Tag Archive "bhai-daljit-singh-bittu"

ਕਸ਼ਮੀਰ ਦੇ ਮੌਜੂਦਾ ਹਾਲਾਤ ਬਾਰੇ ਭਾਈ ਦਲਜੀਤ ਸਿੰਘ ਦਾ ਬਿਆਨ

ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਦੇ ਤੌਰ ਉੱਤੇ ਜਾਣੇ ਜਾਂਦੇ ਭਾਈ ਦਲਜੀਤ ਸਿੰਘ ਵੱਲੋਂ ਕਸ਼ਮੀਰ ਦੀ ਮੌਜੂਦਾ ਹਾਲਾਤ ਬਾਰੇ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇੰਡੀਅਨ ਯੂਨੀਅਨ ਸਰਕਾਰ ਵਲੋਂ ਕਸ਼ਮੀਰ ਵਿਚ ਲਾਗੂ ਕੀਤਾ ਗਿਆ ਅਮਲ ਹਿੰਦੂਤਵੀ ਸੋਚ ਵਿੱਚੋਂ ਨਿੱਕਲੇ ਇਕਸਾਰਵਾਦ ਨੂੰ ਲਾਗ ਕਰਨ ਦਾ ਹੀ ਅਗਲਾ ਪੜਾਅ ਹੈ।

ਭਾਈ ਹਰਮਿੰਦਰ ਸਿੰਘ ‘ਨਿਹੰਗ’ ਦੀ ਯਾਦ ’ਚ ਪਹਿਲਾ ਸ਼ਹੀਦੀ ਸਮਾਗਮ

ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਯਾਦ ਵਿਚ ‘ਪਹਿਲਾ ਸ਼ਹੀਦੀ ਦਿਹਾੜਾ’ ਜਿਲ੍ਹਾ ਜਲੰਧਰ ਦੇ ਪਿੰਡ ਡੱਲੀ (ਭੋਗਪੁਰ) ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ।

ਦਲ ਖਾਲਸਾ ਦੇ ਸਰਪ੍ਰਸਤ ਗਜਿੰਦਰ ਸਿੰਘ ਦੀ ਸੁਪਤਨੀ ਬੀਬੀ ਮਨਜੀਤ ਕੌਰ ਨਮਿਤ ਸ਼ਰਧਾਜਲੀ ਸਮਾਗਮ

ਦਲ ਖਾਲਸਾ ਦੇ ਸਿਰਮੌਰ ਆਗੂ ਭਾਈ ਗਜਿੰਦਰ ਸਿੰਘ ਦੀ ਸੁਪਤਨੀ ਬੀਬੀ ਮਨਜੀਤ ਕੌਰ ਦੀ ਯਾਦ ਵਿਚ ਦਰਬਾਰ ਸਾਹਿਬ ਕੰਪਲੈਕਸ ਵਿਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਅੱਜ ਅਖੰਡ ਪਾਠ ਦੇ ਭੋਗ ਪਾਏ ਗਏ ਜਿਥੇ ਵੱਡੀ ਗਿਣਤੀ ਵਿਚ ਸਿੱਖ ਆਗੂਆਂ ਨੇ ਬੀਬੀ ਜੀ ਨੂੰ ਸ਼ਰਧਾ ਦੇ ਫੁੱਲ਼ ਭੇਂਟ ਕੀਤੇ।

ਕਾਹਦਾ ਕਾਨੂੰਨ ਤੇ ਕੌਣ ਗੈਰ-ਕਾਨੂੰਨੀ ? (ਐਡਵੋਕੇਟ ਜਸਪਾਲ ਸਿੰਘ ਮੰਝਪੁਰ)

ਕਾਨੂੰਨ ਦੇ ਰਾਜ ਦਾ ਰੌਲਾ-ਰੱਪਾ ਹਰੇਕ ਲੋਕਤੰਤਰੀ ਤੇ ਤਾਨਾਸ਼ਾਹੀ ਦੇਸ਼ ਵਿੱਚ ਸੁਣਨ ਨੂੰ ਮਿਲਦਾ ਹੈ । ਭਾਰਤ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦਾ ‘ਮਾਣ’ ਹੈ ਅਤੇ ਇੱਥੇ ਸਦਾ ਹੀ ਕਾਨੂੰਨ ਦੇ ਰਾਜ ਦੇ ਸਥਾਪਤ ਹੋਣ ਦੀ ਗੱਲ ਕੀਤੀ ਜਾਂਦੀ ਹੈ ਪਰ ਕਾਨੂੰਨਾਂ ਦੀ ਉਲੰਘਣਾ ਦਾ ਮੀਟਰ ਜਿੰਨੀ ਤੇਜ ਇੱਥੇ ਘੁੰਮਦਾ ਹੈ ਪਰ ਕਾਨੂੰਨ ਦੀ ਉਲੰਘਣਾ ਜਿਥੇ ਆਮ ਲੋਕਾਂ ਦੁਆਰਾ ਹੁੰਦੀ ਹੈ ਉੱਥੇ ਕਾਨੂੰਨ ਦੇ ਰਖਵਾਲਿਆਂ ਲਈ ਤਾਂ ਇਹ ਆਮ ਗੱਲ ਹੈ ।

ਭਾਈ ਦਲਜੀਤ ਸਿੰਘ ਬਿੱਟੂ, ਜਸਵੰਤ ਸਿੰਘ ਅਜ਼ਾਦ ਜਲੰਧਰ ਦੇ ਯੂ.ਏ.ਪੀ.ਏ. ਕੇਸ ਵਿਚੋਂ ਬਰੀ

ਜਲੰਧਰ ਦੀ ਇਕ ਅਦਾਲਤ ਨੇ ਅੱਜ ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਅਤੇ ਬਰਤਾਨੀਆ ਦੇ ਨਾਗਰਿਕ ਜਸਵੰਤ ਸਿੰਘ ਅਜ਼ਾਦ ਨੂੰ 2012 ਦੇ ਇਕ ਕੇਸ ਵਿਚੋਂ ਬਰੀ ਕਰ ਦਿੱਤਾ। ਪੰਜਾਬ ਪੁਲਿਸ ਨੇ ਇਹ ਕੇਸ ਭਾਈ ਬਿੱਟੂ ਅਤੇ ਜਸਵੰਤ ਸਿੰਘ ਅਜ਼ਾਦ ਦੇ ਖਿਲਾਫ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਸੀ।

ਡੇਰਾ ਸਿਰਸਾ ਨਾਲ ਹੋਏ ਸੰਘਰਸ਼ ‘ਚ ਸ਼ਹੀਦ ਹੋਏ ਸਿੰਘਾਂ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ

ਡੇਰਾਵਾਦ ਅਤੇ ਗੁਰੂਡੰਮ ਖ਼ਿਲਾਫ਼ ਜੂਝਦਿਆਂ ਸ਼ਹੀਦ ਹੋਏ ਸਿੱਖ ਕੌਮ ਦੇ ਚਾਰ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਹੋਇਆ। ਸ਼ਹੀਦੀ ਸਮਾਗਮ ਦੌਰਾਨ ਹਾਜ਼ਰ ਸਿੱਖ ਸੰਗਤਾਂ ਵਲੋਂ ਜਿਥੇ ਡੇਰਾਵਾਦ ਅਤੇ ਦੇਹਧਾਰੀ ਗੁਰੂਡੰਮ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ ਉਥੇ ਸਮੁੱਚੀ ਸਿੱਖ ਕੌਮ ਨੂੰ ਇੱਕ ਮੰਚ ’ਤੇ ਇੱਕਜੁੱਟ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।

ਵਿਚਾਰ ਮੰਚ ਸੰਵਾਦ ਵਲੋਂ “ਆਧੁਨਿਕਤਾ : ਇਕ ਪੜਚੋਲ” ਵਿਸ਼ੇ ‘ਤੇ ਵਿਚਾਰ ਚਰਚਾ ਕਰਵਾਈ ਗਈ

11 ਫਰਵਰੀ ਨੂੰ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ 'ਆਧੁਨਿਕਤਾ ਇਕ ਪੜਚੋਲ' ਵਿਸ਼ੇ 'ਤੇ ਹੋਏ ਵਿਚਾਰ ਚਰਚਾ ਮੌਕੇ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਅਜਮੇਰ ਸਿੰਘ ਨੇ ਕਿਹਾ ਕਿ ਅਧਿਆਤਮ ਤੋਂ ਟੁੱਟ ਕੇ ਆਧੁਨਿਕਤਾ ਦਾ ਸੰਕਲਪ ਆਪਣੇ ਨਿਸ਼ਾਨੇ ਤੋਂ ਖੁੰਝ ਰਿਹਾ ਹੈ। ਚਰਚਾ ਮੌਕੇ ਜਮਹੂਰੀਅਤ ਪ੍ਰਬੰਧ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤ ਸੱਤਾ ਬਦਲਾਅ ਨੂੰ ਨਹੀਂ ਬਲਕਿ ਸਮਾਜਿਕ ਤੇ ਮਾਨਸਿਕ ਬਦਲਾਅ ਨੂੰ ਬਿਆਨਦੇ ਹਨ। ਉਨ੍ਹਾਂ ਕਿਹਾ ਕਿ ਸਿੱਖੀ ਦੀ ਆਤਮਾ ਉਪਰੋਕਤ ਘਟਨਾਕ੍ਰਮ ਤੋਂ ਬਹੁਤ ਉੱਪਰ ਹੈ।

ਮੈਲਬਰਨ ਦੇ ਸਕੂਲ ਵਲੋਂ ਸਿੱਖ ਵਿਦਿਆਰਥੀ ਨਾਲ ਵਿਤਕਰਾ; ਪਟਕਾ ਬੰਨ੍ਹਣ ਕਾਰਨ ਦਾਖਲੇ ਤੋਂ ਨਾਂਹ

ਮੈਲਬਰਨ ਦੇ ਪੱਛਮੀ ਇਲਾਕੇ 'ਚ ਸਥਿਤ ਮੈਲਟਨ ਕ੍ਰਿਸਚਨ ਕਾਲਜ ਵਲੋਂ ਇੱਕ ਸਿੱਖ ਵਿਦਿਆਰਥੀ ਨਾਲ ਪਹਿਰਾਵੇ ਦੇ ਅਧਾਰ ਉੱਤੇ ਪੱਖਪਾਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਤੋਂ ਲੁਧਿਆਣਾ ਸੀ.ਆਈ.ਏ. ਵਲੋਂ ਪੁੱਛਗਿੱਛ

ਲੁਧਿਆਣਾ ਪੁਲਿਸ ਨੇ ਅੱਜ ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਤੋਂ ਸੀ.ਆਈ.ਏ. ਸਟਾਫ ਲੁਧਿਆਣਾ 'ਚ ਪੁੱਛਗਿੱਛ ਕੀਤੀ। ਭਾਈ ਦਲਜੀਤ ਸਿੰਘ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਫੋਨ 'ਤੇ ਦੱਸਿਆ ਕਿ ਸੀ.ਆਈ.ਏ. ਸਟਾਫ ਨਾਲ ਸਬੰਧਤ ਲੁਧਿਆਣਾ ਪੁਲਿਸ ਨੇ ਭਾਈ ਦਲਜੀਤ ਸਿੰਘ ਨੂੰ ਬੁਲਾ ਕੇ ਕੁਝ ਕੇਸਾਂ ਦੇ ਸਬੰਧ 'ਚ 6 ਘੰਟੇ ਤੋਂ ਵੱਧ ਪੁੱਛਗਿੱਛ ਕੀਤੀ।

1987 ਬੈਂਕ ਡਕੈਤੀ ਕੇਸ: ਭਾਈ ਮਾਨ ਸਿੰਘ ਅਤੇ ਹੋਰ ਸਿੱਖਾਂ ਦੀ ਹੋਈ ਰਿਹਾਈ

ਪੰਜਾਬ ਵਿਚ ਖਾੜਕੂਵਾਦ ਦੌਰਾਨ 1987 ਵਿਚ ਲੁਧਿਆਣਾ ਦੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਮਿਲਰ ਗੰਜ ਵਿਚ ਹੋਈ 5 ਕਰੋੜ 70 ਲੱਖ ਦੇ ਬਹੁਚਰਚਿਤ ਡਕੈਤੀ ਕੇਸ 'ਚ ਸਾਰੇ ਸਿੱਖਾਂ ਨੂੰ 10 ਜਨਵਰੀ ਨੂੰ ਬਰੀ ਕਰ ਦਿੱਤਾ ਸੀ।

« Previous PageNext Page »