ਪੰਜਾਬ ਦੀ ਸਿਆਸਤ ਵਿੱਚ ਦਲ ਬਦਲੀਆਂ ਦੇ ਚੱਲਦੇ ਰੁਝਾਨ ਵਿੱਚ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਬਲਕਾਰ ਸਿੱਧੂ ਨੇ ਆਮ ਆਦਮੀ ਦਾ ਝਾੜੂ ਛੱਡ ਕੇ ਕਾਂਗਰਸ ਦੇ ਹੱਥ ਨਾਲ ਹੱਥ ਮਿਲਾ ਲਿਆ ਹੈ।
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣ ਵਿੱਚ ਭਾਵੇਂ ਅਜੇ ਇੱਕ ਸਾਲ ਦੇ ਕਰੀਬ ਸਮਾਂ ਪਿਆ ਹੈ, ਪਰ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਸਿਆਸੀ ਬੰਦਿਆਂ ਦੀ ਦਲ ਬਦਲੀ ਸ਼ੁਰੂ ਹੋ ਗਈ ਹੈ।
ਪੰਜਾਬ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਪੰਜਾਬੀ ਗਾਇਕ ਬਲਕਾਰ ਸਿੱਧੂ ਅਤੇ ਪਟਿਆਲਾ ਵਿਧਾਨ ਸਭਾ ਹਲਕੇ ਤੋਂ ਹਰਜੀਤ ਸਿੰਘ ਅਦਾਲਤੀਵਾਲਾ ਨੂੰ ਉਮੀਦਵਾਰ ਬਣਾਇਆ ਗਿਆ ਹੈ।