ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਕੋਲੋਂ ਮੁਆਫੀ ਮੰਗਣ ਤੋਂ ਬਾਅਦ ਪਾਰਟੀ ਵਿਚ ਉੱਠੇ ਬਗਾਵਤੀ ਸੁਰਾਂ ਨੂੰ ...
ਚੰਡੀਗੜ੍ਹ: ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਅੱਜ ਪੰਜਾਬ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ...
ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ 2019 ਦੀ ਲੋਕ ਸਭਾ ਚੋਣ ਸੰਗਰੂਰ ਤੋਂ ਹੀ ਲੜਨ ਦਾ ਐਲਾਨ ਕੀਤਾ ਹੈ। ਹਲਕਾ ਭਦੌੜ ਦੇ ਅੱਠ ਪਿੰਡਾਂ ਦੇ ਦੌਰੇ ਤਹਿਤ ਪਿੰਡ ਅਸਪਾਲ ਕਲਾਂ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਆਖਿਆ ਕਿ ਸੰਗਰੂਰ ਦੇ ਲੋਕਾਂ ਨੇ 2.5 ਲੱਖ ਵੋਟਾਂ ਨਾਲ ਜਿਤਾ ਕੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟ ਕੀਤਾ ਹੈ, ਉਸਨੂੰ ਉਹ ਕਦੇ ਨਹੀਂ ਤੋੜਨਗੇ। ਦੱਸਣਯੋਗ ਹੈ ਕਿ ਸਿਆਸਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਭਗਵੰਤ ਮਾਨ ਵੱਲੋਂ ਬਠਿੰਡਾ ਤੋਂ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਹਨ।
ਭਾਰਤ ਦੀ ਭਾਜਪਾ ਸਰਕਾਰ ਵਲੋਂ ਕੀਤੀ ਨੋਟਬੰਦ ਦੇ ਇੱਕ ਸਾਲ ਪੂਰਾ ਹੋਣ ‘ਤੇ ਆਮ ਆਦਮੀ ਪਾਰਟੀ (ਆਪ) ਨੇ ਅੱਜ (8 ਨਵੰਬਰ ਨੂੰ) ‘ਧੋਖਾ ਦਿਹਾੜਾ' ਵਜੋਂ ਮਨਾਉਂਦੇ ਹੋਏ ਕਿਹਾ ਕਿ ਇਸ ਫ਼ੈਸਲੇ ਨੇ ਆਰਥਿਕ ਤੌਰ ‘ਤੇ ਜਨਤਾ ਦੀ ਲੱਕ ਤੋੜ ਦਿੱਤੀ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਕੱਲ੍ਹ (7 ਨਵੰਬਰ, 2017) ਚੰਡੀਗੜ੍ਹ ਵਿਖੇ ਸੱਦੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲ ਦੀ ਮੀਟਿੰਗ ਵਿਚੋਂ ਪਾਰਟੀ ਪ੍ਰਧਾਨ ਭਗਵੰਤ ਮਾਨ ਸਣੇ 6 ਵਿਧਾਇਕ ਗੈਰ-ਹਾਜ਼ਰ ਰਹੇ, ਜਦਕਿ 14 ਵਿਧਾਇਕ ਖਹਿਰਾ ਦੀ ਹਮਾਇਤ ਵਿਚ ਖੜ੍ਹੇ ਹੋਏ।
ਫਾਜ਼ਿਲਕਾ ਦੀ ਇਕ ਅਦਾਲਤ ਵਲੋਂ ਸੁਖਪਾਲ ਖਹਿਰਾ ਨੂੰ ਨਸ਼ਾ ਤਸਕਰੀ ਦੇ ਇਕ ਕੇਸ ਵਿਚ ਦੋਸ਼ੀ ਵਜੋਂ ਸੰਮਨ ਭੇਜੇ ਜਾਣ ਦੇ ਪ੍ਰਤੀਕਰਮ 'ਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਨਿੱਡਰ ਬੁਲਾਰਾ ਅਤੇ ਧੜੱਲੇਦਾਰ ਆਗੂ ਕਰਾਰ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲੋਂ ਪੁੱਛਿਆ ਹੈ ਕਿ ਪਿਛਲੀ ਬਾਦਲ ਸਰਕਾਰ ਵੱਲੋਂ ਤਿੰਨ ਨਿੱਜੀ ਥਰਮਲ ਪਲਾਂਟਾਂ ਅਤੇ ਪੇਡਾ ਰਾਹੀਂ ਗੈਰ ਰਵਾਇਤੀ ਊਰਜਾ ਪ੍ਰੋਜੈਕਟ ਕੰਪਨੀਆਂ ਨਾਲ ਬੇਹੱਦ ਮਹਿੰਗੀਆਂ ਦਰਾਂ ‘ਤੇ ਬਿਜਲੀ ਖ਼ਰੀਦਣ ਸੰਬੰਧੀ ਕੀਤੇ ਸਮਝੌਤਿਆਂ ਨੂੰ ਰੱਦ ਕਰ ਕੇ ਵਾਜਬ ਦਰਾਂ ਉੱਤੇ ਨਵੇਂ ਸਿਰਿਓਂ ਸਮਝੌਤੇ ਕਰਨ ਵਾਲੇ ਆਪਣੇ ਚੋਣ ਵਾਅਦੇ ਤੋਂ ਕਿਉਂ ਭੱਜ ਰਹੀ ਹੈ?
ਕੈਨੇਡਾ ਦੀ ਨਿਊਂ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਵਲੋਂ ਖੁਦਮੁਖਤਿਆਰੀ ਦੇ ਹੱਕ 'ਚ ਦਿੱਤੀ ਗਈ ਟਿੱਪਣੀ ਨਾਲ ਭਾਰਤ ਦੇ ਕਬਜ਼ੇ ਵਾਲੇ ਪੰਜਾਬ ਦੇ ਭਾਰਤ ਪੱਖੀ ਸਿਆਸਤਦਾਨਾਂ ਨੂੰ ਸੱਤੀਂ ਕੱਪੜੀਂ ਅੱਗ ਲੱਗ ਗਈ। ਜਗਮੀਤ ਸਿੰਘ ਨੇ ਐਨ.ਡੀ.ਪੀ. ਦੇ ਆਗੂ ਚੁਣੇ ਜਾਣ ਤੋਂ ਬਾਅਦ ਪੂਰੇ ਕੈਨੇਡਾ ਦੇ ਦੌਰੇ ਦੌਰਾਨ ਖੁਦਮੁਖਤਿਆਰੀ ਨੂੰ "ਮੂਲ ਅਧਿਕਾਰ" ਦੱਸਿਆ ਸੀ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲੋਕਾਂ ਨਾਲ ਵਾਅਦਾ-ਖਿਲਾਫੀ ਅਤੇ ਧੋਖੇ ਕਰਨ ‘ਚ ਇਕ ਦੂਜੇ ਨੂੰ ਮਾਤ ਦੇ ਦਿੱਤੀ ਹੋਈ ਹੈ।
ਆਮ ਆਦਮੀ ਪਾਰਟੀ ਨੇ 11 ਅਕਤੂਬਰ ਨੂੰ ਹੋਣ ਵਾਲੀ ਗੁਰਦਾਸਪੁਰ ਜ਼ਿਮਨੀ ਚੋਣ ਲਈ ਸਾਬਕਾ ਮੇਜਰ ਜਨਰਲ ਸੁਰੇਸ਼ ਖਜੂਰੀਆ (64) ਨੂੰ ਗੁਰਦਾਸਪੁਰ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜਲੰਧਰ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਸੁਰੇਸ਼ ਖਜੂਰੀਆਂ ਦੇ ਨਾਂਅ ਦਾ ਉਮੀਦਵਾਰ ਵਜੋਂ ਐਲਾਨ ਕੀਤਾ। ਉਮੀਦਵਾਰ ਦੀ ਚੋਣ ਬਾਰੇ ਮਾਨ ਤੇ ਖਹਿਰਾ ਨੇ ਦੱਸਿਆ ਕਿ ਸੁਰੇਸ਼ ਖਜੂਰੀਆ ਦੇ ਨਾਂਅ ਦਾ ਫ਼ੈਸਲਾ ਪ੍ਰਦੇਸ਼ ਇਕਾਈ ਅਤੇ ਹਾਈਕਮਾਨ ਨੇ ਮਿਲ ਕੇ ਕੀਤਾ ਹੈ। ਸੁਰੇਸ਼ ਖਜੂਰੀਆ ਦੇ ਨਾਂਅ 'ਤੇ ਫ਼ੈਸਲਾ ਗੁਰਦਾਸਪੁਰ ਹਲਕੇ ਦੇ ਸਥਾਨਕ ਆਗੂਆਂ ਦੀ ਸਲਾਹ ਤੋਂ ਬਾਅਦ ਹੀ ਕੀਤਾ ਗਿਆ ਸੀ।
« Previous Page — Next Page »