ਉਮਰ ਕੈਦੀ ਬੰਦੀ ਸਿੰਘ ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲੁਧਿਆਣੇ ਦੇ ਪਿੰਡ ਘਵੱਦੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਬਲਵਿੰਦਰ ਦੇ ਕਤਲ ਕੇਸ ਵਿੱਚੋਂ ਜ਼ਮਾਨਤ ਦੇ ਦਿੱਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਬਾਦਲ ਦਲ ਨੂੰ ਸੁਰਜੀਤ ਕਰਨ ਦੇ ਯਤਨਾਂ ਵਾਸਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਦੀ ਆੜ ਲੈ ਕੇ ਇਸ ਮਸਲੇ ਨੂੰ ਹੋਰ ਵਧੇਰੇ ਉਲਝਾਅ ਰਹੇ ਹਨ।
ਲੰਮੇ ਸਮੇਂ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਸਮੇਤ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ "ਵਾਰਿਸ ਪੰਜਾਬ ਦੇ" ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਤੇ ਹੋਰ ਸੰਬੰਧਿਤ ਪਰਿਵਾਰਾਂ ਵੱਲੋਂ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ।
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ ਦਾ ਪ੍ਰਬੰਧ, ਪ੍ਰਸ਼ਾਸਨ ਅਤੇ ਕੈਦੀਆਂ ਨਾਲ ਸਬੰਧਤ ਸਾਰੇ ਫੈਸਲੇ ਸੂਬਾ ਸਰਕਾਰ ਜੇਲ੍ਹ ਕਾਨੂੰਨ ੧੮੯੪ (The Prisons Act, 1894) ਅਤੇ ਜੇਲ੍ਹ ਜਾਬਤਾ ਦਸਤਾਵੇਜ (The Prison Manuals) ਅਨੁਸਾਰ ਲੈਂਦੀਆਂ ਹਨ।