ਖਡੂਰ ਸਾਹਿਬ ਦੀ ਉੱਪ ਚੋਣ ਲਈ ਅਜ਼ਾਦ ਉਮੀਦਵਾਰ ਵਜੋਂ ਭਾਈ ਬਲਦੀਪ ਦੇ ਕਾਗਜ਼ ਰੱਦ ਹੋਣ ‘ਤੇ ਅੰਮਿ੍ਤਸਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਭਾਈ ਬਲਦੀਪ ਸਿੰਘ ਨੇ ਇਸ ਸਬੰਧੀ ਬਾਦਲ ਸਰਕਾਰ ਨੂੰ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਕਿ ਪ੍ਰਜ਼ਾਈਡਿੰਗ ਅਫ਼ਸਰ ਵੱਲੋਂ ਉਨ੍ਹਾਂ ਦੇ ਨਾਮਜ਼ਦਗੀ ਕਾਗਜ਼ ਪੰਜਾਬ ਦੀ ਨਾਗਰਿਕਤਾ ਨਾ ਹੋਣ ਕਰਕੇ ਰੱਦ ਕੀਤੇ ਗਏ ['...]
ਆਜ਼ਾਦ ਤੌਰ ਤੇ ਖਡੂਰ ਸਾਹਿਬ ਜ਼ਿਮਨੀ ਚੋਣ ਲੜਨ ਲਈ ਮੈਦਾਨ ਵਿੱਚ ਆਏ ਆਮ ਆਦਮੀ ਪਾਰਟੀ ਤੋਂ ਬਾਗੀ ਹੋਏ ਭਾਈ ਬਲਦੀਪ ਸਿੰਘ ਦੇ ਨਾਮਜ਼ਾਦਗੀ ਕਾਗਜ਼ ਅੱਜ ਰਿਟਰਨਿੰਗ ਅਧਿਕਾਰੀ ਅਤੇ ਐਸ.ਡੀ.ਐਮ ਰਵਿੰਦਰ ਸਿੰਘ ਵੱਲੋਂ ਰੱਦ ਕਰ ਦਿੱਤੇ ਗਏ।
ਮੀਡੀਆ ਤੋਂ ਪ੍ਰਾਪਤ ਜਾਣਾਕਰੀ ਅਨੁਸਾਰ ਪੰਜਾਬ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਉੱਪ ਚੋਣ ਲਈ ਅਜ਼ਾਦ ਉਮੀਦਵਾਰ ਵਜੋਂ ਚੋਣ ਲ਼ੜ ਰਹੇ ਭਾਈ ਬਲਦੀਪ ਸਿੰਘ ਦੇ ਕਾਗਜ਼ ਰੱਦ ਹੋ ਗਏ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਵੱਲੋਂ ਖਡੂਰ ਸਾਹਿਬ ਜਿਮਨੀ ਚੋਣ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ। ਚੰਡੀਗੜ੍ਹ ਦੇ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਨਾਮ ਤੇ ਮੋਹਰ ਲਗਾ ਦਿੱਤੀ ਗਈ ਸੀ, ਪਰ ਸੋਨੀਆ ਗਾਂਧੀ ਨੇ ਆਖਰੀ ਫੈਂਸਲਾ ਉਨ੍ਹਾਂ ਤੇ ਛੱਡ ਦਿੱਤਾ ਸੀ।
ਭਾਈ ਬਲਦੀਪ ਸਿੰਘ ਨੇਂ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨਸੀਮ ਜ਼ਾਇਦੀ ਨੇ ਬੀਤੇ ਦਿਨ ਅੰਮ੍ਰਿਤਸਰ ਸਾਹਿਬ ਵਿੱਚ ਜਾਣਕਾਰੀ ਦਿੱਤੀ ਕਿ ਖਡੂਰ ਸਾਹਿਬ ਜ਼ਿਮਨੀ ਚੋਣ ਅਗਲੇ ਸਾਲ ਮਈ ਦੇ ਅੱਧ ਵਿੱਚ ਕਰਵਾ ਦਿੱਤੀ ਜਾਵੇਗੀ।
2014 ਦੀਆਂ ਲੋਕ ਸਭਾ ਚੌਣਾਂ ਆਪ ਪਾਰਟੀ ਵੱਲੋਂ ਲੜ ਚੁੱਕੇ ਭਾਈ ਬਲਦੀਪ ਸਿੰਘ ਵੱਲੋਂ ਇਸ ਵਾਰ ਸਵਰਾਜ ਅਭਿਆਨ ਨਾਲ ਮਿਲ ਕੇ ਖਡੂਰ ਸਾਹਿਬ ਦੀ ਜਿਮਨੀ ਚੋਣ ਲੜ੍ਹਨ ਦਾ ਐਲਾਨ ਕੀਤਾ ਗਿਆ ਹੈ।
ਅਨਾਦਿ ਫਾਉੂਂਡੇਸ਼ਨ ਦਿੱਲੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਵੱਲੋਂ ਖਡੂਰ ਸਭਾ ਹਲਕੇ ਤੋਂ ਚੋਣ ਲੜ ਚੁੱਕੇ ਭਾਈ ਬਲਦੀਪ ਸਿੰਘ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਅਾਂ ਦੋਸ਼ ਲਾਇਆ ਕਿ ਕੱਲ੍ਹ ਸੁਲਤਾਨਪੁਰ ਲੋਧੀ ਦੀ ਪੁਲੀਸ ਨੇ ਉਥੋਂ ਦੇ ਕਿਲ੍ਹਾ ਸਰਾਏ ਸਥਿਤ ਫਾਊਂਡੇਸ਼ਨ ਦੀ ਸਵਾ ਚਾਰ ਸਾਲ ਤੋਂ ਚੱਲਦੀ ਆ ਰਹੀ ਅਕਾਦਮੀ ਵਿਚਲੇ ਰਵਾਇਤੀ ਸਾਜ਼ਾਂ ਤੇ ਸੰਦਾਂ ਦੀ ਭੰਨ-ਤੋਡ਼ ਕੀਤੀ ਹੈ।
ਆਮ ਆਦਮੀ ਪਾਰਟੀ ਦੀ ਕੇਂਦਰੀ ਆਗੂਆਂ ਵਿੱਚ ਸ਼ੁਰੂ ਹੋਏ ਘਮਸਾਨ ਦਾ ਅਸਰ ਆਮ ਆਦਮੀ ਪਾਰਟੀ ਦੀ ਪੰਜਾਬ ਦੀ ਇਕਾਈ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ।ਇਸ ਤੋਂ ਪਹਿਲਾਂ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਐੱਮਪੀ ਡਾ. ਗਾਂਧੀ ਵੱਲੋਂ ਆਪ ਪਾਰਟੀ ਦੇ ਬਾਗੀ ਆਗੂਆਂ ਦੇ ਹੱਕ ਵਿੱਚ ਖੜਨ ਕਰਕੇ ਪਾਰਟੀ ਦੇ ਨਿਸ਼ਾਨੇ 'ਤੇ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਇੱਥੌਂ ਤੱਕ ਕਹਿਣਾ ਪਿਆ ਕਿ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਵਿੱਚ ਕੋਈ ਫਰਕ ਨਹੀਂ ਹੈ।