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ” ਲੰਘੀ 6 ਮਈ ਨੂੰ ਪਿੰਡ ਪੰਜਵੜ੍ਹ ਵਿਖੇ ਹੋਏ ਇੱਕ ਸ਼ਹੀਦੀ ਸਮਾਗਮ ਦੌਰਾਨ ਜਾਰੀ ਕੀਤੀ ਗਈ।