ਕੁਝ ਦਿਨ ਪਹਿਲਾਂ ਪਠਾਨਕੋਟ ਜਿਲ੍ਹੇ ਦੇ ਕਸਬਾ ਬਹਿਰਾਮ ਦੇ ਇਤਿਹਾਸਿਕ ਗੁਰਦੁਆਰਾ ਬਾਬਾ ਸੁਥਰਾ ਜੀ ਪਿੰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ। ਇਸ ਸੰਬੰਧ ਵਿੱਚ ਅਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦਾ ਭੋਗ ਪਾ ਕੇ ਪਸਚਾਤਾਪ ਦੀ ਅਰਦਾਸ ਕੀਤੀ ਗਈ। ਸੰਗਤਾਂ ਵਡੀ ਗਿਣਤੀ ਵਿੱਚ ਹਾਜ਼ਰ ਸਨ।ਸਿੱਖ ਆਗੂਆਂ ਨੇ ਵਾਰਦਾਤਾਂ ਨੂੰ ਸਦੀਵੀ ਠੱਲ੍ਹ ਪਾਉਣ ਲਈ ਗੰਭੀਰਤਾ ਨਾਲ ਵਿਚਾਰਾਂ ਕੀਤੀਆਂ ਅਤੇ ਕਿਹਾ ਕਿ ਬੇਅਦਬੀ ਦੀਆਂ ਵਾਰਦਾਤਾਂ ਗੁਰੂ ਪੰਥ ਨੂੰ ਵੱਡੀ ਚਨੌਤੀ ਹੈ। ਇਸ ਨੂੰ ਠੱਲਣਾ ਅਤੇ ਦੋਸ਼ੀਆਂ ਨੂੰ ਸਜ਼ਾ ਦੇਣੀ ਖ਼ਾਲਸੇ ਦਾ ਮੁੱਖ ਫ਼ਰਜ਼ ਤੇ ਜ਼ਿੰਮੇਵਾਰੀ ਹੈ।
ਗੁਰੂਸਰ ਅਤੇ ਮੱਲਕੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਵੱਲੋਂ ਭਾਰਤੀ ਸੁਪਰੀਮ ਕੋਰਟ ਵਿੱਚ ਅਰਜੀ ਦਾਖਿਲ ਕਰਕੇ ਇਹ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਖਿਲਾਫ ਚੱਲ ਰਹੇ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਜਾਵੇ।
ਭਾਈ ਲੌਂਗੋਵਾਲ ਨੇ ਕਿਹਾ ਕਿ ਜੋ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਹੀਂ ਕਰ ਸਕਦੇ, ਉਨ੍ਹਾਂ ਨੂੰ ਪਾਵਨ ਸਰੂਪ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ।