ਸਿੱਖ ਇਤਿਹਾਸ ਸਿੱਖਾਂ ਦੀਆਂ ਸ਼ਹਾਦਤਾਂ ਅਤੇ ਕੁਰਬਾਨੀਆਂ ਦਾ ਸੁਨਿਹਰੀ ਦਸਤਾਵੇਜ਼ ਹੈ। ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ, ਸਾਹਿਬ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਲਾਸਾਨੀ ਸ਼ਹਾਦਤਾਂ ਤੋਂ ਬਾਅਦ ਖਾਲਸਾ ਪੰਥ ਦੇ ਸਿਰਜਣਹਾਰ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਆਪਣਾ ਸਰਬੰਸ ਧਰਮ ਦੀ ਖਾਤਰ ਵਾਰ ਦਿੱਤਾ ਗਿਆ।