ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਚ ਪੁਿਲਸ ਵੱਲੋਂ ਗੋਲੀ ਚਲਾਉਣ ਦੀਆਂ ਘਟਨਾਵਾਂ ਬਾਰੇ ਨਿਆਂਕਾਰ ਰਣਜੀਤ ਸਿੰਘ ਦੇ ਲੇਖੇ’ ਦਾ ਪੰਜਾਬੀ ਉਲੱਥਾ ਪ੍ਰਕਾਸ਼ਿਤ ਕੀਤਾ ਗਿਆ ਹੈ। ਇਹ ਕਿਤਾਬ ਹੁਣ ਛਪ ਕੇ ਆ ਚੁੱਕੀ ਹੈ ਅਤੇ ਪੰਜਾਬ ਤੇ ਇੰਡੀਆ ਸਮੇਤ ਦੁਨੀਆ ਭਰ ਵਿਚ ਰਹਿੰਦੇ ਪਾਠਕ ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਅਤੇ ਸਿੱਖ ਸਿਆਸਤ ਰਾਹੀਂ ਮੰਗਵਾ ਸਕਦੇ ਹਨ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੌਜੂਦਾ ਤੇ ਸਾਬਕਾ ਵਿਧਾਇਕਾਂ ਤੇ ਕਮੇਟੀ ਮੈਂਬਰਾਂ ਨੂੰ ਸੰਬੋਧਨ ਹੁੰਦਿਆਂ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਐਲਾਨ’ ਕੀਤਾ ਹੈ ਕਿ ਉਹ ਬੇਅਦਬੀ ਅਤੇ ਨਵੰਬਰ 84 ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਜੰਗ ਲੜੇਗਾ ਇਸ ਲਈ ਦਲ ਦੇ ਕਾਰਕੁੰਨਾਂ ਨੂੰ ਚਾਹੀਦਾ ਹੈ ਕਿ ਉਹ ਦਲ ਦੇ ਹਰ ਸਮਾਗਮ ਮੌਕੇ ਵੱਡੀ ਗਿਣਤੀ ਪੁੱਜਕੇ ‘ਪਾਰਟੀ’ ਨੂੰ ਮਜਬੂਤ ਕਰਨ।
ਚੰਡੀਗੜ੍ਹ: ਜਿੱਥੇ ਇਕ ਪਾਸੇ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦਾ ਜਾਂਚ ਲੇਖਾ ਸਾਹਮਣੇ ਆਉਣ ਤੋਂ ਬਾਅਦ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਖਿਲਾਫ ਕਾਰਵਾਈ ...
ਨਵੀਂ ਦਿੱਲੀ: ਪੰਜਾਬ ਸਰਕਾਰ ਵਲੋਂ ਉਸ ਬਿੱਲ ਨੂੰ ਵਾਪਿਸ ਲਏ ਜਾਣ ਦੀ ਖ਼ਬਰ ਹੈ ਜਿਸ ਤਹਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ...
ਬਠਿੰਡਾ: ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਨਿਯੁਕਤ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਅੱਜ ਜ਼ਿਲ੍ਹਾ ...
ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਸਮਾਘ ਵਿਖੇ ਗੁਰਦੁਆਰਾ ਸਾਹਿਬ ਵਿਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਨਾਲ ਮੈਟ ਤੇ ਦਰੀਆਂ ਸੜ ਗਏ। ਪੁਲਿਸ ਪਾਰਟੀ ਮੌਕੇ ਤੇ ਪਹੁੰਚ ਕੇ ਪੜਤਾਲ ਕਰ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਏ ਇੱਕ ਮੈਂਬਰੀ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਫਰੀਦਕੋਟ ਦੇ ਸਰਕਟ ਹਾਊਸ ਵਿੱਚ ਬਹਿਬਲ ਕਲਾਂ ਕਾਂਡ ਦੇ ਗਵਾਹਾਂ ਦੇ ਬਿਆਨ ਕਲਮਬੰਦ ਕੀਤੇ ਅਤੇ ਪੀੜਤਾਂ ਅਤੇ ਚਸ਼ਮਦੀਦਾਂ ਨੂੰ ਭਰੋਸਾ ਦਿੱਤਾ ਕਿ ਕਮਿਸ਼ਨ ਨਿਸ਼ਚਿਤ ਸਮੇਂ ਵਿੱਚ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪ ਦੇਵੇਗਾ।
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੇ ਥਾਣਾ ਰਮਦਾਸ ਦੇ ਪਿੰਡ ਮੱਦੂਛਾਂਗਾ ਵਿਖੇ ਇੱਕ ਸ਼ਰਾਰਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 13-14 ਅੰਗ ਪਾੜੇ ਜਾਣ ਦੀ ਵਾਪਰੀ ਮੰਦਭਾਗੀ ਘਟਨਾ ਤੋਂ ਰੋਹ ਵਿੱਚ ਆਏ ਪਿੰਡ ਵਾਸੀਆਂ ਨੇ ਦੋਸ਼ੀ ਨੂੰ ਪੁਲਿਸ ਪਾਸੋਂ ਖੋਹ੍ਹਣ ਦੀ ਕੋਸ਼ਿਸ਼ ਕਰਨ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਦੇ ਘੇਰੇ ਅੰਦਰ ਆਉਂਦੇ ਪਿੰਡ ਮੱਦੂਛਾਂਗਾ, ਤਲਵੰਡੀ ਭੰਗਵਾ ਅਤੇ ਕੋਟ ਮੁਗਲ ਦੇ ਪਿੰਡਾਂ ਦਾ ਸਾਂਝਾ ਗੁਰਦੁਆਰਾ ਮਨਸਾ ਪੂਰਨ ਸਾਹਿਬ ਹੈ। ਬੀਤੇ ਕਲ੍ਹ ਰਹਿਰਾਸ ਕਰਨ ਪੁੱਜੇ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਭਾਈ ਭੁੱਪਿੰਦਰ ਸਿੰਘ ਰਹਿਰਾਸ ਸਾਹਿਬ ਦਾ ਪਾਠ ਕਰਨ ਲੱਗਾ ਤਾਂ ਵੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 729 ਤੋਂ 741 ਤੱਕ ਅੰਗ ਪਾੜੇ ਹੋਏ ਸਨ। ਉਨ੍ਹਾਂ ਇਸ ਸਬੰਧ ਵਿਚ ਪਿੰਡ ਤਲਵੰਡੀ ਭੰਗਵਾ, ਮੱਦੂਛਾˆਗਾ ਅਤੇ ਕੋਟ ਮੁਗਲ ਦੇ ਨੰਬਰਦਾਰ, ਸਰਪੰਚ ਅਤੇ ਹੋਰ ਮੋਹਤਬਰ ਵਿਅਕਤੀਆਂ ਨੂੰ ਸੂਚਿਤ ਕੀਤਾ ਤਾਂ ਤਿੰਨਾ ਪਿੰਡਾਂ ਦੇ ਮੋਹਤਬਰ ਵਿਅਕਤੀ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਏ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਵੀਰਵਾਰ ਨੂੰ ਤਿੰਨ ਤਖ਼ਤਾਂ ਦੇ ਕਾਰਜਕਾਰੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਨੇ ਪੰਜਾਬ ਸਰਕਾਰ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ।
ਮਾਨਸਾ ਦੇ ਪਿੰਡ ਜਵਾਰਕੇ ਵਿੱਚ ਉਦੋਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਗੁਰਦੁਆਰੇ ਵਿੱਚ ਬਾਦਲ ਦਲ ਦੇ ਹਮਾਇਤੀਆਂ ਤੇ ਗ੍ਰੰਥੀ ਸਿੰਘ ਵਿਚਾਲੇ ਹੱਥੋਪਾਈ ਹੋ ਗਈ। ਗ੍ਰੰਥੀ ਗੁਰਮੀਤ ਸਿੰਘ ਦਾ ਇਲਜ਼ਾਮ ਹੈ ਕਿ ਬਾਦਲ ਦਲ ਦੇ ਸਮਰਥਕਾਂ ਨੇ ਉਸ ਤੋਂ ਮਾਈਕ ਖੋਹ ਲਿਆ।
Next Page »