ਅਕਾਲੀ-ਭਾਜਪਾ ਦੇ ਹਲਕਾ ਬੁਢਲਾਡਾ ਤੋਂ ਉਮੀਦਵਾਰ ਡਾ. ਨਿਸ਼ਾਨ ਸਿੰਘ ਦੇ ਹੱਕ ਵਿੱਚ ਰੱਖੀ ਰੈਲੀ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਬਹੁਤਾ ਸਮਾਂ ਆਪਣੀ ਸਰਕਾਰ ਦੀਆਂ ਸਿਫਤਾਂ ਹੀ ਕੀਤੀਆਂ ਤੇ ਕਿਹਾ ਕਿ ਪਿਛਲੀਆਂ ਚੌਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੰਜ ਸਾਲ ਦੇ ਰਾਜ ਵਿੱਚ ਵਿਕਾਸ ਲਈ ਕੋਈ ਕਦਮ ਨਹੀਂ ਚੁੱਕਿਆ ਤੇ ਅਰਵਿੰਦ ਕੇਜਰੀਵਾਲ ਦਿੱਲੀ ਛੱਡ ਕੇ ਪੰਜਾਬ ਦਾ ਮੁੱਖ ਮੰਤਰੀ ਬਣਨ ਦੇ ਸੁਫ਼ਨੇ ਲੈ ਰਿਹਾ ਹੈ, ਜਿਹੜਾ ਕਦੇ ਪੂਰਾ ਨਹੀਂ ਹੋਵੇਗਾ।
ਸਾਲ 2015 ਵਿਚ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਪ੍ਰਤੀ ਅਪਣਾਏ ਸਰਕਾਰੀ ਰਵਈਏ ਦੀ ਹੀ ਦੇਣ ਹੈ ਕਿ ਹੁਣ ਗੱਲ ਦਰਬਾਰ ਸਾਹਿਬ ਪਰਕਰਮਾ ਤੀਕ ਪੁੱਜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਦਰਬਾਰ ਸਾਹਿਬ ਕੰਪਲੈਕਸ ਸਥਿਤ ਵੱਡੀ ਪਰਕਰਮਾ ਵਿਚਲੀ ਇੱਕ ਛਬੀਲ ਦੇ ਨੇੜੇ ਦਿੱਲੀ ਨਿਵਾਸੀ ਜਤਿੰਦਰ ਚੱਢਾ ਨਾਮੀ ਇੱਕ ਸ਼ਖਸ ਨੇ ਸੁਖਮਨੀ ਸਾਹਿਬ ਦੇ ਗੁਟਕੇ ਦੇ ਪੱਤਰੇ ਪਾੜਨੇ ਸ਼ੁਰੂ ਕਰ ਦਿੱਤੇ।
ਲੁਧਿਆਣਾ ਦੀ ਅਦਾਲਤ ਨੇ ਘਵੱਦੀ ਕੇਸ ਵਿਚ ਹਰਬੰਸ ਸਿੰਘ ਪਿੰਡ ਕੈਲੇਮਾਜਰਾ (ਨਾਭਾ) ਨੂੰ ਲੁਧਿਆਣਾ ਦੀ ਅਦਾਲਤ ਵਲੋਂ ਮਿਲੀ ਜ਼ਮਾਨਤ ਮਿਲ ਗਈ ਹੈ। ਇਨ੍ਹਾਂ 'ਤੇ ਬਲਵਿੰਦਰ ਕੌਰ ਘਵੱਦੀ ਦੇ ਕਤਲ ਨਾਲ ਸਬੰਧਤ ਕੇਸ ਚੱਲ ਰਿਹਾ ਹੈ। ਬਲਵਿੰਦਰ ਕੌਰ ਘਵੱਦੀ ਜੋ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਦੋਸ਼ੀ ਸੀ।
ਲੁਧਿਆਣਾ ਦੀ ਅਦਾਲਤ ਨੇ ਘਵੱਦੀ ਕੇਸ ਵਿਚ ਦੋ ਨੌਜਵਾਨਾਂ, ਅੰਮ੍ਰਿਤਪਾਲ ਸਿੰਘ ਜੋਧਪੁਰੀ ਅਤੇ ਫੌਜਾ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਇਨ੍ਹਾਂ 'ਤੇ ਬਲਵਿੰਦਰ ਕੌਰ ਘਵੱਦੀ ਦੇ ਕਤਲ ਨਾਲ ਸਬੰਧਤ ਕੇਸ ਚੱਲ ਰਿਹਾ ਹੈ। ਬਲਵਿੰਦਰ ਕੌਰ ਘਵੱਦੀ ਜੋ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਦੋਸ਼ੀ ਸੀ।
ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਚਗਰਾਂ ਨੇੜੇ ਪੈਂਦੇ ਪਿੰਡ ਬੱਸੀ ਦਾਊਦ ਖਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਅਨਸਰਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਸਫਿਆਂ 'ਤੇ ਸਿੰਧੂਰ ਸੁੱਟਿਆ, ਲਾਲ ਪੈਨ ਅਤੇ ਲਿਪਸਟਿਕ ਨਾਲ ਨਿਸ਼ਾਨ ਲਾ ਦਿੱਤੇ। ਘਟਨਾ ਬਾਰੇ ਜਾਣਕਾਰੀ ਮਿਲਦੇ ਹੀ ਸ਼੍ਰੋਮਣੀ ਕਮੇਟੀ ਨੇ ਬੀੜ ਨੂੰ ਗੋਇੰਦਵਾਲ ਭੇਜ ਦਿੱਤਾ।
ਪੰਜਾਬ ਵਿੱਚ ਆਏ ਦਿਨ ਗੁਰਬਾਣੀ ਦੀ ਬੇਅਦਬੀ ਜਾਰੀ ਹੈ, ਜੋ ਕਿ ਰੁਕਣ ਦਾ ਨਾਮ ਨਹੀਂ ਲੈ ਰਹੀ। ਨਾ ਹੀ ਸਰਕਾਰੀ ਤੌਰ 'ਤੇ ਕੋਈ ਠੋਸ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਨਾ ਪੁਲਿਸ ਦੋਸ਼ੀਆਂ ਨੂੰ ਫੜ੍ਹਨ ਵਿੱਚ ਕਾਮਯਾਬ ਹੋ ਰਹੀ ਹੈ। ਇਹ ਵਰਤਾਰਾ ਕਈ ਕਿਸਮ ਦੇ ਭਰਮ ਭੁਲੇਖੇ ਪੈਦਾ ਕਰ ਰਿਹਾ ਹੈ। ਜਲੰਧਰ ਵਿੱਚ ਗੁਰਬਾਣੀ ਦੀ ਬੇਅਦਬੀ ਦਾ ਇਹ ਮਾਮਲਾ ਹੋਰ ਵੀ ਗੁੰਝਲਦਾਰ ਬਣਦਾ ਜਾ ਰਿਹਾ ਹੈ।
ਜਲੰਧਰ ਪੁਲਿਸ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ 2 ਲੋਕਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਲੰਧਰ ਪੁਲਿਸ ਨੇ ਇਸ ਮਾਮਲੇ 'ਚ ਇੱਕ ਪ੍ਰਕਾਸ਼ਕ ਸਮੇਤ 2 ਨੂੰ ਗ੍ਰਿਫਤਾਰ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਕੱਲ ਰਾਤੀਂ ਕਪੂਰਥਲਾ ਚੌਂਕ 'ਚ ਸਿੱਖ ਸੰਗਤਾਂ ਵਲੋਂ ਲਾਇਆ ਗਿਆ ਧਰਨਾ ਚੁੱਕ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼ੇਰ ਸਿੰਘ ਕਲੋਨੀ, ਜੋ ਕਿ ਬਸਤੀ ਬਾਵਾ ਖੇਲ ਇਲਾਕੇ ਵਿਚ ਪੈਂਦੀ ਹੈ, ਦੀ ਨਹਿਰ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਤਰੇ ਮਿਲਣ ਤੋਂ ਬਾਅਦ ਸਿੱਖ ਸੰਗਤਾਂ 'ਚ ਕਾਫੀ ਰੋਸ ਪਾਇਆ ਗਿਆ ਅਤੇ ਸੰਗਤਾਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਕਪੂਰਥਲਾ ਚੌਂਕ 'ਚ ਧਰਨਾ ਲਾ ਦਿੱਤਾ ਸੀ।
ਪਿਛਲ਼ੇ ਸਾਲ ਅਕਤੂਬਰ ਮਹੀਨੇ ਤੋਂ ਸ਼ੁਰੂ ਹੋਈਆਂ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਲਾ ਰੁਕਣ ਦਾ ਨਾਂ ਨਹੀ ਲੈ ਰਿਹਾ। ਸ਼ਰਾਰਤੀ ਅਨਸਰਾਂ ਅਤੇ ਗੁਰਬਾਣੀ ਦੇ ਸਰਬ ਸਾਂਝੇ ਉਪਦੇਸ਼ ਦੇ ਵਿਰੋਧੀਆਂ ਵੱਲੋਂ ਗੁਰਬਾਣੀ ਦਾ ਅਪਮਾਨ ਕਰਨ ਦੀਆਂ ਘਟਨਾਵਾਂ ਲਗਾਤਾਰ ਪੰਜਾਬ ਦੀ ਗੂਰਾਂ ਸਵਾਰੀ ਧਰਤ 'ਤੇ ਵਾਪਰ ਰਹੀਆਂ ਹਨ। ਅੱਜ ਇੱਥੋਂ ਨੇੜਲੇ ਪਿੰਡ ਭਿੱਟੇਵੱਢ ਵਿੱਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਲੰਧਰ: ਕੁਝ ਦਿਨ ਪਹਿਲਾਂ ਜਲੰਧਰ ਨੇੜੇ ਪਿੰਡ ਆਦਮਪੁਰ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਅਤੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਸੰਗਤਾਂ ਤੋਂ ਅੱਜ ਸਵੇਰ ਤੱਕ ਦਾ ਸਮਾ ਲਿਆ ਗਿਆ ਸੀ।ਪਰ ਅੱਜ ਜਦੋਂ ਪੁਲਿਸ ਫੜੇ ਗਏ ਦੋਸ਼ੀ ਨੂੰ ਫੋਨ ਕਰਨ ਵਾਲੀ ਮਹਿਲਾ ਦਾ ਪਤਾ ਨਹੀਂ ਲਗਾ ਸਕੀ ਤਾਂ ਸਿੱਖ ਸੰਗਤਾਂ ਵੱਲੋਂ ਆਦਮਪੁਰ ਰੋਡ ਤੇ ਧਰਨਾ ਸ਼ੁਰੂ ਕਰਕੇ ਜਲੰਧਰ-ਹੁਸ਼ਿਆਰਪੁਰ ਰੋਡ ਬੰਦ ਕਰ ਦਿੱਤਾ ਗਿਆ।ਇਸ ਨਾਲ ਰੋਡ ’ਤੇ ਆਵਾਜਾਈ ਬਿਲਕੁਲ ਠੱਪ ਹੋ ਗਈ।
« Previous Page