ਬਾਦਲਾਂ ਦੇ ਰਾਜ ਭਾਗ ਦੌਰਾਨ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਸਿੱਖਾਂ ਤੇ ਚਲਾਈ ਪੁਲਿਸ ਗੋਲੀ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਝੁਠਲਾਣ ਲਈ ਗਿਆਨੀ ਗੁਰਮੁਖ ਸਿੰਘ ਦੇ ਭਰਾ ਅਤੇ ਪੀ.ਏ. ਹਿੰਮਤ ਸਿੰਘ ਕੁਝ ਦਿਨ੍ਹਾਂ ਤੋਂ ਅੱਗੇ ਆਏ ਹਨ।ਹਿੰਮਤ ਸਿੰਘ ਕਮਿਸ਼ਨ ਪਾਸ ਦਿੱਤੇ ਲਿਖਤੀ ਬਿਆਨਾਂ ਤੋਂ ਲੈਕੇ ਬਿਆਨਾਂ ਦੀ ਭਾਸ਼ਾ ਤੇ ਕਾਂਗਰਸੀ ਮੰਤਰੀ ਸੁਖਜਿੰਦਰ ਸੰਘ ਸੁਖੀ ਰੰਧਾਵਾ ਦੇ ਦਬਾਅ ਦੇ ਵਾਸਤੇ ਪਾ ਰਹੇ ਹਨ।ਉਹ ਅਖਬਾਰਾਂ ਤੇ ਚੈਨਲਾਂ ਦੀਆਂ ਸੁਰਖੀਆਂ ਵਿੱਚ ਜਰੂਰ ਆਇਆ ਹੈ ਪ੍ਰੰਤੂ ਉਸਦੀ ਆਪਣੀ ਫੇਸ ਬੁੱਕ ਹੀ ਉਸਦੇ ਕੀਤੇ ਜਾ ਰਹੇ ਦਾਅਵਿਆਂ ਦਾ ਮੂੰਹ ਚਿੜ੍ਹਾ ਰਹੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਤਿੰਨ ਜਥੇਦਾਰਾਂ – ਗਿਆਨੀ ਗੁਰਬਚਨ ਸਿੰਘ, ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਫਾਂਸੀ ਦੀ ਸਜਾ ਜ਼ਾਫਤਾ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਪਟਿਆਲਾ ਜੇਲ੍ਹ ਵਿੱਚ ਮੁਲਾਕਾਤ ਕੀਤੀ।
ਜਸਟਿਸ ਰਣਜੀਤ ਸਿੰਘ ਵੱਲੋਂ ਬੇਅਦਬੀ ਮਾਮਲਿਆਂ ਅਤੇ ਇਸ ਨਾਲ ਜੁੜੀਆਂ ਘਟਨਾਵਾਂ ਦੀ ਕੀਤੀ ਗਈ ਜਾਂਚ ਦਾ ਲੇਖਾ ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਕੇਂਦਰੀ ਮੁੱਦਾ ਬਣਦਾ ਜਾ ਰਿਹਾ ਹੈ। ਆਮ ਤੌਰ ਉੱਤੇ ਸਰਕਾਰੀ ਜਾਂਚ ਕਮਿਸ਼ਨਾਂ ਤੋਂ ਬਹੁਤੀ ਲੋਕ ਪੱਖੀ ਆਸ ਨਹੀਂ ਰੱਖੀ ਜਾਂਦੀ ਤੇ ਅਕਸਰ ਇਹ ਜਾਂਚ ਡੰਗਟਪਾਊ ਤੇ ਲੋਕਾਂ ਦੀ ਅੱਖੀਂ ਘੱਟਾ ਪਾਉਣ ਵਾਲੀ ਹੀ ਹੁੰਦੀ ਹੈ। ਇਨ੍ਹਾਂ ਹੀ ਮਾਮਲਿਆਂ ਉੱਤੇ ਜਸਟਿਸ ਜੋਰਾ ਸਿੰਘ ਕਮਿਸ਼ਨ ਵੱਲੋਂ ਕੀਤੀ ਗਈ ਜਾਂਚ ਇਸੇ ਤਰ੍ਹਾਂ ਦੀ ਹੀ ਸੀ। ਪਰ ਜਸਟਿਸ ਰਣਜੀਤ ਸਿੰਘ ਦੀ ਜਾਂਚ ਦੇ ਅਖੀਰਲੇ ਦਿਨਾਂ ਵਿੱਚ ਅਖਬਾਰਾਂ ਨੇ ਜੋ ਜਾਣਕਾਰੀ ਨਸ਼ਰ ਕਰਨੀ ਸ਼ੁਰੂ ਕੀਤੀ ਉਸ ਤੋਂ ਇਸ ਜਾਂਚ ਲੇਖੇ ਵਿੱਚ ਲੋਕਾਂ ਦੀ ਪਹਿਲਾਂ ਰੁਚੀ ਬੱਜੀ ਤੇ ਫਿਰ ਇਸ ਤਰ੍ਹਾਂ ਦਾ ਆਸ ਵੀ ਬੱਝੀ ਤੇ ਲੱਗਣ ਲੱਗਾ ਕਿ ਇਸ ਰਾਹੀਂ ਸੱਚ ਤੋਂ ਪਰਦਾ ਚੁੱਕਿਆ ਜਾਵੇਗਾ। ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲ ਕੇ ਵਿਖੇ ਵਾਪਰੀਆਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰਾਂ ਦੀਆਂ ਗ੍ਰਿਫਤਾਰੀਆਂ ਵੀ ਇਸ ਗੱਲ ਵੱਲ ਇਸ਼ਾਰਾ ਸਨ ਕਿ ਇਸ ਮਾਮਲੇ ਵਿੱਚ ਜਾਂਚ (ਭਾਵੇਂ ਕਮਿਸ਼ਨ ਦੀ ਹੋਵੇ ਤੇ ਭਾਵੇਂ ਪੁਲਿਸ ਦੀ) ਕੁਝ ਨਾ ਕੁਝ ਰਾਹੇ-ਰਾਸ ਉੱਤੇ ਹੈ।
ਫਰੀਦਕੋਟ ਦੇ ਨੇੜਲੇ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਕੋਟਕਪੂਰਾ ਚੌਕ ਵਿਚ ਲੱਗੇ ਧਰਨੇ ‘ਚ ਜਾਪ ਕਰਦੀਆਂ ਸੰਗਤਾਂ ‘ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਉਸ ਸਮੇਂ ਨਵਾਂ ਮੋੜ ਸਾਹਮਣੇ ਆਇਆ ਜਦ ਪੰਜਾਬ ਸਰਕਾਰ ਵਲੋਂ ਬੇਅਦਬੀ ਕਾਂਡ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਸਿਫਾਰਸ਼ ਨੂੰ ਮੰਨਦੇ ਹੋਏ ਦੂਜੀ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ।
ਪੰਜਾਬ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਦਾ "ਅਤਿ ਗੁਪਤ" ਦੱਸਿਆ ਜਾਂਦਾ ਲੇਖਾ ਅੱਜ ਜਾਰੀ ਹੋਣ ਤੋਂ ਪਹਿਲਾਂ ਹੀ ਜਨਤਕ ਹੋ ਗਿਆ। ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਇਸ ਲੇਖੇ ਦੇ ਵੱਖ-ਵੱਖ ਹਿੱਸਿਆਂ ਬਾਰੇ ਜਾਣਕਾਰੀ "ਸੂਤਰਾਂ" ਦੇ ਹਵਾਲੇ ਨਾਲ ਅਖਬਾਰਾਂ ਵਿੱਚ ਛਪ ਰਹੀ ਸੀ ਪਰ ਅੱਜ ਇਸ ਲੇਖੇ ਦੀਆਂ ਬਿਜਲਈ ਨਕਲਾਂ ਮੱਕੜਜਾਲ ਵੱਖ-ਵੱਖ ਥਾਂਈ ਨਸ਼ਰ ਹੋ ਗਈਆਂ।
-ਬੀਰ ਦਵਿੰਦਰ ਸਿੰਘ* ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ੧੨ ਅਕਤੂਬਰ ੨੦੧੫ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ ਨੂੰ ਲੈ ਕੇ ੧੪ ਅਕਤੂਬਰ ...
ਚੰਡੀਗੜ੍ਹ: ਬਹਿਬਲ ਕਲਾਂ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ‘ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ...
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਨੂੰ ਸੀ ਬੀ ਆਈ ਦੇ ...
ਚੰਡੀਗੜ੍ਹ: ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਸਬੰਧੀ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਨੇ 10 ਪੁਲਿਸ ਵਾਲਿਆਂ ...
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਦਾ ਪਹਿਲਾ ਭਾਗ 30 ਜੂਨ ...
« Previous Page — Next Page »