ਚੰਡੀਗੜ-ਪੰਜਾਬ ਜਰਨਲਿਸਟਸ ਐੋਸੋਸ਼ੀਏਸ਼ਨ ਦੇ ਪ੍ਰਧਾਨ ਸ੍ਰ ਜਸਬੀਰ ਸਿੰਘ ਪੱਟੀ ਨੇ ਕਿਹਾ ਕਿ ਸੀਨੀਅਰ ਪੱਤਰਕਾਰ ਬਲਤੇਜ ਸਿੰਘ ਪਨੂੰ ਨਾਲ ਸਿਆਸੀ ਕਿੜ ਕੱਢਣ ਲਈ ਝੂਠਾ ਕੇਸ ਦਰਜ ਕਰਕੇ ਕੀਤੀ ਗਈ ਗ੍ਰਿਫਤਾਰੀ ਦੇ ਵਿਰੋਧ ਵਿੱਚ 15 ਦਸਬੰਰ ਨੂੰ ਹਾਲ ਗੇਟ ਦੇ ਬਾਹਰ ਇੱਕ ਰੋਸ ਮੁਜਾਹਰਾ ਕੀਤਾ ਜਾਵੇਗਾ ਜਿਸ ਵਿੱਚ ਪਨੂੰ ਨੂੰ ਧਮਕੀਆ ਦੇਣ ਵਾਲੇ ਸਿੱਖਿਆ ਮੰਤਰੀ ਦੀ ਪੁਤਲਾ ਫੂਕਿਆ ਜਾਵੇਗਾ।
ਪਟਿਆਲਾ: ਪੰਜਾਬੀ ਮੂਲ ਦੇ ਕੈਨੇਡੀਅਨ ਪੱਤਰਕਾਰ ਬਲਤੇਜ ਪਨੂੰ ਨੂੰ ਅੱਜ ਜਿਲ੍ਹਾ ਮੈਜੀਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਤੇ ਭੇਜ ਦਿੱਤਾ ਹੈ।ਬਲਤੇਜ ਪਨੂੰ ਦੇ ਵਕੀਲ ਮਨੋਜ ਕੁਮਾਰ ਅਨੁਸਾਰ ਪੁਲਿਸ ਵੱਲੋਂ ਦੋ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਕਰਨ ਤੇ ਅਦਾਲਤ ਨੇ ਪਨੂੰ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਸੁਣਾਏ।
ਪੰਜਾਬ ਸਰਕਾਰ ਦੀ ਕਾਰਜ਼ਸ਼ੈਲੀ ਦੀ ਤਿੱਖੀ ਅਲੋਚਨਾ ਕਰਨ ਵਾਲੇ ਕੈਨੇਡੀਅਨ ਪੱਤਰਕਾਰ ਬਲਤੇਜ ਪਨੂੰ ਦਾ ਅੱਜ ਅਦਾਲਤ ਨੇ ਇੱਕ ਦਿਨਾ ਪੁਲਿਸ ਰਿਮਾਂਡ ਦੇ ਦਿੱਤਾ ਹੈ।ਬਲਤੇਜ ਪਨੂੰ ਨੂੰ ਪੁਲਿਸ ਨੇ ਬਲਾਤਕਾਰ ਦੇ ਕੇਸ ਵਿੱਚ ਵਿੱਚ ਗ੍ਰਿਫਤਾਰ ਕੀਤਾ ਸੀ। ਪੰਜਾਬੀ ਟ੍ਰਿਬਿਊਨ ਅਖਬਾਰ ਵਿੱਚ ਨਸ਼ਰ ਖਬਰ ਅਨੁਸਾਰ ਬਲਤੇਜ ਪੰਨੂ ਨੇ ਕੇਸ ਪਿੱਛੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਹੱਥ ਹੋਣ ਦੇ ਦੋਸ਼ ਲਾਏ ਹਨ।