ਪਾਕਿਸਤਾਨ ਦੇ ਸ਼ਹਿਰ ਕਵੈਟਾ 'ਚ ਇੰਤਹਾਪਸੰਦਾਂ ਦੇ ਹਮਲੇ 'ਚ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਸੀ ਅੱਜ ਉਨ੍ਹਾਂ ਨੂੰ ਦਫਨਾਇਆ ਜਾ ਰਿਹਾ ਹੈ।
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੈਟਾ ਸ਼ਹਿਰ 'ਚ ਪੁਲਿਸ ਟ੍ਰੇਨਿੰਗ ਸੈਂਟਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕੀਤਾ ਜਿਸ ਵਿਚ ਟ੍ਰੇਨਿੰਗ ਲੈ ਰਹੇ 59 ਤੋਂ ਵੱਧ ਰੰਗਰੂਟਾਂ ਦੀ ਮੌਤ ਹੋ ਗਈ ਹੈ। ਸ਼ੱਕ ਇਹ ਜਤਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਇਸਤੋਂ ਜ਼ਿਆਦਾ ਹੋ ਸਕਦੀ ਹੈ ਪਰ ਰਾਤ 11 ਵਜੇ ਹੋਏ ਇਸ ਹਮਲੇ 'ਚ ਹਾਲੇ ਲਾਸ਼ਾਂ ਗਿਣ ਕੇ ਹੀ ਸਹੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇਸ ਹਮਲੇ 'ਚ ਸ਼ਾਮਲ ਤਿੰਨੋ ਹਮਲਾਵਰਾਂ ਦੀ ਵੀ ਮੌਤ ਹੋ ਗਈ ਹੈ।