Tag Archive "bhai-baldev-singh-wadala"

ਸਿੱਖ ਸਦਭਾਵਨਾ ਦਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਭ੍ਰਿਸ਼ਟਾਚਾਰੀ ਅਤੇ ਸਿੱਖੀ ਸਿਧਾਂਤ ਦੇ ਵਿਰੋਧੀਆਂ ਤੋਂ ਅਜ਼ਾਦ ਕਰਵਾਉਣ ਦਾ ਸੱਦਾ

ਅੱਜ ਇੱਥੇ ਹੋਲੇ ਮਹੱਲੇ ਦੇ ਪਹਿਲੇ ਦਿਨ ਸਿੱਖ ਸਦਭਾਵਨਾ ਦਲ ਦੇ ਨਾਂਅ ਹੇਠ ਬੁਲਾਈ ਪੰਥਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਸ਼ਹੀਦਾਂ ਦੇ ਲਹੂ ਨਾਲ ਸਿੰਜੀ ਸੰਸਥਾ ਹੈ ਪਰ ਅੱਜ ਇਸ ’ਤੇ ਕਾਬਜ਼ ਲੋਕ ਨਰੈਣੂ ਮਹੰਤ ਦੀ ਸੋਚ ਦੇ ਧਾਰਨੀ ਹਨ, ਜਿਨਾਂ ਨੇ ਗੁਰਦੁਆਰਿਆਂ ਦੀਆਂ ਗੋਲਕਾਂ ਨੂੰ ‘ਗਰੀਬ ਦਾ ਮੂੰਹ’ ਬਣਾਉਣ ਦੀ ਥਾਂ ਐਸ਼ਪ੍ਰਸ਼ਤੀ, ਭ੍ਰਿਸ਼ਟਾਚਾਰ ਅਤੇ ਸਿੱਖ ਸਿਧਾਂਤਾਂ ਦਾ ਕਤਲ ਕਰਨ ਲਈ ਵਰਤਣਾਂ ਸ਼ੁਰੂ ਕਰ ਦਿੱਤਾ ਹੈ। ਇਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਅੱਜ ਮੁੜ ਨਰੈਣੂ ਮਹੰਤ ਦੇ ਵਾਰਸਾਂ ਕੋਲੋਂ ਆਜ਼ਾਦ ਕਰਵਾਉਣ ਲਈ ਦੂਜੀ ਗੁਰਦੁਆਰਾ ਸੁਧਾਰ ਲਹਿਰ ਦੀ ਆਰੰਭਤਾ ਲੋੜ ਬਣ ਗਈ ਹੈ।

ਭਾਈ ਬਲਦੇਵ ਸਿੰਘ ਵਡਾਲਾ ਵਿਰੁੱਧ ਕਾਰਵਾਈ ਕੀਤੀ ਜਾਵੇਗੀ: ਮੱਕੜ

ਪੰਥਕ ਸਰੋਕਾਰਾ ਦੀ ਗੱਲ ਕਰਨ ਅਤੇ ਸ਼੍ਰੌਮਣੀ ਕਮੇਟੀ ਵਿਰੁੱਧ ਬਗਾਵਤੀ ਸੁਰ ਰੱਖਣ ਵਾਲੇ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਖਿਲਾਫ ਸ਼੍ਰੋਮਣੀ ਕਮੇਟੀ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

ਜੇ ਉਤਰ ਪ੍ਰਦੇਸ਼ ਸਰਕਾਰ ਭਾਈ ਵਰਿਆਮ ਸਿੰਘ ਨੂੰ ਰਿਹਾਅ ਕਰ ਸਕਦੀ ਤਾਂ ਬਾਦਲ ਸਰਕਾਰ ਸਿੱਖ ਬੰਦੀਆਂ ਨੂੰ ਕਿਉਂ ਨਹੀਂ: ਭਾਈ ਵਡਾਲਾ

ਜੇਕਰ ਉਤਰ ਪ੍ਰਦੇਸ਼ ਦੀ ਅਖਿਲੇਸ਼ ਯਾਦਵ ਸਰਕਾਰ ਸਿੱਖ ਬੰਦੀ ਭਾਈ ਵਰਿਆਮ ਸਿੰਘ ਨੂੰ ਪੱਕੀ ਰਿਹਾਈ ਦੇ ਸਕਦੀ ਹੈ ਤਾਂ ਪੰਜਾਬ ਦੀ ਪੰਥਕ ਅਕਾਲੀ ਸਰਕਾਰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਪੰਜਾਬ ਦੀਆਂ ਜੇਲਾਂ ਵਿਚ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਨੂੰ ਕਿਉਂ ਰਿਹਾਅ ਨਹੀਂ ਕਰ ਸਕਦੀ?

ਭਾਈ ਬਲਦੇਵ ਸਿੰਘ ਵਡਾਲਾ ਨੇ ਸ਼੍ਰੋਮਣੀ ਕਮੇਟੀ ਪ੍ਰਬੰਧ ਵਿੱਚ ਸੁਧਾਰ ਲਈ ਸਿਆਸੀ ਮੈਦਾਨ ਵਿੱਚ ਨਿਤਰਣ ਦਾ ਐਲਾਨ ਕੀਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਬਾਗੀ ਸੁਰਾਂ ਰੱਖਣ ਵਾਲੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਸ਼੍ਰੋਮਣੀ ਕਮੇਟੀ ਵਿਰੁੱਧ ਸਿਆਸੀ ਮੈਦਾਨ ਵਿੱਚ ਨਿਤਰਣ ਦਾ ਐਲਾਨ ਕਰ ਦਿੱਤਾ ਹੈ।

ਅਵਤਾਰ ਸਿੰਘ ਮੱਕੜ ਦੀ ਜਾਇਦਾਦ ਦੀ ਸੀਬੀਆਈ ਜਾਂਚ ਲਈ ਹਾਈਕੋਰਟ ਵਿੱਚ ਦਿੱਤੀ ਜਾਵੇਗੀ ਅਰਜ਼ੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਸਾਧਨਾ ਤੋਂ ਵੱਧ ਬਣਾਈ ਗਈ ਜਾਇਦਾਦ ਦੀ ਸੀਬੀਆਈ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੀ ਨਿਯੂਕਤੀ ਦਾ ਵਿਰੋਧ ਕਰਨ ਵਾਲੇ ਭਾਈ ਬਲਦੇਵ ਸਿੰਘ ਵਡਾਲਾ ਦੀ ਕੀਤੀ ਬਦਲੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸੂਲਾਂ ਨੂੰ ਦਰਕਿਾਨਰ ਕਰਦਿਆਂ ਠੇਕੇ ‘ਤੇ ਰੱਖੇ ਗਏ ਸ਼੍ਰੋਮਣੀ ਕਮੇਟੀ ਦਾ ਸੰਵਿਧਾਨਕ ਵਿਰੋਧ ਕਰਨ ਵਾਲਿਆ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

« Previous Page