ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਾਜਸੀ ਢੰਗ ਨਾਲ ਹੁੰਦੀਆ ਆ ਰਹੀਆ ਬੇਅਦਬੀਆਂ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜਾਵਾਂ ਦਿਵਾਉਣ ਹਿੱਤ, ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਵੱਲੋ 2 ਸਿੱਖ ਨੌਜਵਾਨਾਂ ਨੂੰ ਕਤਲੇਆਮ ਕਰਨ, 328 ਪਾਵਨ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ
ਜਿਲ੍ਹੇ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ ਜੂਨ 2015 ਵਿਚ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਅਕਤੂਬਰ 2015 ਵਿਚ ਪਿੰਡ ਬਰਗਾੜੀ ਵਿਖੇ ਇਸ ਸਰੂਪ ਦੀ ਕੀਤੀ ਗਈ ਘੋਰ ਬੇਅਦਬੀ ਅਤੇ ਇਸ ਤੋਂ ਪਹਿਲਾਂ ਸਤੰਬਰ 2015 ਵਿਚ ਬਰਗਾੜੀ ਤੇ ਪਿੰਡ ਜਵਾਹਰ ਸਿੰਘ ਵਾਲਾ ਵਿਖੇ ਬੇਅਦਬੀ ਦੀ ਧਮਕੀ ਦੇਣ ਵਾਲੇ ਇਸ਼ਤਿਹਾਰ ਲਗਾਉਣ ਸੰਬੰਧੀ ਥਾਣਾ ਬਾਜਾਖਾਨਾ ਵਿਖੇ ਦਰਜ ਦੋ ਵੱਖ-ਵੱਖ ਮਾਮਲਿਆਂ ’ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੋਲੀ (ਵਿਜਾਂਟੋ) ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪਮੁੱਖ ਮੁਜਰਮ ਵਜੋੰ ਨਾਮਜ਼ਦ ਕੀਤਾ ਗਿਆ ਹੈ।
• ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਸੀ.ਬੀ.ਆਈ. ਅਦਾਲਤ ਵਿੱਚ ਸੁਣਵਾਈ ਹੋਈ • ਅਦਾਲਤ ਨੂੰ ਮਾਮਲਾ ਬੰਦ ਕਰਨ ਲਈ ਪਹਿਲਾਂ ਹੀ ਕਹਿ ਚੁੱਕੀ ਸੀਬੀਆਈ ਨੇ ਇੱਕ ਹੋਰ ਸੀਲਬੰਦ ਲਿਫਾਫਾ ਪੇਸ਼ ਕੀਤਾ • ਕਿਹਾ ਹੁਣ ਚੱਲ ਰਹੀ ਜਾਂਚ ਦੀ ਕਾਰਵਾਈ ਇਸ ਲਿਫਾਫੇ ਵਿੱਚ ਲਿਖ ਦਿੱਤੀ ਹੈ
ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਬਰਗਾੜੀ ਤੇ ਹੋਰਨਾਂ ਥਾਵਾਂ ਉੱਤੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੋਸ਼ੀਆਂ ਨੂੰ ਸਜਾ ਦੇ ਵਿਚ ਨਾਕਾਮ ਰਹੀ ਪੰਜਾਬ ਸਰਕਾਰ ਵਿਰੁਧ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ 51 ਜੀਆਂ ਦੇ ਜਥੇ ਵੱਲੋਂ ਪੰਜਾਬ ਸਰਕਾਰ ਵਿਚ ਮੰਤਰੀ ਤ੍ਰਿਪਤਰਜਿੰਦਰ ਸਿੰਘ ਬਾਜਵਾ ਦੇ ਕਾਦੀਆਂ ਸਥਿੱਤ ਘਰ ਦੇ ਬਾਹਰ ਧਰਨਾ ਲਾਇਆ ਗਿਆ।
ਗੁਰੂ ਸਾਹਿਬ ਦੀ ਬੇਅਦਬੀ ਸਿੱਖ ਲਈ ਅਸਹਿ ਪੀੜ ਹੈ। ਇਸ ਪੀੜ ਨਾਲ ਵਲੂੰਧਰਿਆ ਸਿੱਖ ਮਨ ਲਾਵੇ ਦੇ ਉਝਾਲ ਵਾਙ ਪਰਗਟ ਹੁੰਦਾ ਹੈ। ਇਸ ਸਮੁੱਚੀ ਹਾਲਤ ਨੂੰ ਸਿੱਖਾਂ ਦੀ ਅੰਦਰੂਨੀ ਅਤੇ ਬਾਹਰੀ ਹਾਲਤ ਨਾਲ ਜੋੜ ਕੇ ਵੇਖਣ ਦੀ ਲੋੜ ਹੈ। ਸਿੱਖ ਸਮਾਜ ਦੇ ਅੰਦਰੂਨੀ ਅਤੇ ਬਾਹਰੀ ਹਾਲਾਤ ਮੁਤਾਬਕ ਮੁੜ ਲੀਹਾਂ-ਤਰਜੀਹਾਂ ਤੇ ਰਣਨੀਤੀ ਵਿਚਾਰਨ ਤੇ ਵਿਓਂਤਣ ਦੀ ਲੋੜ ਹੈ ਤਾਂ ਹੀ ਇਨ੍ਹਾਂ ਮਾਮਲਿਆਂ ਬਾਰੇ ਕੋਈ ਠੋਸ ਤੇ ਕਾਰਗਰ ਕਦਮ ਚੁੱਕੇ ਜਾ ਸਕਣਗੇ।
‘ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਵੱਲੋਂ ਬਰਗਾੜੀ ਬੇਅਦਬੀ ਮਾਮਲੇ, ਮੌੜ ਬੰਬ ਧਮਾਕੇ ਮਾਮਲੇ, ਅਤੇ ਮਈ 2007 ਦੇ ਸੌਦਾ ਸਾਧ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲਿਆਂ ਵਿਚ ਕੋਈ ਠੋਸ ਕਾਰਵਾਈ ਨਾ ਹੋਣ ’ਤੇ ਪੰਜਾਬ ਦੇ ਮੁੱਖ ਅਮਰਿੰਦਰ ਸਿੰਘ ਉੱਤੇ ਗੰਭਰ ਸਵਾਲ ਚੁੱਕੇ ਹਨ।
"ਜਿਹੜਾ ਬੰਦਾ ਗੁਰਬਾਣੀ ਦੇ ਪਵਿੱਤਰ ਗੁਟਕਾ ਸਾਹਿਬ ਦੀ ਸੌਂਹ ਖਾ ਕੇ ਮੁੱਕਰ ਸਕਦਾ ਹੈ, ਜੋ ਆਪਣਾ ਵਾਅਦਾ ਨਹੀਂ ਨਿਭਾਅ ਸਕਿਆ ਉਹ ਬਰਗਾੜੀ ਵਿੱਚ ਆਪਣੇ ਕਿਸੇ ਕਰਿੰਦੇ ਨੂੰ ਭੇਜ ਕੇ ਇਨਸਾਫ ਧਰਨੇ ਦੀਆਂ ਮੰਗਾਂ ਮੰਨਣ ਦਾ ਐਲਾਨ ਕਰਵਾਉਣ ਤੋਂ ਬਾਅਦ ਵੀ ਜਰੂਰ ਮੁਕਰੇਗਾ, ਕਿਉਂਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਐਲਾਨ ਨਾਮੇ ਦੀ ਅਰਦਾਸ ਕਰਕੇ ਵੀ ਇਹ ਕੈਪਟਨ ਮੁੱਕਰ ਚੁੱਕਿਆ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਗੋਲੀਕਾਂਡ ਉੱਤੇ ਜਾਂਚ ਲਈ ਕਾਂਗਰਸ ਸਰਕਾਰ ਵਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮੀਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਬਣਾਏ ਗਏ ਵਿਸ਼ੇਸ਼ ਜਾਂਚ ਦਲ (ਐਸਆਈਟੀ) ਵਲੋਂ ਅੱਜ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛ ਪੜਤਾਲ ਕੀਤੀ ਗਈ ।