ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਭਾਈ ਧਿਆਨ ਸਿੰਘ ਮੰਡ, ਭਾਈ ਅਜਨਾਲਾ ਅਤੇ ਭਾਈ ਦਾਦੂਵਾਲ ਨਾਲ ਮੁਲਾਕਾਤ ਕਰਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਸੰਦ ਨਹੀਂ ਆਇਆ। ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਵਡਾਲਾ ਦੀ ਮੁਲਾਕਾਤ ਨੂੰ ਮੌਕਾਪ੍ਰਸਤੀ ਦਾ ਸਿਖਰ ਦੱਸਦੇ ਹੋਏ ਵਡਾਲਾ ਵੱਲੋਂ ਚੋਣਵੇਂ ਪੰਥਕ ਮਸਲਿਆਂ ’ਤੇ ਬੋਲਣ ਨੂੰ 'ਪਖੰਡ' ਦੱਸਿਆ ਹੈ।
ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਨੇ ਕੱਲ੍ਹ (ਬੁੱਧਵਾਰ) ਨਾਮਧਾਰੀ ਫਿਰਕੇ ਦੇ ਇਕ ਧੜੇ ਦੇ ਮੁਖੀ ਠਾਕੁਰ ਦਲੀਪ ਸਿੰਘ ਦੇ ਖਿਲਾਫ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਅੱਜ (24 ਫਰਵਰੀ) ਸ਼ਾਮ 5 ਵਜੇ ਪ੍ਰਚਾਰ ਬੰਦ ਹੋ ਗਿਆ। 46 ਹਲਕਿਆਂ ਲਈ 26 ਫਰਵਰੀ ਐਤਵਾਰ ਨੂੰ ਵੋਟਾਂ ਪੈਣਗੀਆਂ। ਪਿਛਲੀਆਂ ਚੋਣਾਂ 2103 'ਚ ਹੋਈਆਂ ਸਨ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੂੰ ਹਰਾਇਆ ਸੀ।
26 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲਈ 5 ਜੱਥੇਬੰਦੀਆਂ ਨੂੰ ਰਾਖਵੇਂ ਚੋਣ ਨਿਸ਼ਾਨ ਅਲਾਟ ਕੀਤੇ ਗਏ ਹਨ, ਹਾਲਾਂਕਿ ਕੁਝ ਜੱਥੇਬੰਦੀਆਂ ਦੇ ਰਾਖਵੇਂ ਚੋਣ ਨਿਸ਼ਾਨ ਦਾ ਮਸਲਾ ਆਖਿਰੀ ਸਮੇਂ ਅਦਾਲਤ ਦੀ ਦਖਲਅੰਦਾਜ਼ੀ ਤੋਂ ਬਾਅਦ ਹੀ ਹੱਲ ਹੋ ਸਕਿਆ। ਦਰਅਸਲ ਦਿੱਲੀ ਗੁਰਦੁਆਰਾ ਚੋਣ ਵਿਭਾਗ ਵੱਲੋਂ ਸਿਰਫ ਰਜਿਸਟਰਡ ਧਾਰਮਿਕ ਜਥੇਬੰਦੀਆਂ ਨੂੰ ਹੀ ਰਾਖਵੇਂ ਚੋਣ ਨਿਸ਼ਾਨ ਅਲਾਟ ਕੀਤੇ ਜਾਂਦੇ ਹਨ ਜਦਕਿ ਬਾਕੀ ਆਜ਼ਾਦ ਉਮੀਦਵਾਰਾਂ ਵਾਸਤੇ ਵੱਖ-ਵੱਖ ਚੋਣ ਨਿਸ਼ਾਨਾਂ ਦੀ ਵੱਖਰੀ ਸੂਚੀ ਹੁੰਦੀ ਹੈ।
ਸਿੱਖ ਸਦਭਾਵਨਾ ਦਲ ਵਲੋਂ ਜਾਰੀ ਪ੍ਰੈਸ ਬਿਆਨ 'ਚ ਕਿਹਾ ਗਿਆ ਕਿ ਉਹ ਅਗਲੇ ਸਾਲ ਦਿੱਲੀ 'ਚ ਹੋਣ ਵਾਲੀਆਂ ਗੁਰਦੁਆਰਾ ਚੋਣਾਂ 'ਚ ਹਿੱਸਾ ਲਵੇਗਾ। ਦਲ ਦੇ ਮੁਖੀ, ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਦਿੱਲੀ ਦੇ ਗੁਰਦੁਆਰਿਆਂ ਨੂੰ ਕਾਂਗਰਸੀਆਂ ਤੇ ਭਾਜਪਾਈਆਂ ਦੇ ਕਬਜ਼ੇ 'ਚੋਂ ਮੁਕਤ ਕਰਵਾ ਕੇ ਸਿੱਖ ਸੰਗਤਾਂ ਦੇ ਪ੍ਰਬੰਧ ਹੇਠ ਲਿਆਂਦਾ ਜਾਵੇਗਾ।
ਚੰਡੀਗੜ੍ਹ ਪੁਲਿਸ ਨੇ ਐਤਵਾਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ ਮੂਹਰੇ ਰੋਸ ਵਜੋਂ ਕੀਰਤਨ ਕਰਨ ਆਏ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੂੰ ਉਨ੍ਹਾਂ ਦੇ ਤਿੰਨ ਹੋਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ।
ਸਾਬਕਾ ਹਜ਼ੂਰੀ ਰਾਗੀ ਅਤੇ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨੇ ਦੋਸ਼ ਲਾਇਆ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਉਸਾਰੀ ਜਾ ਰਹੀ ਸਾਰਾਗੜ੍ਹੀ ਸਰਾਂ ਵਿਚ ਮਹਿੰਗੇ ਭਾਅ ਦਾ ਵਿਦੇਸ਼ੀ ਫਰਨੀਚਰ ਖਰੀਦਿਆ ਜਾ ਰਿਹਾ ਹੈ, ਜੋ ਕਿ ਪੰਜਾਬ ਵਿੱਚੋਂ ਹੀ ਸਸਤੇ ਭਾਅ ’ਤੇ ਵੀ ਬਣ ਸਕਦਾ ਹੈ। ਇਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਸਰਾਂ ਵਾਸਤੇ ਇਹ ਫਰਨੀਚਰ ਹਾਂਗਕਾਂਗ ਦੀ ਇਕ ਕੰਪਨੀ ਕੋਲੋਂ ਲਗਪਗ 3 ਲੱਖ ਅਮਰੀਕੀ ਡਾਲਰ ਵਿਚ ਖਰੀਦਣ ਦਾ ਸੌਦਾ ਹੋਇਆ ਹੈ ਤੇ 60 ਫੀਸਦੀ ਰਕਮ ਦੀ ਅਦਾਇਗੀ ਹੋ ਚੁੱਕੀ ਹੈ। ਇਹ ਫਰਨੀਚਰ ਚੀਨ ਦਾ ਬਣਿਆ ਹੋਇਆ ਹੈ, ਜਦੋਂਕਿ ਚੀਨ ਦੇ ਬਣੇ ਮਾਲ ਦੀ ਕੋਈ ਗਰੰਟੀ ਨਹੀਂ ਹੈ।
ਮਿਲੀਆਂ ਰਿਪੋਰਟਾਂ ਮੁਤਾਬਕ ਰਾਗੀ ਬਲਦੇਵ ਸਿੰਘ ਵਡਾਲਾ ਨੂੰ ਪੁਲਿਸ ਨੇ ਛੱਡ ਦਿੱਤਾ ਹੈ। ਅੱਜ (15 ਜੂਨ) ਭਾਈ ਵਡਾਲਾ ਨੂੰ ਤੜਕੇ 3 ਵਜੇ ਰਾਜਾਸਾਂਸੀ ਪੁਲਿਸ ਨੇ ਉਨ੍ਹਾਂ ਨੂੰ ਘਰੋਂ ਚੁੱਕ ਲਿਆ ਸੀ। ਸਥਾਨਕ ਸਿੱਖ ਸੰਗਤ ਨੇ ਰਾਜਾ ਸਾਂਸੀ ਪੁਲਿਸ ਸਟੇਸ਼ਨ ਮੂਹਰੇ ਗ੍ਰਿਫਤਾਰੀ ਦੇ ਵਿਰੋਧ ਵਿਚ ਧਰਨਾ ਲਾ ਦਿੱਤਾ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬਾਗੀ ਸੁਰਾਂ ਰੱਖਣ ਵਾਲੇ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੂੰ ਅੱਜ ਅਨੁਸ਼ਾਸ਼ਨਹੀਣਤਾ ਦੇ ਦੋਸ਼ਾਂ ਅਧੀਨ ਬਰਖਾਸਤ ਕਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਵਿੱਰੁਧ ਬਗਾਵਤ ਦਾ ਬਿਗਲ ਵਜਾਉਣ ਵਾਲੇ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੂੰ ਸ਼੍ਰੋਮਣੀ ਕਮੇਟੀ ਨੇ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ।
Next Page »