ਪਿਛਲੀ ਸ਼ਤਾਬਦੀ ਦੇ 8ਵੇਂ ਦਹਾਕੇ ਦੇ ਮੱਧ ਤੋਂ ਫ਼ਸਲੀ ਵਿਭਿੰਨਤਾ ਲਈ ਉਪਰਾਲੇ ਕੀਤੇ ਜਾ ਰਹੇ ਹਨ, ਪ੍ਰੰਤੂ ਸਫ਼ਲਤਾ ਨਹੀਂ ਮਿਲੀ। ਉਪਰਾਲਿਆਂ ਦਾ ਫੋਕਸ ਝੋਨੇ ਦੀ ਕਾਸ਼ਤ ਥੱਲੇ ਰਕਬਾ ਘਟਾਉਣ 'ਤੇ ਰਿਹਾ ਹੈ ਅਤੇ ਇਸ ਦੀ ਥਾਂ ਮਾਹਿਰਾਂ ਵਲੋਂ ਦਿੱਤੇ ਗਏ ਸੁਝਾਅ 'ਤੇ 12 ਲੱਖ ਹੈਕਟੇਅਰ ਰਕਬੇ 'ਤੇ ਦੂਜੀਆਂ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਥੱਲੇ ਰਕਬਾ ਲਿਆਉਣ 'ਤੇ ਜ਼ੋਰ ਦਿੱਤਾ ਜਾਂਦਾ ਰਿਹਾ ਹੈ।