ਗੁਰੂ ਸਾਹਿਬ ਦੀ ਬੇਅਦਬੀ ਸਿੱਖ ਲਈ ਅਸਹਿ ਪੀੜ ਹੈ। ਇਸ ਪੀੜ ਨਾਲ ਵਲੂੰਧਰਿਆ ਸਿੱਖ ਮਨ ਲਾਵੇ ਦੇ ਉਝਾਲ ਵਾਙ ਪਰਗਟ ਹੁੰਦਾ ਹੈ। ਇਸ ਸਮੁੱਚੀ ਹਾਲਤ ਨੂੰ ਸਿੱਖਾਂ ਦੀ ਅੰਦਰੂਨੀ ਅਤੇ ਬਾਹਰੀ ਹਾਲਤ ਨਾਲ ਜੋੜ ਕੇ ਵੇਖਣ ਦੀ ਲੋੜ ਹੈ। ਸਿੱਖ ਸਮਾਜ ਦੇ ਅੰਦਰੂਨੀ ਅਤੇ ਬਾਹਰੀ ਹਾਲਾਤ ਮੁਤਾਬਕ ਮੁੜ ਲੀਹਾਂ-ਤਰਜੀਹਾਂ ਤੇ ਰਣਨੀਤੀ ਵਿਚਾਰਨ ਤੇ ਵਿਓਂਤਣ ਦੀ ਲੋੜ ਹੈ ਤਾਂ ਹੀ ਇਨ੍ਹਾਂ ਮਾਮਲਿਆਂ ਬਾਰੇ ਕੋਈ ਠੋਸ ਤੇ ਕਾਰਗਰ ਕਦਮ ਚੁੱਕੇ ਜਾ ਸਕਣਗੇ।
ਲੰਘੇ ਦਿਨ (8 ਮਈ ਨੂੰ) ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ "ਬਰਗਾੜੀ ਮੋਰਚੇ" ਦੇ ਨਾਂ ਹੇਠ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਰੁਧ 'ਰੋਸ ਮਾਰਚ' ਕੀਤਾ ਗਿਆ।
ਚੰਡੀਗੜ੍ਹ: “ਬਰਗਾੜੀ ਮੋਰਚੇ ਦੇ ਡਿਕਟੇਟਰ” ਭਾਈ ਧਿਆਨ ਸਿੰਘ ਮੰਡ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਮੁਖੀ ਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਉਮੀਦਵਾਰ ...
ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਪੰਜਾਬ ਲੋਕਤੰਤਰੀ ਗੱਠਜੋੜ 'ਚ ਸ਼ਾਮਲ ਧਿਰਾਂ ਦੇ ਆਗੂਆਂ ਨਾਲ ਗੱਲਬਾਤ ਮੁਕਾ ਲਈ ਗਈ ਹੈ ਹੈ ਅਤੇ ਅਗਲੀਆਂ ਲੋਕ-ਸਭਾ ਚੋਣਾਂ ਸਾਂਝੇ ਤੌਰ 'ਤੇ ਲੜੀਆਂ ਜਾਣਗੀਆਂ।
ਸਿੱਖ ਯੂਥ ਫੈਡਰੇਸ਼ਨ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਹੋਰ ਨੋਜਵਾਨ ਆਗੂਆਂ ਜਿਹਨਾਂ ਵਿੱਚ ਭਾਈ ਪਰਮਜੀਤ ਸਿੰਘ ਅਕਾਲੀ, ਭਾਈ ਪੰਜਾਬ ਸਿੰਘ, ਭਾਈ ਗੁਰਸੇਵਕ ਸਿੰਘ ਭਾਣਾ, ਭਾਈ ਪਪਲਪ੍ਰੀਤ ਸਿੰਘ ਵਲੋਂ ਪੱਤਰਕਾਰ ਵਾਰਤਾ ਰਾਹੀਂ ਇਹ ਐਲਾਨ ਕੀਤਾ ਕਿ ਉਹ ਵੀ 27 ਜਨਵਰੀ ਨੂੰ ਹੋਣ ਜਾ ਰਹੇ ਇਕੱਠ ਵਿੱਚ ਜਾ ਸ਼ਾਮਲ ਹੋਣਗੇ।