ਪਿੰਡ ਵੈਰੋਕੇ ਦੇ ਇਤਿਹਾਸਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵਿਖੇ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਗੁਰਦੁਆਰਾ ਸਾਹਿਬ ਦੇ ਅੰਦਰ ਚੱਪਲਾਂ ਸਮੇਤ ਦਾਖਲ ਹੋ ਕੇ ਗੁਰੂ ਗ੍ਰੰਥ ਸਾਹਿਬ ਨੂੰ ਨੁਕਸਾਨ ਪਹੁਚਾਣ ਵਾਲੀ ਬਲਵਿੰਦਰ ਕੌਰ ਨਾਮੀ ਔਰਤ ਦਾ ਬੀਤੀ ਰਾਤ ਅਣਪਛਾਤੇ ਬੰਦਿਆਂ ਵੱਲੋਂ ਕਤਲ ਕਰ ਦੇਣ ਦੀ ਖਬਰ ਪ੍ਰਾਪਤ ਹੋਈ ਹੈ। ਪੁਲਿਸ ਥਾਣਾ ਲੋਪੋਕੇ ਨੇ ਮੌਕੇ 'ਤੇ ਪੁੱਜਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ।