ਬਾਪੂ ਸੂਰਤ ਸਿੰਘ ਖਾਲਸਾ ਨੂੰ ਅੱਜ ਰਾਤ ਦਿਆਨੰਦ ਹਸਪਤਾਲ ਤੋਂ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ, ਜਿਸ 'ਤੇ ਸਿੱਖ ਸੰਘਰਸ਼ ਕਮੇਟੀ ਵੱਲੋਂ ਭਲਕੇ 6 ਅਗਸਤ ਨੂੰ ਦਿਆਨੰਦ ਹਸਪਤਾਲ ਬਾਹਰ ਦਿੱਤਾ ਜਾ ਰਿਹਾ ਹੈ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ।
ਸਿੱਖ ਜਥੇਬੰਦੀਆਂ ਵੱਲੋਂ ਅੱਜ ਇਥੇ ਸੰਸਦ ਭਵਨ ਵੱਲ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਰੋਸ ਮਾਰਚ ਕੀਤਾ ਗਿਆ।ਸਿਆਸੀ ਸਿੱਖ ਕੈਦੀ ਰਿਹਾਈ ਕਮੇਟੀ ਤੇ ਹੋਰ ਜੱਥੇਬੰਦੀਆਂ ਦੀ ਅਗਵਾਈ ਹੇਠ ਇਹ ਰੋਸ ਮਾਰਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਚੱਲਿਆ ਤੇ ਸੰਸਦ ਭਵਨ ਦੇ ਰਾਹ ਵਿੱਚ ਪੁਲੀਸ ਨੇ ਮੁਜ਼ਾਹਰਾਕਾਰੀਆਂ ਨੂੰ ਰੋਕ ਲਿਆ।
ਪਿੱਛਲੇ ਕਈ ਸਾਲਾਂ ਤੋਂ ਭਾਰਤ ਦੀਆਂ ਜੇਲਾਂ ਵਿੱਚ ਸਜ਼ਾ ਪੂਰੀ ਕਰਨ ਤੋਂ ਵੀ ਬਾਅਦ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਰੋਸ ਮਾਰਚ ਕੀਤਾ ਗਿਆ।
ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ’ਤੇ ਬੈਠੇ ਸੂਰਤ ਸਿੰਘ ਖਾਲਸਾ ਨੇ ਡੀਐਮਸੀ ਹਸਪਤਾਲ ਵਿੱਚ ਅੱਜ ਮਿਲਣ ਦੇ ਲਈ ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਆਪਣੇ ਜਥੇ ਦੇ ਨਾਲ ਪਹੁੰਚੇ ।ਵਾਰ ਵਾਰ ਕਹਿਣ ਦੇ ਬਾਵਜੂਦ ਪੁਲੀਸ ਪ੍ਰਸ਼ਾਸਨ ਨੇ ਬਾਬਾ ਰਣਜੀਤ ਸਿੰਘ ਨੂੰ ਖਾਲਸਾ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ।
ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਭਾਰਤੀ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਅਤੇ ਬਾਪੂ ਸੂਰਤ ਸਿੰਘ ਦੇ ਹੱਕ ਵਿੱਚ ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ 'ਚ ਵਿਚ ਵਿਸ਼ਾਲ ਇਕੱਠ ਹੋਇਆ। ਇਸ ਇਕੱਠ ਵਿਚ ਕੈਨਬਰਾ ਦੀ ਸੰਗਤ ਦੇ ਨਾਲ-ਨਾਲ ਸਿਡਨੀ, ਮੈਲਬੌਰਨ, ਗਿ੍ਫਥ, ਬਿ੍ਸਵੇਨ ਤੇ ਹੋਰ ਵੱਖ-ਵੱਖ ਸਥਾਨਾਂ ਤੋਂ ਸੰਗਤ ਇਕੱਠੀ ਹੋਈ।
ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਬੁੱਧਵਾਰ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਭੁੱਖ ਹੜਤਾਲੀ ਬਾਪੂ ਸੂਰਤ ਸਿੰਘ ਖ਼ਾਲਸਾ ਨੂੰ ਮਿਲਣ ਪੁੱਜੇ ਪਰ ਪੁਲੀਸ ਨੇ ਉਨ੍ਹਾਂ ਨੂੰ ਬਾਪੂ ਖ਼ਾਲਸਾ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਿਸ ’ਤੇ ਬੱਬੂ ਮਾਨ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕਰ ਕੇ ਬਾਪੂ ਖ਼ਾਲਸਾ ਦਾ ਹਾਲ-ਚਾਲ ਪੁੱਛ ਕੇ ਹੀ ਵਾਪਸ ਮੁੜ ਗਏ।
ਅੱਜ ਲਗਭਗ ਪਿਛਲੇ ਸਾਢੇ ਛੇ ਮਹੀਨਿਆਂ ਤੋਂ ਉੱਪਰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਨੂੰ ਮਿਲਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਮਿਲਣ ਪਹੁੰਚੇ।
ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨਾਲ ਗੱਲਬਾਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਲੁਧਿਆਣਾ ਦੇ ਡੀਐੱਮਸੀ ਪਹੁੰਚੇ।
ਲੰਘੇ ਸਿੱਖ ਸੰਘਰਸ਼ ਨਾਲ ਸਬੰਧਿਤ ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਇੱਥੇ ਇੱਕ ਰੋਹ ਭਰਪੂਰ ਰੋਸ ਮੁਜ਼ਾਹਰਾ ਕੀਤਾ ਗਿਆ।
ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਮਿਲਣ ਲਈ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸ: ਸਿਮਰਜੀਤ ਸਿੰਘ ਮਾਨ ਸਥਾਨਕ ਦਿਆਨੰਦ ਹਸਪਤਾਲ ਵਿਚ ਪਹੁੰਚੇ।ਪੁਲਿਸ ਨਾਲ ਉਨ੍ਹਾਂ ਦੇ ਤਕਰਾਰ ਤੋਂ ਬਾਅਦ ਉਨ੍ਹਾਂ ਰਿੲਕੱਲਿਆਂ ਹੀ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕੀਤੀ।
« Previous Page — Next Page »